Weather Today: ਉੱਤਰ ਭਾਰਤ ਦੇ ਕੁਝ ਸੂਬਿਆਂ ਨੂੰ ਜਲਦੀ ਹੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਰਾਸ਼ਟਰੀ ਰਾਜਧਾਨੀ 'ਚ ਗਰਮੀ ਦੇ ਦੌਰਾਨ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮਾਨਸੂਨ ਵੀ ਇੱਕ-ਦੋ ਦਿਨਾਂ ਵਿੱਚ ਆ ਸਕਦਾ ਹੈ, ਜਿਸ ਤੋਂ ਬਾਅਦ ਰੋਜ਼ਾਨਾ ਮੀਂਹ ਪਵੇਗਾ। ਇਸ ਦੇ ਨਾਲ ਹੀ ਯੂਪੀ, ਬਿਹਾਰ ਸਮੇਤ ਕਈ ਸੂਬਿਆਂ ਵਿੱਚ ਬਾਰਿਸ਼ ਹੋਵੇਗੀ।
Punjab Updated Weather: ਪਿਛਲੇ ਕਈ ਦਿਨਾਂ ਤੋਂ ਪੰਜਾਬ 'ਚ ਗਰਮੀ ਕਾਫੀ ਪਰੇਸ਼ਾਨ ਕਰ ਰਹੀ ਹੈ। ਹਾਲਾਂਕਿ, ਅੱਜ ਤੋਂ ਰਾਹਤ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ ਕਈ ਥਾਵਾਂ 'ਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ, ਜਦੋਂਕਿ ਕੁਝ ਹਿੱਸਿਆਂ 'ਚ ਮੀਂਹ ਦੀ ਵੀ ਸੰਭਾਵਨਾ ਹੈ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਮਾਨਸੂਨ 30 ਜੂਨ ਜਾਂ 1 ਜੁਲਾਈ ਤੱਕ ਮਾਨਸੂਨ ਪੰਜਾਬ ਪਹੁੰਚ ਸਕਦਾ ਹੈ।
Delhi-NCR Updated Weather: ਦਿੱਲੀ-ਐਨਸੀਆਰ ਵਿੱਚ ਹੁੰਮਸ ਭਰੀ ਗਰਮੀ ਨੇ ਸਥਿਤੀ ਨੂੰ ਤਰਸਯੋਗ ਬਣਾ ਦਿੱਤਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਬੁੱਧਵਾਰ ਨੂੰ ਬੱਦਲਵਾਈ ਅਤੇ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਸ ਦੇ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਹ ਸਿਲਸਿਲਾ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿ ਸਕਦਾ ਹੈ, ਕਿਉਂਕਿ ਮਾਨਸੂਨ ਦੇ 30 ਜੂਨ ਜਾਂ 1 ਜੁਲਾਈ ਤੱਕ ਦਿੱਲੀ ਪਹੁੰਚਣ ਦੀ ਉਮੀਦ ਹੈ।
Himachal Pradesh Updated Weather: ਦੱਖਣ-ਪੱਛਮੀ ਮਾਨਸੂਨ ਬੁੱਧਵਾਰ ਨੂੰ ਹਲਕੀ ਬਾਰਿਸ਼ ਦੇ ਨਾਲ ਹਿਮਾਚਲ ਪ੍ਰਦੇਸ਼ ਪਹੁੰਚ ਜਾਵੇਗਾ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਦਾ ਕਹਿਣਾ ਹੈ ਕਿ 24 ਘੰਟਿਆਂ ਦੇ ਅੰਦਰ ਮਾਨਸੂਨ ਦੇ ਸੂਬੇ ਵਿੱਚ ਦਾਖਲ ਹੋਣ ਦੀ ਸੰਭਾਵਨਾ ਹੈ। ਨਾਲ ਹੀ ਮੌਸਮ ਵਿਭਾਗ ਨੇ ਸੂਬੇ 'ਚ 2 ਜੁਲਾਈ ਤੱਕ ਭਾਰੀ ਮੀਂਹ ਅਤੇ ਤੂਫਾਨ ਦੀ ਚਿਤਾਵਨੀ ਜਾਰੀ ਕੀਤੀ ਹੈ।
Uttar Pradesh Updated Weather: ਉੱਤਰ ਪ੍ਰਦੇਸ਼ 'ਚ ਲੰਬੇ ਇੰਤਜ਼ਾਰ ਤੋਂ ਬਾਅਦ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਨੂੰ ਲਖਨਊ, ਵਾਰਾਣਸੀ, ਕਾਨਪੁਰ ਅਤੇ ਪ੍ਰਯਾਗਰਾਜ ਸਮੇਤ ਲਗਭਗ 44 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਭਾਰਤੀ ਮੌਸਮ ਵਿਭਾਗ ਮੁਤਾਬਕ ਅਗਲੇ 4 ਦਿਨਾਂ 'ਚ ਮਾਨਸੂਨ ਪੂਰੇ ਸੂਬੇ 'ਚ ਸਰਗਰਮ ਹੋ ਜਾਵੇਗਾ। ਆਈਐਮਡੀ ਨੇ ਸੂਬੇ ਵਿੱਚ 30 ਜੂਨ ਲਈ ਰੈੱਡ ਅਲਰਟ ਜਾਰੀ ਕੀਤਾ ਹੈ।
Uttarakhand Updated Weather: ਉੱਤਰਾਖੰਡ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ (IMD) ਨੇ 28 ਜੂਨ ਨੂੰ ਦੇਹਰਾਦੂਨ, ਚੰਪਾਵਤ, ਨੈਨੀਤਾਲ, ਉੱਤਰਕਾਸ਼ੀ, ਰੁਦਰਪ੍ਰਯਾਗ, ਚਮੋਲੀ, ਪਿਥੌਰਾਗੜ੍ਹ, ਬਾਗੇਸ਼ਵਰ ਅਤੇ ਪੌੜੀ ਵਿੱਚ ਭਾਰੀ ਵਰਖਾ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਤੇਜ਼ ਤੂਫ਼ਾਨ ਅਤੇ ਮੀਂਹ ਦੀ ਚੇਤਾਵਨੀ ਦੇ ਨਾਲ ਕੁਝ ਇਲਾਕਿਆਂ ਵਿੱਚ ਜ਼ਮੀਨ ਖਿਸਕਣ ਦੀ ਵੀ ਸੰਭਾਵਨਾ ਜਤਾਈ ਹੈ।
Bihar Updated Weather: ਬਿਹਾਰ ਦੇ ਕੁਝ ਜ਼ਿਲਿਆਂ 'ਚ ਅੱਜ ਹਲਕੀ ਜਾਂ ਦਰਮਿਆਨੀ ਬਾਰਿਸ਼ ਹੋਵੇਗੀ। 19 ਜ਼ਿਲ੍ਹਿਆਂ ਵਿੱਚ ਤੂਫ਼ਾਨ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਜਾਰੀ ਕੀਤਾ ਹੈ। ਪੂਰਬੀ ਚੰਪਾਰਣ, ਪੱਛਮੀ ਚੰਪਾਰਣ, ਗੋਪਾਲਗੰਜ, ਸ਼ਿਵਹਰ, ਸੀਤਾਮੜੀ ਅਤੇ ਮਧੂਬਨੀ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਮੰਗਲਵਾਰ ਨੂੰ ਸੱਤ ਜ਼ਿਲ੍ਹਿਆਂ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ 16 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਪੜ੍ਹੋ : Weather Today: ਗਰਮੀ ਦਾ ਕਹਿਰ ਜਾਰੀ! ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਜਲਦ ਮਾਨਸੂਨ ਦੀ ਦਸਤਕ!
Gujrat Updated Weather: ਗੁਜਰਾਤ ਦੇ ਅਹਿਮਦਾਬਾਦ ਵਿੱਚ ਅੱਜ ਦਾ ਘੱਟੋ-ਘੱਟ ਤਾਪਮਾਨ 28 ਡਿਗਰੀ ਸੈਲਸੀਅਸ ਰਹੇਗਾ, ਜਦੋਂਕਿ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਤੱਕ ਚਲਾ ਜਾਵੇਗਾ। ਮੌਸਮ ਵਿਭਾਗ ਮੁਤਾਬਕ ਇੱਥੇ ਤੇਜ਼ ਹਨ੍ਹੇਰੀ ਨਾਲ ਮੀਂਹ ਪਵੇਗਾ।
Rajasthan Updated Weather: ਰਾਜਸਥਾਨ ਦੇ ਜੈਪੁਰ ਦੀ ਗੱਲ ਕਰੀਏ ਤਾਂ ਇੱਥੇ ਵੀ ਤੂਫਾਨ ਅਤੇ ਮੀਂਹ ਦਾ ਸਿਲਸਿਲਾ ਜਾਰੀ ਰਹੇਗਾ। ਇੱਥੇ ਘੱਟੋ-ਘੱਟ ਤਾਪਮਾਨ 20 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ।
Madhya Pradesh Updated Weather: ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਰਹਿਣ ਵਾਲਾ ਹੈ।
IMD Alert: ਮੌਸਮ ਵਿਭਾਗ ਮੁਤਾਬਕ ਉੱਤਰ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ, ਪੰਜਾਬ, ਹਰਿਆਣਾ ਅਤੇ ਦਿੱਲੀ ਦੇ ਬਾਕੀ ਹਿੱਸਿਆਂ ਵਿੱਚ ਮਾਨਸੂਨ ਦੇ ਅੱਗੇ ਵਧਣ ਲਈ ਹਾਲਾਤ ਅਨੁਕੂਲ ਬਣੇ ਹੋਏ ਹਨ। ਇਸ ਦੇ ਨਾਲ ਹੀ ਅੱਜ ਸ਼ਾਮ ਦਿੱਲੀ-ਐਨਸੀਆਰ ਸਮੇਤ ਕਈ ਇਲਾਕਿਆਂ ਵਿੱਚ ਪ੍ਰੀ-ਮਾਨਸੂਨ ਮੀਂਹ ਪੈ ਸਕਦਾ ਹੈ। ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕੇ। IMD ਨੇ 30 ਜੂਨ ਨੂੰ ਦਿੱਲੀ 'ਚ ਬਾਰਿਸ਼ ਦੀ ਚੇਤਾਵਨੀ ਦਿੰਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ।
Summary in English: Monsoon 2022: Rain likely in Delhi-Punjab today! Heavy rains in these states!