ਦੇਸ਼ ਦੇ ਵੱਖੋ-ਵੱਖਰੇ ਸੂਬਿਆਂ `ਚ ਰੋਜ਼ਾਨਾ ਮੌਸਮ ਦੇ ਨਜ਼ਾਰੇ ਬਦਲਦੇ ਰਹਿੰਦੇ ਹਨ। ਅੱਜ ਦਾ ਮੌਸਮ ਵੀ ਕੁਝ ਇਸ ਤਰ੍ਹਾਂ ਦਾ ਹੀ ਹੈ। ਮੌਸਮ ਵਿਭਾਗ ਨੇ ਅੱਜ ਵੀ ਕਈ ਸੂਬਿਆਂ ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸਦੇ ਨਾਲ ਹੀ ਅੱਜ ਦੇਸ਼ ਦੇ ਕੁਝ ਹਿਸਿਆਂ 'ਚ ਭੂਚਾਲ ਦੇ ਝਟਕੇ ਵੀ ਮਹਿਸੂਸ ਕੀਤੇ ਗਏ ਹਨ।
ਭੂਚਾਲ ਦੇ ਝਟਕੇ:
ਭੂਚਾਲ ਵਿਗਿਆਨ ਦੇ ਰਾਸ਼ਟਰੀ ਕੇਂਦਰ ਵੱਲੋਂ ਇਹ ਦੱਸਿਆ ਗਿਆ ਹੈ ਕਿ ਅੱਜ ਸਵੇਰੇ ਕਰੀਬ 9:30 ਵਜੇ ਲੱਦਾਖ ਦੇ ਕਾਰਗਿਲ `ਚ ਭੂਚਾਲ ਦੇ ਝਟਕੇ ਮਹਿਸੂਸ ਕਰਨ ਨੂੰ ਮਿਲੇ। ਇਸ ਭੂਚਾਲ ਦੀ ਡੂੰਘਾਈ ਜ਼ਮੀਨ ਤੋਂ 10 ਕਿਲੋਮੀਟਰ ਹੇਠਾਂ ਦੀ ਦੱਸੀ ਗਈ ਹੈ।
Delhi Weather: ਦਿੱਲੀ `ਚ ਅੱਜ ਬੱਦਲ ਛਾਏ ਰਹਿਣਗੇ ਤੇ ਹਲਕੇ ਮੀਂਹ ਦੇ ਕੁਝ ਆਸਾਰ ਹਨ। ਇਸਦੇ ਨਾਲ ਹੀ ਲੋਕਾਂ ਨੂੰ ਹੁੰਮਸ ਭਰੀ ਗਰਮੀ ਝੱਲਣੀ ਪਵੇਗੀ। ਦਿੱਲੀ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹੇਗਾ ਤੇ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਰਹੇਗਾ।
Punjab Weather: ਪੰਜਾਬ `ਚ ਅੱਜ ਅਸਮਾਨ ਸਾਫ਼ ਰਹੇਗਾ ਤੇ ਮੀਂਹ ਦੇ ਕੋਈ ਆਸਾਰ ਨਹੀਂ ਹਨ। ਇਸਦੇ ਨਾਲ ਹੀ ਪੰਜਾਬ `ਚ ਅੱਜ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Weather Update: ਕਈ ਸੂਬਿਆਂ 'ਚ ਵਧੇਗੀ ਗਰਮੀ ਤੇ ਕਈਆਂ 'ਚ ਹੋਵੇਗੀ ਬਾਰਿਸ਼, ਜਾਣੋ ਅੱਜ ਦਾ ਮੌਸਮ
ਵੱਖੋ-ਵੱਖਰੇ ਸੂਬਿਆਂ ਦਾ ਮੌਸਮ:
● ਉੱਤਰ ਪ੍ਰਦੇਸ਼ `ਚ ਮੀਂਹ ਦਾ ਦੌਰ ਅਜੇ ਵੀ ਜਾਰੀ ਹੈ ਤੇ ਅੱਜ ਵੀ ਭਾਰੀ ਮੀਂਹ ਦੀ ਸੰਭਾਵਨਾ ਹੈ।
● ਝਾਰਖੰਡ ਦੇ ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਘੱਟ ਦਬਾਅ ਵਾਲੇ ਖੇਤਰ ਕਾਰਨ ਮੌਸਮ ਵਿਭਾਗ ਨੇ ਉੜੀਸਾ `ਚ ਅਗਲੇ ਤਿੰਨ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ ਹੈ।
● ਪੂਰਬੀ ਭਾਰਤ `ਚ ਅਗਲੇ ਤਿੰਨ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਬਿਹਾਰ 'ਚ ਪਿਛਲੇ ਕੁਝ ਦਿਨਾਂ ਤੋਂ ਮਾਨਸੂਨ ਲਗਾਤਾਰ ਸਰਗਰਮ ਹੈ। ਜਿਸਦੇ ਚਲਦਿਆਂ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਸੂਬੇ ਦੇ ਕਈ ਜ਼ਿਲ੍ਹਿਆਂ `ਚ ਮੀਂਹ ਦੇ ਨਾਲ ਤੂਫ਼ਾਨ ਦੀ ਚੇਤਾਵਨੀ ਜਾਰੀ ਕੀਤੀ ਹੈ।
Summary in English: Earthquake in Ladakh's Kargil today, know today's weather