ਭਾਰਤੀ ਮੌਸਮ ਵਿਭਾਗ ਨੇ ਅੱਜ ਯਾਨੀ 19 ਅਕਤੂਬਰ ਲਈ ਮੌਸਮ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਕਈ ਸੂਬਿਆਂ `ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਮਹਾਰਾਸ਼ਟਰ ਦੇ ਕਈ ਜ਼ਿਲੇ ਭਾਰੀ ਮੀਂਹ ਦੀ ਲਪੇਟ 'ਚ ਆਏ ਹੋਏ ਹਨ, ਜਿਸ ਨਾਲ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਆਓ ਜਾਣਦੇ ਹਾਂ ਅਜਿਹੇ 'ਚ ਮੌਸਮ ਵਿਭਾਗ ਵੱਲੋਂ ਅੱਜ ਦੇਸ਼ ਦੇ ਕਿਹੜੇ-ਕਿਹੜੇ ਸੂਬਿਆਂ 'ਚ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
IMD: ਮੌਸਮ ਵਿਭਾਗ ਨੇ ਅੱਜ ਵੀ ਕਈ ਸੂਬਿਆਂ `ਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਹਾਲਾਂਕਿ, ਦਿੱਲੀ `ਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇਸਦੇ ਨਾਲ ਹੀ ਮੱਧ ਪ੍ਰਦੇਸ਼, ਗੁਜਰਾਤ, ਉੜੀਸਾ ਤੇ ਤੇਲੰਗਾਨਾ ਦੇ ਕਈ ਇਲਾਕਿਆਂ 'ਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਗਈ ਹੈ।
Delhi Weather: ਮੌਸਮ ਵਿਭਾਗ ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ `ਚ ਪੈ ਰਹੇ ਮੀਂਹ ਦੀਆਂ ਗਤੀਵਿਧੀਆਂ ਪੂਰੀ ਤਰ੍ਹਾਂ ਬੰਦ ਹੋ ਗਈਆਂ ਹਨ। ਜਿਸ ਦੇ ਨਾਲ ਅੱਜ ਯਾਨੀ ਬੁਧਵਾਰ ਨੂੰ ਹਲਕੀ ਧੁੱਪ ਦੇ ਆਸਾਰ ਨਜ਼ਰ ਆ ਰਹੇ ਹਨ। ਇਸਦੇ ਨਾਲ ਹੀ ਤੁਹਾਨੂੰ ਦਸ ਦੇਈਏ ਕਿ ਦਿੱਲੀ 'ਚ ਅੱਜ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Weather Today: ਦੇਸ਼ ਦੇ ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਮੌਸਮ ਨਾਲ ਜੁੜੀ ਇਹ ਵੱਡੀ ਅਪਡੇਟ
Punjab Weather: ਪੰਜਾਬ `ਚ ਦਿਨ ਵੇਲੇ ਧੁੱਪ ਤੇ ਰਾਤ ਵੇਲੇ ਠੰਡੀਆਂ ਹਵਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਪੰਜਾਬ `ਚ ਅਗਲੇ ਕੁਝ ਦਿਨਾਂ ਤੱਕ ਮੀਂਹ ਪੈਣ ਦੀ ਸੰਭਾਵਨਾ 0% ਅਤੇ ਹਵਾ 11 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਚੱਲਣਗੀਆਂ। ਪੰਜਾਬ ਦਾ ਅੱਜ ਦਾ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਸੈਲਸੀਅਸ ਰਹੇਗਾ।
ਮੌਸਮ ਦੀ ਗਤੀਵਿਧੀਆਂ (Weather activities):
● IMD ਵੱਲੋਂ ਜਾਰੀ ਭਵਿੱਖਬਾਣੀ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਕੇਰਲ `ਚ ਮੱਧਮ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਅੰਡੇਮਾਨ ਅਤੇ ਨਿਕੋਬਾਰ ਟਾਪੂ, ਦੱਖਣੀ ਅੰਦਰੂਨੀ ਕਰਨਾਟਕ, ਮੱਧ ਮਹਾਰਾਸ਼ਟਰ, ਮਣੀਪੁਰ, ਅੰਦਰੂਨੀ ਤਾਮਿਲਨਾਡੂ ਦੀਆਂ ਪਹਾੜੀਆਂ ਅਤੇ ਲਕਸ਼ਦੀਪ ਦੇ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਇਸਦੇ ਨਾਲ ਹੀ ਦੱਖਣ-ਪੂਰਬੀ ਮੱਧ ਪ੍ਰਦੇਸ਼, ਝਾਰਖੰਡ ਅਤੇ ਪੱਛਮੀ ਹਿਮਾਲਿਆ ਦੀਆਂ ਪਹਾੜੀਆਂ 'ਤੇ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Mild sunshine in Delhi and heavy rain alert in these states