ਸਰਕਾਰੀ ਨੌਕਰੀ ਦੇ ਨਾਲ-ਨਾਲ ਖੇਤੀਬਾੜੀ ਵਿੱਚ ਰੁੱਝੇ ਐਕਸੀਅਨ ਸ. ਬਲਦੇਵ ਸਿੰਘ ਬਾਜਵਾ ਅੱਜ-ਕੱਲ੍ਹ ਕਿਸਾਨਾਂ ਲਈ ਚਾਨਣ ਮੁਨਾਰਾ ਬਣੇ ਹੋਏ ਹਨ। ਆਓ ਜਾਣਦੇ ਹਾਂ ਬਲਦੇਵ ਸਿੰਘ ਬਾਜਵਾ ਅਜਿਹਾ ਕੀ ਕਰ ਰਹੇ ਹਨ, ਜੋ ਨਾ ਸਿਰਫ ਆਪਣੇ ਇਲਾਕੇ ਵਿੱਚ ਸਗੋਂ ਨਾਲ ਲੱਗਦੇ ਕਈ ਪਿੰਡਾਂ ਵਿੱਚ ਮਸ਼ਹੂਰ ਹਨ।
ਤੁਹਾਨੂੰ ਦੱਸ ਦੇਈਏ ਕਿ ਪੰਜਾਬ ਮੰਡੀ ਬੋਰਡ ਵਿੱਚ ਜ਼ਿਲ੍ਹਾ ਗੁਰਦਾਸਪੁਰ ਵਿੱਚ ਬਤੌਰ ਐਕਸੀਅਨ ਵਜੋਂ ਕੰਮ ਕਰ ਰਹੇ ਬਲਦੇਵ ਸਿੰਘ ਬਾਜਵਾ ਪੰਜਾਬ ਸਰਕਾਰ ਵਿੱਚ ਆਪਣੀਆਂ ਸ਼ਾਨਦਾਰ ਸੇਵਾਵਾਂ ਦੇ ਨਾਲ-ਨਾਲ ਖੇਤੀਬਾੜੀ ਦੇ ਆਪਣੇ ਪੁਸ਼ਤੈਨੀ ਕਿੱਤੇ ਵਿੱਚ ਵੀ ਨਵੀਆਂ ਪੈੜਾਂ ਪਾ ਰਹੇ ਹਨ।
ਜ਼ਿਲ੍ਹਾ ਗੁਰਦਾਸਪੁਰ ਦੇ ਕਲਾਨੂਰ ਨੇੜੇ ਪਿੰਡ ਸ਼ਾਹਪੁਰ ਅਮਰਗੜ੍ਹ ਦੇ ਰਹਿਣ ਵਾਲੇ ਬਲਦੇਵ ਸਿੰਘ ਬਾਜਵਾ ਨਾ ਸਿਰਫ ਵਾਤਾਵਰਣ ਪੱਖੀ ਖੇਤੀ ਦੇ ਪੈਰੋਕਾਰ ਹਨ, ਸਗੋਂ ਸਮਾਜਿਕ, ਧਾਰਮਿਕ, ਵਾਤਾਵਰਣ, ਖੇਤੀਬਾੜੀ ਸਮੂਹ ਦੇ ਸਰੋਕਾਰਾਂ ਨਾਲ ਸਰਗਰਮੀ ਨਾਲ ਜੁੜੀ ਸ਼ਖਸੀਅਤ ਹਨ।
ਇਹ ਵੀ ਪੜ੍ਹੋ : Progressive Farmer ਪ੍ਰਿਤਪਾਲ ਸਿੰਘ ਨੇ ਸਹਾਇਕ ਧੰਦੇ ਰਾਹੀਂ ਇਲਾਕੇ ਦਾ ਮਾਣ ਵਧਾਇਆ
ਬਲਦੇਵ ਸਿੰਘ ਬਾਜਵਾ ਪਿਛਲੇ 18 ਸਾਲਾਂ ਤੋਂ ਅੱਗ ਰਹਿਤ ਖੇਤੀ ਕਰ ਰਹੇ ਹਨ ਅਤੇ ਛੇ ਸਾਲਾਂ ਤੋਂ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬੱਚਤ ਕਰ ਰਹੇ ਹਨ। ਉਨ੍ਹਾਂ ਨੇ ਆਪਣੇ ਸਾਢੇ ਸੱਤ ਪਿੰਡਾਂ ਦਾ ਸਾਰਾ ਖੇਤ ਝੋਨੇ ਦੀ ਸਿੱਧੀ ਬਿਜਾਈ ਲਈ ਸਮਰਪਿਤ ਕਰ ਦਿੱਤਾ ਹੈ।
ਬਲਦੇਵ ਸਿੰਘ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਦੇ ਸਮੂਹ ਨਾਲ ਜੁੜੇ ਹੋਏ ਹਨ ਅਤੇ ਅਕਸਰ ਆਪਣੇ ਖੇਤਾਂ ਵਿੱਚ ਖੇਤੀ ਮਾਹਿਰਾਂ ਦੀਆਂ ਸਲਾਹਾਂ ਨੂੰ ਸਫ਼ਲਤਾ ਨਾਲ ਲਾਗੂ ਕਰਦੇ ਹਨ। ਤੁਹਾਨੂੰ ਦੱਸ ਦੇਈਏ ਕਿ ਉਹ ਕਿਸਾਨ ਸੈਂਡ ਬੈਂਕ ਗੁਰਦਾਸਪੁਰ ਦੇ ਸੰਦਾਂ ਨਾਲ ਕਣਕ ਅਤੇ ਝੋਨੇ ਦੀ ਸਿੱਧੀ ਬਿਜਾਈ ਕਰਦੇ ਹਨ।
ਇਹ ਵੀ ਪੜ੍ਹੋ : Ranjit Bagh ਦੀ ਕਿਸਾਨ ਰਣਜੀਤ ਕੌਰ Women Empowerment ਦੀ ਉਦਾਹਰਨ ਬਣੀ
ਅੱਗ ਮੁਕਤ, ਕੱਦੂ ਮੁਕਤ, ਝੋਨਾ ਮੁਕਤ ਅਤੇ ਜ਼ਹਿਰ ਮੁਕਤ ਪੰਜਾਬ ਦੇ ਮਿਸ਼ਨ ਵਿੱਚ ਸ਼ਾਮਲ ਹੋਵੋ। ਬਲਦੇਵ ਸਿੰਘ ਬਾਜਵਾ ਆਪਣੇ ਇਲਾਕੇ ਦੇ ਕਿਸਾਨਾਂ ਲਈ ਮਾਰਗ ਦਰਸ਼ਕ ਬਣੇ ਹਨ। ਬਲਦੇਵ ਸਿੰਘ ਬਾਜਵਾ ਵੀ ਫਸਲੀ ਵਿਭਿੰਨਤਾ ਦੇ ਹਿੱਸੇ ਵਜੋਂ ਬਾਗ ਲਗਾਉਣ ਦਾ ਇਰਾਦਾ ਰੱਖਦੇ ਹਨ ਅਤੇ ਕਹਿੰਦੇ ਹਨ ਕਿ ਉਹ ਬਾਗਬਾਨੀ ਵਿਭਾਗ ਨਾਲ ਸਲਾਹ ਕਰਕੇ ਆਪਣੀ ਕੁਝ ਜ਼ਮੀਨ ਬਾਗਾਂ ਹੇਠ ਲਿਆਉਣਗੇ।
ਐਕਸੀਅਨ ਬਲਦੇਵ ਸਿੰਘ ਬਾਜਵਾ ਨੇ ਸਾਢੇ ਸੱਤ ਕਿਲ੍ਹਿਆਂ ਵਿੱਚੋਂ ਇੱਕ ਕਨਾਲ "ਗੁਰੂ ਨਾਨਕ ਮਿੰਨੀ ਜੰਗਲ" ਨੂੰ ਖਡੂਰ ਸਾਹਿਬ ਵਿਖੇ ਸਮਰਪਿਤ ਕਰ ਦਿੱਤੀ ਸੀ, ਜਿਸ ਵਿੱਚ 25 ਜੁਲਾਈ 2021 ਨੂੰ 93ਵਾਂ ਜੰਗਲ ਲਗਾਇਆ ਗਿਆ ਸੀ, ਜੋ ਹੁਣ ਭਰਪੂਰ ਮੌਲ਼ ਗਿਆ ਹੈ ਅਤੇ ਪੰਛੀਆਂ ਦਾ ਰੈਣ ਬਸੇਰਾ ਬਣ ਗਿਆ ਹੈ। ਇਸ ਤੋਂ ਇਲਾਵਾ ਵੀ ਉਹ ਆਪਣੇ ਦਸਵੰਧ ਚੋਂ ਬੂਟਿਆਂ ਦੀ ਸੇਵਾ ਜਾਰੀ ਰੱਖਦੇ ਹਨ ਤੇ ਬਿਰਦ ਆਸ਼ਰਮ ਤੇ ਹੋਰ ਲੋੜਵੰਦਾਂ ਦੀ ਮਦਦ ਕਰਦੇ ਰਹਿੰਦੇ ਹਨ।
ਇਹ ਵੀ ਪੜ੍ਹੋ : ਕਿਸਾਨਾਂ ਲਈ ਮਾਰਗਦਰਸ਼ਕ ਬਣਿਆ Gurdaspur ਦਾ ਕਿਸਾਨ Gurbinder Singh Bajwa
ਬਲਦੇਵ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਜੇਕਰ ਅਸੀਂ ਹੁਣ ਵੀ ਆਪਣੇ ਧਰਤੀ ਹੇਠਲੇ ਪਾਣੀ ਨੂੰ ਨਾ ਬਚਾਇਆ ਤਾਂ ਬਹੁਤ ਦੇਰ ਹੋ ਜਾਵੇਗੀ। ਉਨ੍ਹਾਂ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਉਹ ਕਣਕ-ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਏ ਬਿਨਾਂ ਹੀ ਅਗਲੀ ਫ਼ਸਲ ਦੀ ਕਾਸ਼ਤ ਕਰ ਰਹੇ ਹਨ ਅਤੇ ਉਨ੍ਹਾਂ ਦੀ ਫ਼ਸਲ ਦਾ ਝਾੜ ਵਧਿਆ ਹੈ। ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਪੱਖੀ ਖੇਤੀ ਕਰਨ ਦੀ ਅਪੀਲ ਕੀਤੀ ਹੈ।
ਸਰੋਤ: ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਗੁਰਦਾਸਪੁਰ (District Public Relations Office, Gurdaspur)
ਜ਼ਰੂਰੀ ਨੋਟ: ਅਜਿਹੀਆਂ ਹੋਰ ਸਫਲਤਾ ਦੀਆਂ ਕਹਾਣੀਆਂ ਪੜ੍ਹਨ ਲਈ, www.punjabi.krishijagran.com 'ਤੇ ਲੌਗ ਇਨ ਕਰੋ ਤੇ ਸਫਲਤਾ ਦੀਆਂ ਕਹਾਣੀਆਂ ਟੈਬ 'ਤੇ ਕਲਿੱਕ ਕਰੋ। ਜੇਕਰ ਤੁਸੀਂ ਕਿਸੇ ਸਫਲਤਾ ਦੀ ਕਹਾਣੀ ਜਾਣਦੇ ਹੋ ਤੇ ਚਾਹੁੰਦੇ ਹੋ ਕਿ ਅਸੀਂ ਇਸਨੂੰ ਆਪਣੇ ਪਾਠਕਾਂ ਨਾਲ ਸਾਂਝਾ ਕਰੀਏ, ਤਾਂ ਕਿਰਪਾ ਕਰਕੇ ਸਾਨੂੰ punjabi@krishijagran.com 'ਤੇ ਈਮੇਲ ਕਰੋ।
Summary in English: Success Story: Baldev Singh Bajwa planted 'Guru Nanak Mini Forest' in his fields