ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠੰਡ ਅਤੇ ਧੁੰਦ ਵਧ ਗਈ ਹੈ, ਜਦੋਂਕਿ ਦੇਸ਼ ਦੇ ਕਈ ਸੂਬਿਆਂ 'ਚ ਬਾਰਿਸ਼ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਦਾ ਵੱਡਾ ਅਪਡੇਟ...
Weather Update: ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਇਨ੍ਹਾਂ ਮੈਦਾਨੀ ਸੂਬਿਆਂ ਵਿੱਚ ਠੰਡ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਰਅਸਲ, ਪਹਾੜਾਂ 'ਤੇ ਤਾਜ਼ਾ ਬਰਫਬਾਰੀ ਤੋਂ ਬਾਅਦ ਉੱਥੋਂ ਆਉਣ ਵਾਲੀਆਂ ਠੰਡੀਆਂ ਹਵਾਵਾਂ ਨੇ ਸਮੁੱਚੇ ਉੱਤਰੀ ਭਾਰਤ ਨੂੰ ਠਾਰ ਦਿੱਤਾ ਹੈ। ਲੋਕ ਠੰਡ ਤੋਂ ਬਚਨ ਲਈ ਅੱਗ ਸੇਕਦੇ ਨਜ਼ਰ ਆ ਰਹੇ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 24 ਘੰਟਿਆਂ ਦੌਰਾਨ ਇਨ੍ਹਾਂ ਸੂਬਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ-ਹਰਿਆਣਾ 'ਚ ਵਧੇਗੀ ਠੰਡ
ਮੌਸਮ ਵਿਭਾਗ ਮੁਤਾਬਕ ਪਹਾੜਾਂ 'ਤੇ ਹਾਲ ਹੀ ਵਿੱਚ ਹੋਈ ਬਰਫਬਾਰੀ ਕਾਰਨ ਹਰਿਆਣਾ ਅਤੇ ਪੰਜਾਬ ਦੋਵੇਂ ਸੂਬਿਆਂ 'ਚ ਠੰਡੀਆਂ ਹਵਾਵਾਂ ਚੱਲਣਗੀਆਂ, ਜਿਸ ਕਾਰਨ ਇੱਥੇ ਠੰਡ ਵਧ ਸਕਦੀ ਹੈ। ਮੌਸਮ ਵਿਭਾਗ ਨੇ 20 ਦਸੰਬਰ ਨੂੰ ਸੂਬੇ ਦੀਆਂ ਕੁਝ ਥਾਵਾਂ 'ਤੇ ਬੱਦਲਵਾਈ ਅਤੇ ਤੇਜ਼ ਹਵਾਵਾਂ ਲਈ ਇੱਕ ਹੋਰ ਮੌਸਮ ਚਿਤਾਵਨੀ ਜਾਰੀ ਕੀਤੀ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।
ਸ਼ੀਤ ਲਹਿਰ ਦੀ ਲਪੇਟ 'ਚ ਦਿੱਲੀ-ਐਨਸੀਆਰ
ਦਿੱਲੀ-ਐੱਨਸੀਆਰ ਦੇ ਤਾਪਮਾਨ 'ਚ ਗਿਰਾਵਟ ਨਾਲ ਠੰਡ ਵਧ ਗਈ ਹੈ। ਇੱਥੇ ਧੁੰਦ ਨੇ ਵੀ ਦਸਤਕ ਦੇ ਦਿੱਤੀ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ। ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪ੍ਰਦੂਸ਼ਣ ਦਾ ਪੱਧਰ ਨਾਜ਼ੁਕ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਐਤਵਾਰ ਨੂੰ ਦਿੱਲੀ ਦੀ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਸ਼੍ਰੇਣੀ ਵਿੱਚ ਦਰਜ ਕੀਤੀ ਗਈ।
ਇਹ ਵੀ ਪੜ੍ਹੋ : Cold Wave Alert! ਹੁਣ ਆਉਣਗੇ ਠੰਡ ਦੇ ਨਜ਼ਾਰੇ, ਇਨ੍ਹਾਂ ਸੂਬਿਆਂ 'ਚ ਪੈਣ ਵਾਲੀ ਹੈ ਕੜਾਕੇ ਦੀ ਠੰਡ, ਅਲਰਟ ਜਾਰੀ
ਉੱਤਰਾਖੰਡ ਵਿੱਚ ਮੌਸਮ ਖੁਸ਼ਕ
ਉੱਤਰਾਖੰਡ ਵਿੱਚ ਮੌਸਮ ਖੁਸ਼ਕ ਬਣਿਆ ਹੋਇਆ ਹੈ। ਜ਼ਿਆਦਾਤਰ ਇਲਾਕਿਆਂ ਨੂੰ ਧੁੱਪ ਨੇ ਆਪਣੀ ਬੁੱਕਲ ਵਿੱਚ ਲੈ ਲਿਆ ਹੈ, ਜਿਸ ਕਾਰਨ ਸਵੇਰ ਦੀ ਧੁੰਦ ਲੋਕਾਂ ਲਈ ਮੁਸ਼ਕਿਲਾਂ ਵਧਾ ਰਹੀ ਹੈ। ਪਹਾੜਾਂ ਵਿੱਚ ਬਰਫਬਾਰੀ ਕਾਰਨ ਕੜਾਕੇ ਦੀ ਠੰਡ ਮਹਿਸੂਸ ਕੀਤੀ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਕ੍ਰਿਸਮਿਸ ਤੋਂ ਬਾਅਦ ਮੌਸਮ ਦੇ ਪੈਟਰਨ 'ਚ ਬਦਲਾਅ ਹੋ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਨਵੇਂ ਸਾਲ ਤੋਂ ਪਹਿਲਾਂ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ।
ਸ਼ੀਤ ਲਹਿਰ ਲਈ ਸੂਬਿਆਂ ਨੂੰ ਚਿਤਾਵਨੀ
● ਪੰਜਾਬ ਵਿੱਚ 22 ਦਸੰਬਰ ਤੱਕ ਸੀਤ ਲਹਿਰ ਦੇ ਹਾਲਾਤ, ਮੌਸਮ ਵਿਭਾਗ ਨੇ 'ਯੈਲੋ' ਅਲਰਟ ਜਾਰੀ ਕੀਤਾ।
● ਦਿੱਲੀ, ਹਰਿਆਣਾ, ਪੰਜਾਬ, ਯੂਪੀ ਵਿੱਚ 22 ਦਸੰਬਰ ਤੱਕ ਕੁਝ ਥਾਵਾਂ 'ਤੇ ਬਹੁਤ ਸੰਘਣੀ ਧੁੰਦ ਦੇਖੀ ਜਾ ਸਕਦੀ ਹੈ।
● ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਰਾਜਸਥਾਨ ਵਿੱਚ ਸ਼ੀਤ ਲਹਿਰ ਜਾਰੀ ਰਹੇਗੀ।
● ਮੌਸਮ ਵਿਭਾਗ ਵੱਲੋਂ ਹਿਮਾਚਲ ਪ੍ਰਦੇਸ਼ ਵਿੱਚ 19 ਅਤੇ 20 ਦਸੰਬਰ ਨੂੰ ਸ਼ੀਤ ਲਹਿਰ ਦਾ ਅਲਰਟ ਜਾਰੀ।
● ਰਾਜਸਥਾਨ ਵਿੱਚ ਕਈ ਥਾਵਾਂ 'ਤੇ ਸ਼ੀਤ ਲਹਿਰ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਪਹਾੜਾਂ 'ਚ ਬਰਫਬਾਰੀ ਕਾਰਨ ਪਾਰਾ ਸਿਰਫ ਤੋਂ ਹੇਠਾਂ, ਪੰਜਾਬ ਤੋਂ ਬਿਹਾਰ ਤੱਕ ਠੰਡ ਦੇ ਨਜ਼ਾਰੇ, ਜਾਣੋ ਅੱਜ ਦਾ ਮੌਸਮ
ਮੀਂਹ ਦੀ ਭਵਿੱਖਬਾਣੀ
● ਅਗਲੇ 24 ਘੰਟਿਆਂ ਦੌਰਾਨ ਅੰਡੇਮਾਨ ਅਤੇ ਨਿਕੋਬਾਰ ਟਾਪੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● 20 ਤੋਂ 22 ਦਸੰਬਰ ਵਿਚਾਲੇ ਤਾਮਿਲਨਾਡੂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਹੋ ਸਕਦੀ ਹੈ।
● ਦੱਖਣੀ ਆਂਧਰਾ ਪ੍ਰਦੇਸ਼ ਵਿੱਚ ਵੀ 20 ਤੋਂ 22 ਦਸੰਬਰ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਕੇਰਲ 'ਚ 21 ਦਸੰਬਰ ਤੋਂ ਹਲਕੀ ਬਾਰਿਸ਼ ਸ਼ੁਰੂ ਹੋ ਸਕਦੀ ਹੈ।
Summary in English: Punjab on 'yellow' alert, fury of cold wave till December 22, there is fear of rain here