Weather Update : ਸਮੁੱਚਾ ਉੱਤਰ ਭਾਰਤ (North India) ਮੀਂਹ ਪੈਣ ਨਾਲ ਅੱਤ ਦੀ ਗਰਮੀ ਤੋਂ ਰਾਹਤ ਮਹਿਸੂਸ ਕਰ ਰਿਹਾ ਹੈ। ਹਾਲਾਂਕਿ, ਹੌਲੀ-ਹੌਲੀ ਤਾਪਮਾਨ 'ਚ ਇੱਕ ਵਾਰ ਫਿਰ ਤੋਂ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ, ਪਰ ਫਿਲਹਾਲ ਲੋਕਾਂ ਨੂੰ "ਲੂ" ਅਤੇ ਤੇਜ਼ ਗਰਮੀ ਵਰਗੇ ਹਾਲਾਤਾਂ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਹਫਤੇ ਤੱਕ "ਲੂ" ਦੀ ਸੰਭਾਵਨਾ ਨਹੀਂ ਹੈ।
Punjab Weather : ਪੰਜਾਬ 'ਚ ਸ਼ੁੱਕਰਵਾਰ ਨੂੰ ਆਸਮਾਨ ਸਾਫ ਰਹਿਣ ਕਾਰਨ ਗਰਮੀ ਥੋੜੀ ਹੋਰ ਮਹਿਸੂਸ ਹੋ ਸਕਦੀ ਹੈ। ਜਦੋਂਕਿ, ਸ਼ਨੀਵਾਰ ਤੋਂ ਮੌਸਮ ਫਿਰ ਬਦਲ ਜਾਵੇਗਾ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਅਗਲੇ ਦੋ ਦਿਨਾਂ ਦੌਰਾਨ ਅਸਮਾਨ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ। ਦੂਜੇ ਪਾਸੇ ਸੋਮਵਾਰ ਤੋਂ ਮੌਸਮ ਫਿਰ ਤੋਂ ਸਾਫ਼ ਹੋ ਜਾਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 40 ਡਿਗਰੀ ਤੋਂ ਹੇਠਾਂ ਦਰਜ ਕੀਤਾ ਗਿਆ ਸੀ।
Weather Latest News : ਚੰਡੀਗੜ੍ਹ ਮੌਸਮ ਵਿਭਾਗ ਵੱਲੋਂ ਦਿੱਤੀ ਗਈ ਤਾਜ਼ਾ ਜਾਣਕਾਰੀ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਮੌਸਮ ਇਕ ਵਾਰ ਫਿਰ ਖਰਾਬ ਹੋਣ ਦੀ ਸੰਭਾਵਨਾ ਹੈ। ਸ਼ਹਿਰ ਵਿੱਚ 24 ਘੰਟਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਿਭਾਗ ਦੇ ਅਨੁਸਾਰ, ਇੱਕ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸਦਾ ਪ੍ਰਭਾਵ ਪੱਛਮੀ ਹਿਮਾਲੀਅਨ ਰੇਂਜ ਤੋਂ ਉੱਤਰੀ ਭਾਰਤ ਤੱਕ ਹੋਵੇਗਾ। ਅੱਜ ਆਸਮਾਨ ਸਾਫ਼ ਰਹੇਗਾ ਅਤੇ ਸ਼ਾਮ ਨੂੰ ਮੌਸਮ ਵਿੱਚ ਬਦਲਾਅ ਦੇਖਿਆ ਜਾ ਸਕਦਾ ਹੈ। ਸਵੇਰੇ 8 ਵਜੇ ਸ਼ਹਿਰ ਦਾ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Delhi-NCR Updated Weather : ਵੀਰਵਾਰ ਨੂੰ ਦਿੱਲੀ-ਐੱਨ.ਸੀ.ਆਰ. ਦਾ ਵੱਧ ਤੋਂ ਵੱਧ ਤਾਪਮਾਨ ਕੁਝ ਡਿਗਰੀ ਸੈਲਸੀਅਸ ਵਧਿਆ, ਪਰ ਇਸ ਨਾਲ ਲੋਕਾਂ ਨੂੰ ਜਿਆਦਾ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਿਆ। ਮੌਸਮ ਵਿਭਾਗ ਨੇ ਅਗਲੇ ਤਿੰਨ-ਚਾਰ ਦਿਨਾਂ ਵਿੱਚ ਤਾਪਮਾਨ ਵਿੱਚ ਮਾਮੂਲੀ ਵਾਧੇ ਦੀ ਭਵਿੱਖਬਾਣੀ ਕੀਤੀ ਹੈ, ਜਿਸ ਦੌਰਾਨ ਤਾਪਮਾਨ 41 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ, ਪਰ ਅਗਲੇ ਇੱਕ ਹਫ਼ਤੇ ਤੱਕ ਗਰਮੀ ਦੀ ਲਹਿਰ ਦਾ ਕੋਈ ਅਨੁਮਾਨ ਨਹੀਂ ਹੈ।
Rajasthan Updated Weather : ਰਾਜਸਥਾਨ ਵਿੱਚ ਸ਼ੁੱਕਰਵਾਰ ਤੋਂ ਕੁਝ ਹਿੱਸਿਆਂ ਵਿੱਚ ‘ਲੂ’ ਚੱਲਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਅਗਲੇ ਦੋ-ਤਿੰਨ ਦਿਨਾਂ ਵਿੱਚ ਸੂਬੇ ਦੇ ਤਾਪਮਾਨ ਵਿੱਚ 3 ਤੋਂ 5 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ ਅਤੇ ਵੱਧ ਤੋਂ ਵੱਧ ਪਾਰਾ 42 ਤੋਂ 44 ਡਿਗਰੀ ਸੈਲਸੀਅਸ ਦੇ ਆਸ-ਪਾਸ ਰਹਿਣ ਦੀ ਸੰਭਾਵਨਾ ਹੈ। ਉੱਥੇ ਮੌਸਮ ਖੁਸ਼ਕ ਰਹੇਗਾ। ਅਜਿਹੇ 'ਚ 27 ਅਤੇ 28 ਮਈ ਨੂੰ ਪੱਛਮੀ ਰਾਜਸਥਾਨ ਦੇ ਬੀਕਾਨੇਰ, ਜੈਸਲਮੇਰ ਅਤੇ ਗੰਗਾਨਗਰ ਜ਼ਿਲ੍ਹਿਆਂ 'ਚ ਕੁਝ ਥਾਵਾਂ 'ਤੇ ਗਰਮੀ ਦੀ ਲਹਿਰ ਚੱਲਣ ਦੀ ਸੰਭਾਵਨਾ ਹੈ। ਦੂਜੇ ਪਾਸੇ 27 ਅਤੇ 28 ਮਈ ਨੂੰ ਪੱਛਮੀ ਰਾਜਸਥਾਨ ਦੇ ਬੀਕਾਨੇਰ ਅਤੇ ਜੋਧਪੁਰ ਡਿਵੀਜ਼ਨ ਦੇ ਜ਼ਿਲ੍ਹਿਆਂ ਵਿੱਚ ਤੇਜ਼ ਧੂੜ ਭਰੀਆਂ ਹਵਾਵਾਂ ਚੱਲਣਗੀਆਂ।
ਇਹ ਵੀ ਪੜ੍ਹੋ : Delhi-Punjab Updated Weather : ਪੰਜਾਬ 'ਚ ਮੌਸਮ ਸਾਫ! ਦਿੱਲੀ 'ਚ ਬੱਦਲਵਾਈ!
IMD Alert : ਦੱਖਣੀ ਪੱਛਮੀ ਮਾਨਸੂਨ 6 ਦਿਨ ਰੁੱਕਣ ਤੋਂ ਬਾਅਦ ਸ਼੍ਰੀਲੰਕਾ ਪੁੱਜ ਗਿਆ ਹੈ ਅਤੇ ਹੁਣ ਕੇਰਲ ਦੀ ਤਰਫ ਅੱਗੇ ਵਧ ਰਿਹਾ ਹੈ। ਭਾਰਤ ਮੌਸਮ ਵਿਗਿਆਨ ਵਿਭਾਗ (IMD) ਨੇ ਕਿਹਾ ਕਿ ਦੱਖਣੀ ਅਰਬ ਸਾਗਰ ਦੇ ਕੁਝ ਖੇਤਰਾਂ ਵਿੱਚ ਦੱਖਣੀ ਪੱਛਮੀ ਮਾਨਸੂਨ ਅੱਗੇ ਵਧਣ ਲਈ ਸਥਿਤੀਆਂ ਅਨੁਕੂਲ ਹਨ। ਅਗਲੇ 48 ਘੰਟਿਆਂ 'ਚ ਮੌਲਦੀਵ, ਲਕਸ਼ਦੀਪ ਦੇ ਨੇੜਲੇ ਹਿੱਸਿਆਂ ਵਿੱਚ ਇਸ ਦੇ ਪਹੁੰਚਣ ਦੇ ਆਸਾਰ ਹਨ। ਖਬਰਾਂ ਦੇ ਅਨੁਸਾਰ, ਕੇਰਲ ਦੇ ਕੁਝ ਹਿੱਸਿਆਂ ਵਿੱਚ ਭਾਰੀ ਵਰਖਾ ਹੋਈ ਹੈ ਅਤੇ ਮੌਸਮ ਦਫਤਰ ਨੇ ਅਗਲੇ ਦਿਨ ਕੇਰਲ ਵਿੱਚ ਅਤੇ ਲਕਸ਼ਦੀਪ ਵਿੱਚ ਵਿਆਪਕ ਪੱਧਰ 'ਤੇ ਬਾਰਿਸ਼ ਹੋਣ ਦਾ ਅਨੁਮਾਨ ਪ੍ਰਗਟ ਕੀਤਾ ਹੈ।
Summary in English: Delhi-Punjab Weather Latest News : Summer in Punjab! Cloudy in Delhi!