Weather Forecast: ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਤੱਕ ਗੁਜਰਾਤ ਵਿੱਚ ਭਾਰੀ ਬਾਰਿਸ਼ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਪੱਛਮੀ ਰਾਜਸਥਾਨ ਅਤੇ ਅੰਡੇਮਾਨ ਨਿਕੋਬਾਰ ਦੀਪ ਸਮੂਹ ਵਿੱਚ ਬੁੱਧਵਾਰ ਅਤੇ ਪੱਛਮੀ ਰਾਜਸਥਾਨ, ਕੇਰਲ ਅਤੇ ਓਡੀਸ਼ਾ ਵਿੱਚ ਵੀਰਵਾਰ ਨੂੰ ਬਾਰਿਸ਼ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਜੰਮੂ-ਕਸ਼ਮੀਰ ਸਮੇਤ ਉੱਤਰ-ਪੱਛਮ ਤੋਂ ਲੈ ਕੇ ਪੱਛਮੀ, ਮੱਧ ਅਤੇ ਉੱਤਰ-ਪੂਰਬੀ ਭਾਰਤ ਤੱਕ ਭਾਰੀ ਮੀਂਹ ਪੈ ਰਿਹਾ ਹੈ। ਲਗਭਗ ਪੂਰਾ ਗੁਜਰਾਤ ਅਤੇ ਪੱਛਮੀ ਰਾਜਸਥਾਨ ਹੜ੍ਹ ਦੀ ਮਾਰ ਦਾ ਸਾਹਮਣਾ ਕਰ ਰਿਹਾ ਹੈ। ਦੋਵਾਂ ਰਾਜਾਂ ਦੇ ਕਈ ਇਲਾਕੇ ਪਾਣੀ ਵਿੱਚ ਡੁੱਬ ਗਏ ਹਨ। ਆਓ ਜਾਣਦੇ ਹਾਂ 31 ਅਗਸਤ ਤੱਕ ਦੇ ਮੌਸਮ ਦਾ ਹਾਲ...
ਗੁਜਰਾਤ ਵਿੱਚ ਹੜ੍ਹ
ਗੁਜਰਾਤ ਵਿੱਚ ਅੱਜ ਯਾਨੀ ਬੁੱਧਵਾਰ ਨੂੰ ਲਗਾਤਾਰ ਤੀਜੇ ਦਿਨ ਭਾਰੀ ਮੀਂਹ ਕਾਰਨ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਸੜਕ ਅਤੇ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਕਈ ਟਰੇਨਾਂ ਨੂੰ ਰੱਦ ਕਰਨਾ ਪਿਆ ਹੈ। ਪੰਚਮਹਲ, ਨਵਸਾਰੀ, ਵਲਸਾਡ, ਵਡੋਦਰਾ, ਭਰੂਚ, ਖੇੜਾ, ਗਾਂਧੀਨਗਰ, ਬੋਟਾਦ ਅਤੇ ਅਰਾਵਲੀ ਜ਼ਿਲ੍ਹਿਆਂ ਵਿੱਚ ਡੈਮਾਂ ਅਤੇ ਨਦੀਆਂ ਦੇ ਪਾਣੀ ਦਾ ਪੱਧਰ ਵਧਣ ਕਾਰਨ ਛੇ ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਗਿਆ ਹੈ। ਗੁਜਰਾਤ ਦੇ ਨਾਲ ਲੱਗਦੇ ਰਾਜਸਥਾਨ ਦੇ ਉੱਤਰੀ ਹਿੱਸੇ ਵਿੱਚ ਵੀ ਭਾਰੀ ਮੀਂਹ ਪੈ ਰਿਹਾ ਹੈ।
ਦਿੱਲੀ ਦਾ ਮੌਸਮ ਸੁਹਾਵਣਾ
ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਕੁਝ ਦਿਨਾਂ ਤੋਂ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇੱਥੇ ਬਰਸਾਤ 'ਚ ਬਰੇਕ ਜ਼ਰੂਰ ਲੱਗ ਗਈ ਹੈ ਪਰ ਲਗਾਤਾਰ ਚੱਲ ਰਹੀਆਂ ਠੰਡੀਆਂ ਹਵਾਵਾਂ ਲੋਕਾਂ ਨੂੰ ਕਾਫੀ ਰਾਹਤ ਦੇ ਰਹੀਆਂ ਹਨ। ਮੌਸਮ ਵਿਭਾਗ ਨੇ ਅੱਜ, ਬੁੱਧਵਾਰ 28 ਅਗਸਤ ਨੂੰ ਹਲਕੀ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਨੇ ਅੱਜ ਦਿੱਲੀ ਵਿੱਚ ਬੱਦਲਵਾਈ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 23 ਡਿਗਰੀ ਤੱਕ ਜਾ ਸਕਦਾ ਹੈ।
ਪੰਜਾਬ ਵਿੱਚ ਯੈਲੋ ਅਲਰਟ
ਅੱਤ ਦੀ ਗਰਮੀ ਤੋਂ ਪਰੇਸ਼ਾਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਜਾ ਰਹੀ ਹੈ। ਦਰਅਸਲ, ਮੌਸਮ ਵਿਭਾਗ ਨੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਵੀ ਜਾਰੀ ਕੀਤਾ ਹੈ। IMD ਦਾ ਕਹਿਣਾ ਹੈ ਕਿ ਮਹੀਨੇ ਦੇ ਆਖ਼ਰੀ ਤਿੰਨ ਤੋਂ ਚਾਰ ਦਿਨਾਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ, ਜਿਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।
ਇਹ ਵੀ ਪੜ੍ਹੋ: Weather Today: ਪੰਜਾਬ ਵਿੱਚ ਭਾਰੀ ਮੀਂਹ ਨਾਲ ਮੌਸਮ ਸੁਹਾਵਣਾ, ਜਾਣੋ 30 ਅਗਸਤ ਤੱਕ ਦੇ ਮੌਸਮ ਦਾ ਹਾਲ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਸੌਰਾਸ਼ਟਰ, ਕੱਛ ਅਤੇ ਗੁਜਰਾਤ ਖੇਤਰ ਦੇ ਕੁਝ ਹਿੱਸਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ। ਅੰਡੇਮਾਨ ਅਤੇ ਨਿਕੋਬਾਰ ਟਾਪੂ, ਗੰਗਾ ਪੱਛਮੀ ਬੰਗਾਲ, ਉੜੀਸਾ ਦੇ ਕੁਝ ਹਿੱਸੇ, ਉੱਤਰੀ ਛੱਤੀਸਗੜ੍ਹ, ਉੱਤਰ-ਪੂਰਬੀ ਮੱਧ ਪ੍ਰਦੇਸ਼, ਉੱਤਰ ਪ੍ਰਦੇਸ਼, ਕੋਂਕਣ। ਗੋਆ ਅਤੇ ਤੱਟਵਰਤੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ ਅਤੇ ਕੁਝ ਭਾਰੀ ਬਾਰਿਸ਼ ਹੋ ਸਕਦੀ ਹੈ।
ਸਿੱਕਮ, ਉਪ-ਹਿਮਾਲੀਅਨ ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼, ਮਹਾਰਾਸ਼ਟਰ, ਤੇਲੰਗਾਨਾ, ਉੱਤਰੀ ਅੰਦਰੂਨੀ ਕਰਨਾਟਕ, ਲਕਸ਼ਦੀਪ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਲੱਦਾਖ, ਉੱਤਰ-ਪੱਛਮੀ ਰਾਜਸਥਾਨ, ਮਰਾਠਵਾੜਾ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Alert of heavy rain in Punjab, the last 3-4 days of August are full of difficulties, know the Weather Report till 31 August