1. Home
  2. ਮੌਸਮ

Weather Today: ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਆਉਂਦੇ 5 ਦਿਨਾਂ ਦੀ Weather Report

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਦੀ Weather Report ਜਾਰੀ ਕਰ ਦਿੱਤੀ ਹੈ, ਜਿਸ ਵਿੱਚ ਖੁਸ਼ਕ ਮੌਸਮ ਵਿਚਾਲੇ ਮੀਂਹ ਦੀਆਂ ਸੰਭਾਵਨਾਵਾਂ ਜਤਾਈਆਂ ਹਨ।

Gurpreet Kaur Virk
Gurpreet Kaur Virk
ਜਾਣੋ ਅਗਲੇ 5 ਦਿਨਾਂ 'ਚ ਹੋਣ ਵਾਲੇ ਇਹ ਵੱਡੇ ਬਦਲਾਅ

ਜਾਣੋ ਅਗਲੇ 5 ਦਿਨਾਂ 'ਚ ਹੋਣ ਵਾਲੇ ਇਹ ਵੱਡੇ ਬਦਲਾਅ

Weather Forecast: ਉੱਤਰ ਭਾਰਤ 'ਚ ਮੌਨਸੂਨ ਦੀਆਂ ਗਤੀਵਿਧੀਆਂ 'ਤੇ ਪੂਰੀ ਤਰ੍ਹਾਂ ਨਾਲ ਬ੍ਰੇਕ ਲੱਗ ਗਈ ਸੀ, ਪਰ ਮੌਸਮ 'ਚ ਇੱਕ ਵਾਰ ਫਿਰ ਤੋਂ ਤਬਦੀਲੀ ਦੇਖਣ ਨੂੰ ਮਿਲ ਰਹੀ ਹੈ। ਯੂਪੀ, ਉੱਤਰਾਖੰਡ, ਝਾਰਖੰਡ, ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਪਿਛਲੇ 24 ਘੰਟਿਆਂ ਦੌਰਾਨ ਹੋਈ ਬਾਰਿਸ਼ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੂੰ ਹੁੰਮਸ ਭਰੀ ਗਰਮੀ ਤੋਂ ਰਾਹਤ ਮਿਲੀ ਹੈ। ਦੂਜੇ ਪਾਸੇ ਜੇਕਰ ਦਿੱਲੀ ਦੀ ਗੱਲ ਕਰੀਏ ਤਾਂ ਵੀਰਵਾਰ ਨੂੰ ਬੱਦਲ ਛਾਏ ਰਹੇ, ਜਦੋਂਕਿ ਕੁਝ ਇਲਾਕਿਆਂ 'ਚ ਬਾਰਿਸ਼ ਹੋਈ, ਜਿਸ ਕਾਰਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਗਈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅਗਲੇ 05 ਦਿਨਾਂ ਦੌਰਾਨ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਸੂਬੇ ਵਿੱਚ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।

ਹਰਿਆਣਾ ਦਾ ਮੌਸਮ: Met Centre Chandigarh

ਮੌਸਮ ਵਿਭਾਗ ਨੇ ਪੰਜਾਬ ਦੇ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਮੌਸਮ 'ਚ ਬਦਲਾਅ ਦੇ ਆਸਾਰ ਜਤਾਏ ਹਨ। ਮੌਸਮ ਵਿਭਾਗ ਮੁਤਾਬਕ 08, 09 ਅਤੇ 10 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 11 ਸਤੰਬਰ ਨੂੰ ਮੌਸਮ ਖੁਸ਼ਕ ਅਤੇ ਇਸ ਤੋਂ ਬਾਅਦ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਹਾਲਾਂਕਿ, ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਾ ਹੋਣ ਦੀ ਗੱਲ ਕਹੀ ਹੈ।

ਇਹ ਵੀ ਪੜ੍ਹੋ : Weather Today: 8 ਸਤੰਬਰ ਤੱਕ ਮੌਸਮ ਖੁਸ਼ਕ, ਫਿਰ ਤਾਪਮਾਨ ਵਿੱਚ ਭਾਰੀ ਗਿਰਾਵਟ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਮੱਧ ਪ੍ਰਦੇਸ਼, ਵਿਦਰਭ, ਕੋਂਕਣ ਅਤੇ ਗੋਆ, ਕੇਰਲ, ਛੱਤੀਸਗੜ੍ਹ ਦੇ ਕੁਝ ਹਿੱਸਿਆਂ, ਤੇਲੰਗਾਨਾ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਲਕਸ਼ਦੀਪ ਅਤੇ ਉੜੀਸਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਪੂਰਬੀ ਅਤੇ ਮੱਧ ਉੱਤਰ ਪ੍ਰਦੇਸ਼, ਪੂਰਬੀ ਰਾਜਸਥਾਨ, ਗੁਜਰਾਤ ਖੇਤਰ, ਮਰਾਠਵਾੜਾ, ਉੱਤਰ-ਪੂਰਬੀ ਭਾਰਤ, ਤੱਟਵਰਤੀ ਕਰਨਾਟਕ, ਉੱਤਰੀ ਅੰਦਰੂਨੀ ਕਰਨਾਟਕ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਪੱਛਮੀ ਉੱਤਰ ਪ੍ਰਦੇਸ਼, ਉੱਤਰਾਖੰਡ, ਤਾਮਿਲਨਾਡੂ, ਰਾਇਲਸੀਮਾ ਅਤੇ ਦਿੱਲੀ ਅਤੇ ਐਨਸੀਆਰ ਵਿੱਚ 1 ਜਾਂ 2 ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: 5 days Weather Report coming from Meteorological Department Chandigarh

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters