Weather Forecast: ਉੱਤਰ ਭਾਰਤ 'ਚ ਗਰਮੀ ਦਾ ਸਿਤਮ ਜਾਰੀ ਹੈ। ਗੱਲ ਐਤਵਾਰ ਦੀ ਕਰੀਏ ਤਾਂ ਸਵੇਰ ਤੋਂ ਹੀ ਤੇਜ਼ ਧੁੱਪ ਨੇ ਲੋਕਾਂ ਨੂੰ ਕਾਫੀ ਪ੍ਰੇਸ਼ਾਨ ਕੀਤਾ। ਮੌਸਮ ਵਿਭਾਗ ਦੀ ਮੰਨੀਏ ਤਾਂ ਵੱਧ ਤੋਂ ਵੱਧ ਤਾਪਮਾਨ 40.4 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 22.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫਿਲਹਾਲ, ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਅੰਸ਼ਕ ਤੌਰ 'ਤੇ ਬੱਦਲਵਾਈ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਦੀ ਵੀ ਸੰਭਾਵਨਾ ਜਤਾਈ ਹੈ।
ਦਿੱਲੀ-ਐੱਨ.ਸੀ.ਆਰ ਦਾ ਮੌਸਮ
ਪਿਛਲੇ ਕੁਝ ਦਿਨਾਂ ਤੋਂ ਰਾਸ਼ਟਰੀ ਰਾਜਧਾਨੀ ਦਿੱਲੀ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਜਾ ਰਿਹਾ ਹੈ। ਜੇਕਰ ਦੇਖਿਆ ਜਾਵੇ ਤਾਂ ਦੁਪਹਿਰ ਵੇਲੇ ਤੇਜ਼ ਧੁੱਪ ਲੋਕਾਂ ਲਈ ਮੁਸ਼ਕਿਲਾਂ ਪੈਦਾ ਕਰ ਰਹੀ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਮੁਤਾਬਕ ਅਗਲੇ ਤਿੰਨ-ਚਾਰ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਪਰ ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ 18 ਤੋਂ 20 ਅਪ੍ਰੈਲ ਦੌਰਾਨ ਦਿੱਲੀ 'ਚ ਹਲਕੀ ਬਾਰਿਸ਼ ਨਾਲ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ।
ਇਹ ਵੀ ਪੜ੍ਹੋ : Weather Today: ਪੰਜਾਬ 'ਚ ਪਾਰਾ 40 ਡਿਗਰੀ ਤੋਂ ਪਾਰ, ਇਸ ਦਿਨ ਤੋਂ ਮਿਲੇਗਾ ਗਰਮੀ ਤੋਂ ਰਾਹਤ
ਪੰਜਾਬ-ਹਰਿਆਣਾ ਦਾ ਮੌਸਮ
ਉੱਤਰ ਭਾਰਤ 'ਚ ਗਰਮੀ ਦਾ ਮੌਸਮ ਸ਼ੁਰੂ ਹੋ ਗਿਆ ਹੈ। ਪੰਜਾਬ-ਹਰਿਆਣਾ ਦੀ ਗੱਲ ਕਰੀਏ ਤਾਂ ਇਨ੍ਹਾਂ ਦੋਵਾਂ ਸੂਬਿਆਂ 'ਚ ਪਾਰਾ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਇੱਕ ਪਾਸੇ ਜਿੱਥੇ ਮੌਸਮ ਵਿਭਾਗ ਵੱਲੋਂ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਜਾ ਰਹੀ ਹੈ, ਉੱਥੇ ਹੀ ਪੱਛਮੀ ਗੜਬੜੀ ਸਰਗਰਮ ਹੋਣ ਕਾਰਨ ਅੱਜ ਯਾਨੀ 17 ਅਪ੍ਰੈਲ ਨੂੰ ਹਰਿਆਣਾ ਅਤੇ ਪੰਜਾਬ ਦੇ ਕਈ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ।
ਉੱਤਰਾਖੰਡ ਦਾ ਮੌਸਮ
ਉੱਤਰਾਖੰਡ 'ਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਤੇਜ਼ ਧੁੱਪ ਕਾਰਣ ਪਹਾੜਾਂ ਤੋਂ ਮੈਦਾਨੀ ਇਲਾਕਿਆਂ ਤੱਕ ਤਾਪਿਸ਼ ਮਹਿਸੂਸ ਕੀਤੀ ਜਾ ਰਹੀ ਹੈ। ਗਰਮੀ ਵਧਣ ਦੇ ਚਲਦਿਆਂ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਅੱਜ ਪਹਾੜੀ ਖੇਤਰਾਂ ਵਿੱਚ ਅੰਸ਼ਿਕ ਬੱਦਲਵਾਈ ਦੇ ਨਾਲ ਹਲਕੀ ਬਾਰਸ਼ ਹੋਣ ਦੀ ਸੰਭਾਵਨਾ ਬਣੀ ਹੋਈ ਹੈ। ਇਸ ਦੇ ਨਾਲ ਹੀ ਆਉਣ ਵਾਲੇ ਬੁੱਧਵਾਰ ਨੂੰ ਸੂਬੇ 'ਚ ਕੁਝ ਥਾਵਾਂ 'ਤੇ ਭਾਰੀ ਮੀਂਹ ਅਤੇ ਗੜ੍ਹੇਮਾਰੀ ਲਈ ਔਰੇਂਜਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : 2 ਦਿਨ ਲੂ ਦੇ ਥਪੇੜੇ, ਫਿਰ Punjab-Haryana 'ਚ ਮੀਂਹ ਦੇ ਆਸਾਰ
ਪੱਛਮੀ ਬੰਗਾਲ ਦਾ ਮੌਸਮ
ਪੱਛਮੀ ਬੰਗਾਲ 'ਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਅਜਿਹੇ 'ਚ ਪੱਛਮੀ ਬੰਗਾਲ ਸਰਕਾਰ ਨੇ ਸਾਰੇ ਸਕੂਲ ਅਤੇ ਕਾਲਜ ਦੇ ਨਾਲ-ਨਾਲ ਵਿਦਿਅਕ ਅਦਾਰਿਆਂ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਸਾਰੇ ਸਕੂਲ ਅਤੇ ਕਾਲਜ ਸਿਰਫ ਇੱਕ ਹਫਤੇ ਲਈ ਬੰਦ ਰਹਿਣਗੇ, ਤਾਂ ਜੋ ਬੱਚਿਆਂ ਨੂੰ ਹੀਟ ਸਟ੍ਰੋਕ ਨਾ ਲੱਗੇ।
ਹੀਟ ਵੇਵ ਦਾ ਅਸਰ
ਆਈਐਮਡੀ ਦੀ ਰਿਪੋਰਟ ਦੇ ਅਨੁਸਾਰ, ਗੰਗਾ ਪੱਛਮੀ ਬੰਗਾਲ ਦੇ ਵੱਖ-ਵੱਖ ਖੇਤਰਾਂ ਵਿੱਚ ਪਿਛਲੇ 6 ਦਿਨਾਂ ਤੋਂ ਗਰਮੀ ਦੀ ਲਹਿਰ ਬਣੀ ਹੋਈ ਹੈ। ਪਿਛਲੇ 4 ਦਿਨਾਂ ਤੋਂ ਆਂਧਰਾ ਪ੍ਰਦੇਸ਼ ਅਤੇ ਬਿਹਾਰ ਦੇ ਜ਼ਿਆਦਾਤਰ ਸਥਾਨਾਂ 'ਤੇ ਗਰਮ ਹਵਾਵਾਂ ਚੱਲ ਰਹੀਆਂ ਹਨ। 17 ਅਤੇ 18 ਅਪ੍ਰੈਲ, 2023 ਨੂੰ ਪੱਛਮੀ ਮੱਧ ਪ੍ਰਦੇਸ਼ ਦੇ ਵੱਖ-ਵੱਖ ਖੇਤਰਾਂ ਵਿੱਚ ਗਰਮੀ ਦੀ ਲਹਿਰ ਹੋਣ ਦੀ ਸੰਭਾਵਨਾ ਹੈ। ਨਾਲ ਹੀ, ਅਗਲੇ 5 ਦਿਨਾਂ ਦੌਰਾਨ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਲਗਭਗ 2 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਦੇਸ਼ ਦੇ ਕੁਝ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਤਬਦੀਲੀ ਨਹੀਂ ਹੋਣ ਵਾਲੀ ਅਤੇ 2-4 ਡਿਗਰੀ ਗਿਰਾਵਟ ਦੀ ਸੰਭਾਵਨਾ ਹੈ।
ਮੀਂਹ ਦੀ ਭਵਿੱਖਬਾਣੀ
ਉੱਤਰ-ਪੱਛਮੀ ਭਾਰਤ ਦੇ ਪੱਛਮੀ ਹਿਮਾਲੀਅਨ ਖੇਤਰ ਵਿੱਚ ਗਰਜ/ਬਿਜਲੀ ਦੇ ਨਾਲ ਖਿੰਡੇ ਹੋਏ ਹਲਕੇ/ਦਰਮਿਆਨੇ ਮੀਂਹ ਦੀ ਸੰਭਾਵਨਾ ਹੈ। ਅਗਲੇ 5 ਦਿਨਾਂ ਦੌਰਾਨ ਆਸਪਾਸ ਦੇ ਮੈਦਾਨੀ ਇਲਾਕਿਆਂ ਵਿੱਚ ਵੀ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਸਕਦੀਆਂ ਹਨ। ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਮਹਾਰਾਸ਼ਟਰ ਵਿੱਚ ਅਗਲੇ 5 ਦਿਨਾਂ ਦੌਰਾਨ ਬਾਰਿਸ਼ ਹੋਣ ਦੀ ਸੰਭਾਵਨਾ ਹੈ।
Summary in English: North India in the grip of heat wave, temperature exceeds 43 degrees