Weather Forecast: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਪੰਜਾਬ ਵਾਸੀਆਂ ਨੂੰ ਰਾਹਤ ਮਿਲੀ ਹੈ। ਦਰਅਸਲ, ਪੰਜਾਬ 'ਚ ਇਕ ਵਾਰ ਫਿਰ ਤੋਂ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਬੁੱਧਵਾਰ ਦੁਪਹਿਰ ਬਾਅਦ ਕਈ ਜ਼ਿਲ੍ਹਿਆਂ ਵਿੱਚ ਮੀਂਹ ਅਤੇ ਗੜੇਮਾਰੀ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲੀਆਂ। ਫਿਲਹਾਲ, ਮੌਸਮ ਵਿਭਾਗ ਨੇ Biporjoy Cyclone ਦਾ ਅਸਰ ਹਰਿਆਣਾ-ਪੰਜਾਬ 'ਤੇ ਪੈਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਅਗਲੇ 05 ਦਿਨਾਂ ਦੌਰਾਨ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਪੰਜਾਬ ਵਿੱਚ 17 ਅਤੇ 18 ਜੂਨ ਨੂੰ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ) ਨਾਲ ਗਰਜ਼/ਬਿਜਲੀ ਚਮਕਣ ਦੀ ਸੰਭਾਵਨਾ ਹੈ।
● ਅਗਲੇ 48 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ।
● ਇਸ ਤੋਂ ਬਾਅਦ ਪੰਜਾਬ ਵਿੱਚ 2-4 ਡਿਗਰੀ ਸੈਲਸੀਅਸ ਦੀ ਗਿਰਾਵਟ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ : Weather Today: 16 ਜੂਨ ਤੋਂ ਮਿਲੇਗੀ ਰਾਹਤ, ਭਾਰੀ ਮੀਂਹ ਅਤੇ ਤੂਫ਼ਾਨ ਬਦਲੇਗਾ ਮੌਸਮ ਦਾ ਮਿਜਾਜ਼
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਹਰਿਆਣਾ ਵਿੱਚ ਅੱਜ ਯਾਨੀ 15 ਜੂਨ ਨੂੰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
● ਇਸ ਤੋਂ ਬਾਅਦ 16, 17 ਅਤੇ 18 ਜੂਨ ਨੂੰ ਵੀ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਅਗਲੇ 48 ਘੰਟਿਆਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ
● ਇਸ ਤੋਂ ਬਾਅਦ ਹਰਿਆਣਾ ਵਿੱਚ 2-4 ਡਿਗਰੀ ਸੈਲਸੀਅਸ ਗਿਰਾਵਟ ਆਉਣ ਦੀ ਉਮੀਦ ਹੈ।
ਇਹ ਵੀ ਪੜ੍ਹੋ : Weather Today: ਹਾਈ ਟੈਮਪ੍ਰੇਚਰ ਤੋਂ ਬਾਅਦ ਇਸ ਦਿਨ ਤੋਂ ਮੌਸਮ 'ਚ ਬਦਲਾਅ ਦੀ ਉਮੀਦ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਸੌਰਾਸ਼ਟਰ ਅਤੇ ਕੱਛ, ਅਸਾਮ, ਸਿੱਕਮ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਦੇ ਤੱਟਵਰਤੀ ਖੇਤਰਾਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਗੁਜਰਾਤ ਤੱਟ ਤੋਂ ਉੱਤਰ-ਪੂਰਬੀ ਅਰਬ ਸਾਗਰ ਵਿੱਚ ਤੇਜ਼ ਹਵਾ ਚੱਲਣ ਦੀ ਸੰਭਾਵਨਾ ਹੈ।
● ਤੱਟਵਰਤੀ ਕਰਨਾਟਕ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ, ਅੰਦਰੂਨੀ ਤਾਮਿਲਨਾਡੂ, ਪੱਛਮੀ ਬੰਗਾਲ, ਉੜੀਸਾ ਅਤੇ ਉੱਤਰ-ਪੂਰਬੀ ਬਿਹਾਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗੁਜਰਾਤ ਖੇਤਰ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਛੱਤੀਸਗੜ੍ਹ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Impact of Biporjoy Cyclone from Gujarat to Punjab, pleasant weather knocking