Weather Today: ਉੱਤਰ ਭਾਰਤ ਦੇ ਜ਼ਿਆਦਾਤਰ ਸੂਬਿਆਂ 'ਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਸਵੇਰ ਅਤੇ ਸ਼ਾਮ ਨੂੰ ਠੰਡ ਪੈਣੀ ਸ਼ੁਰੂ ਹੋ ਗਈ ਹੈ। ਲੋਕਾਂ ਨੂੰ ਹੁਣ ਸੌਣ ਵੇਲੇ ਕੰਬਲ ਅਤੇ ਰਜਾਈ ਦੀ ਲੋੜ ਮਹਿਸੂਸ ਹੋਣ ਲੱਗੀ ਹੈ। ਕਈ ਸੂਬਿਆਂ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਤਾਪਮਾਨ 'ਚ ਤੇਜ਼ੀ ਨਾਲ ਗਿਰਾਵਟ ਕਾਰਨ ਠੰਡ ਦਾ ਅਹਿਸਾਸ ਹੋਣ ਲੱਗਾ ਹੈ। ਹਾਲਾਂਕਿ, ਦਿੱਲੀ-ਐੱਨਸੀਆਰ 'ਚ ਪ੍ਰਦੂਸ਼ਣ ਲਗਾਤਾਰ ਚਿੰਤਾਜਨਕ ਪੱਧਰ ਵੱਲ ਵੱਧ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਨੇ ਅਗਲੇ 24 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।
ਪੰਜਾਬ 'ਚ ਬਦਲੇਗਾ ਮੌਸਮ
ਪੰਜਾਬ ਦੇ ਕਈ ਜਿਲ੍ਹਿਆਂ 'ਚ ਵਧਦੇ ਪ੍ਰਦੂਸ਼ਣ ਕਾਰਣ ਵਿਜ਼ੀਬਿਲਟੀ ਘੱਟ ਗਈ ਹੈ, ਜਿਸ ਕਾਰਨ ਰਾਹਗੀਰਾਂ ਨੂੰ ਭਾਰੀ ਪਰੇਸ਼ਾਨੀਆਂ ਝੱਲਣੀਆਂ ਪੈ ਰਹੀਆਂ ਹਨ। ਇਸ ਦੇ ਨਾਲ ਹੀ ਲੋਕਾਂ ਦੇ ਸਾਹਮਣੇ ਸਿਹਤ ਸਮੱਸਿਆਵਾਂ ਵੀ ਵੱਡੀ ਸਮੱਸਿਆ ਬਣ ਰਹੀਆਂ ਹਨ। ਫਿਲਹਾਲ, ਮੌਸਮ ਵਿਭਾਗ ਨੇ 2 ਨਵੰਬਰ ਤੱਕ ਪੰਜਾਬ ਵਿੱਚ ਮੌਸਮ ਸਾਫ਼ ਰਹਿਣ ਅਤੇ ਤੇਜ਼ ਧੁੱਪ ਨਿਕਲਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ, 3 ਨਵੰਬਰ ਤੋਂ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੌਸਮ 'ਚ ਬਦਲਾਅ ਆਉਣ ਦੀ ਭਵਿੱਖਬਾਣੀ ਕੀਤੀ ਹੈ।
ਦਿੱਲੀ-ਐਨਸੀਆਰ 'ਚ ਵਧਦਾ ਪ੍ਰਦੂਸ਼ਣ
ਸਰਦੀਆਂ ਦੀ ਆਹਟ ਦੇ ਨਾਲ-ਨਾਲ ਦਿੱਲੀ-ਐਨਸੀਆਰ ਵਿੱਚ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ। ਦੀਵਾਲੀ ਤੋਂ ਬਾਅਦ ਜਿੱਥੇ ਠੰਡ ਵਧੀ ਹੈ, ਉੱਥੇ ਹੀ ਦਿੱਲੀ-ਐਨਸੀਆਰ 'ਚ ਪ੍ਰਦੂਸ਼ਣ ਵੀ ਲਗਾਤਾਰ ਚਿੰਤਾਜਨਕ ਪੱਧਰ ਵੱਲ ਵੱਧ ਰਿਹਾ ਹੈ। ਅਜਿਹੇ 'ਚ ਲੋਕਾਂ ਦਾ ਸਾਂਹ ਲੈਣਾ ਮੁਸ਼ਕਿਲ ਹੋ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਦਿੱਲੀ 'ਚ ਧੁੰਦ ਛਾਈ ਰਹੇਗੀ, ਪਰ ਦਿਨ ਵੇਲੇ ਮੌਸਮ ਸਾਫ ਰਹਿਣ ਦੀ ਉਮੀਦ ਹੈ। ਇਸ ਦੇ ਨਾਲ ਹੀ ਐਤਵਾਰ ਨੂੰ ਵੀ ਮੌਸਮ ਅਜਿਹਾ ਹੀ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀਆਂ ਗਤੀਵਿਧੀਆਂ
● ਦੱਖਣੀ ਕੇਰਲ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਈ।
● ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ ਅਤੇ ਤਾਮਿਲਨਾਡੂ ਦੇ ਉੱਤਰੀ ਤੱਟ 'ਤੇ ਹਲਕੀ ਬਾਰਿਸ਼ ਹੋਈ।
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਈ।
● ਦਿੱਲੀ ਅਤੇ ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਬਹੁਤ ਮਾੜੀ ਸ਼੍ਰੇਣੀ ਵਿੱਚ ਰਿਹਾ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦਾ ਹਾਲ
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ ਦੇ ਤੱਟਾਂ 'ਤੇ ਇੱਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਅੰਦਰੂਨੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ-ਐਨਸੀਆਰ ਵਿੱਚ ਹਲਕੀ ਉੱਤਰ-ਪੱਛਮੀ ਖੁਸ਼ਕ ਹਵਾਵਾਂ ਜਾਰੀ ਰਹਿਣਗੀਆਂ।
● ਤਾਮਿਲਨਾਡੂ, ਪੁਡੂਚੇਰੀ ਵਿੱਚ ਭਾਰੀ ਮੀਂਹ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ।
● ਪੱਛਮੀ ਗੜਬੜੀ ਕਾਰਨ ਜੰਮੂ-ਕਸ਼ਮੀਰ, ਲੱਦਾਖ ਵਰਗੇ ਇਲਾਕਿਆਂ ਵਿੱਚ ਭਾਰੀ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : Weather Change: ਪਹਾੜਾਂ 'ਚ ਬਰਫ਼ਬਾਰੀ ਨਾਲ ਵਧੇਗੀ ਠੰਡ, ਇਨ੍ਹਾਂ ਸੂਬਿਆਂ 'ਚ ਮੀਂਹ ਦੀ ਚਿਤਾਵਨੀ
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀਆਂ
● ਤਾਮਿਲਨਾਡੂ ਤੱਟ ਦੇ ਨੇੜੇ ਦੱਖਣ ਪੱਛਮੀ ਬੰਗਾਲ ਦੀ ਖਾੜੀ 'ਤੇ ਸਮੁੰਦਰੀ ਤਲ ਤੋਂ 1.5 ਤੋਂ 4.5 ਕਿਲੋਮੀਟਰ ਦੀ ਉਚਾਈ 'ਤੇ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ।
● ਐਂਟੀਸਾਈਕਲੋਨ ਰਾਜਸਥਾਨ ਦੇ ਪੱਛਮੀ ਹਿੱਸਿਆਂ ਅਤੇ ਇਸਦੇ ਨਾਲ ਲੱਗਦੇ ਪਾਕਿਸਤਾਨ 'ਤੇ ਦੇਖਿਆ ਜਾ ਸਕਦਾ ਹੈ।
Summary in English: Pollution level is becoming dangerous, rain likely during next 24 hours