ਦਿੱਲੀ-ਐੱਨਸੀਆਰ ਮੰਗਲਵਾਰ ਨੂੰ ਨੈਨੀਤਾਲ ਵਾਂਗ ਠੰਡਾ ਰਿਹਾ। ਮੌਸਮ ਵਿਭਾਗ ਨੇ ਅੱਜ ਯਾਨੀ ਬੁੱਧਵਾਰ ਨੂੰ ਵੀ ਅਲਰਟ ਜਾਰੀ ਕੀਤਾ ਹੈ। ਆਓ ਜਾਣਦੇ ਹਾਂ ਅੱਜ ਦੇ ਮੌਸਮ ਦਾ ਹਾਲ।
Weather Forecast: ਪਹਾੜੀ ਇਲਾਕਿਆਂ 'ਚ ਬਰਫਬਾਰੀ ਦਾ ਮੰਜ਼ਰ ਜਾਰੀ ਹੈ, ਜਿਸਦਾ ਅਸਰ ਉੱਤਰ ਭਾਰਤ ਦੇ ਸਾਰਿਆਂ ਹੀ ਸੂਬਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਸੀਤ ਲਹਿਰ ਅਤੇ ਸੰਘਣੀ ਧੁੰਦ ਕਾਂ ਲੋਕਾਂ ਦਾ ਜਿਉਣਾ ਮੁਹਾਲ ਹੋ ਗਿਆ ਹੈ। ਦਿੱਲੀ-ਐੱਨਸੀਆਰ 'ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਹਾਲਾਂਕਿ ਸੰਘਣੀ ਧੁੰਦ ਤੋਂ ਥੋੜ੍ਹੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ 'ਚ ਕਈ ਸੂਬਿਆਂ 'ਚ ਬਰਫੀਲੀਆਂ ਹਵਾਵਾਂ ਦਾ ਕਹਿਰ ਦੇਖਣ ਨੂੰ ਮਿਲੇਗਾ।
ਪੰਜਾਬ ਦਾ ਬਠਿੰਡਾ ਸਭ ਤੋਂ ਠੰਡਾ
ਪੰਜਾਬ ਵਿੱਚ ਬਰਫੀਲੀਆਂ ਹਵਾਵਾਂ ਕਾਰਨ ਕੜਾਕੇ ਦੀ ਸਰਦੀ ਪੈ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇੱਥੇ ਹਾਲੇ ਹੋਰ ਠੰਡ ਵਧੇਗੀ, ਜਿਸ ਨਾਲ ਲੋਕਾਂ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਸ ਦੇਈਏ ਕਿ ਪੰਜਾਬ ਦਾ ਬਠਿੰਡਾ ਸਭ ਤੋਂ ਠੰਡਾ ਹੈ, ਇੱਥੇ ਘੱਟੋ-ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਧੁੰਦ ਤੋਂ ਕੁਝ ਰਾਹਤ ਮਿਲੇਗੀ, ਪਰ ਇਸ ਦੌਰਾਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਵਾਧਾ ਦਰਜ ਕੀਤਾ ਜਾਵੇਗਾ। 29 ਦਸੰਬਰ ਯਾਨੀ ਕੱਲ੍ਹ ਸਰਗਰਮ ਪੱਛਮੀ ਗੜਬੜੀ ਦੇ ਕਾਰਨ ਕੁਝ ਖੇਤਰਾਂ ਵਿੱਚ ਬੂੰਦਾ-ਬਾਂਦੀ ਹੋ ਸਕਦੀ ਹੈ।
ਹਰਿਆਣਾ 'ਚ ਠੰਡ ਦਾ ਸਿਤਮ ਜਾਰੀ
ਹਰਿਆਣਾ ਵਿੱਚ ਕੜਾਕੇ ਦੀ ਸਰਦੀ ਕਾਰਨ ਲੋਕ ਖੱਜਲ-ਖੁਆਰ ਹੋ ਰਹੇ ਹਨ। ਇੱਕ ਪਾਸੇ ਜਿੱਥੇ ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਨੂੰ ਬਰੇਕਾਂ ਲਗਾ ਦਿੱਤੀਆਂ ਹਨ। ਉੱਥੇ ਹੀ ਠੰਡ ਤੋਂ ਬਚਣ ਲਈ ਲੋਕ ਘਰਾਂ ਵਿੱਚ ਲੁਕੇ ਹੋਏ ਹਨ ਅਤੇ ਰਜਾਈਆਂ-ਕੰਬਲਾਂ ਦਾ ਸਹਾਰਾ ਲੈ ਰਹੇ ਹਨ। ਕੰਮ ਦੇ ਸਿਲਸਿਲੇ 'ਚ ਘਰੋਂ ਬਾਹਰ ਨਿਕਲਣ ਵਾਲੇ ਲੋਕਾਂ ਦਾ ਵੀ ਬੁਰਾ ਹਾਲ ਹੋ ਰਿਹਾ ਹੈ ਅਤੇ ਉਹ ਠੰਡ ਤੋਂ ਬਚਣ ਲਈ ਅੱਗ ਸੇਕਦੇ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਸੰਘਣੀ ਧੁੰਦ ਕਾਰਨ ਰੇਲ, ਬੱਸ ਅਤੇ ਹਵਾਈ ਆਵਾਜਾਈ ਪ੍ਰਭਾਵਿਤ, ਉੱਤਰੀ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਅਲਰਟ
ਉੱਤਰਾਖੰਡ 'ਚ ਅਲਰਟ ਜਾਰੀ
ਉੱਤਰਾਖੰਡ 'ਚ ਠੰਡ ਦਾ ਪ੍ਰਕੋਪ ਆਪਣੇ ਸਿਖਰਾਂ 'ਤੇ ਹੈ। ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹੱਡ-ਭੰਨਵੀਂ ਠੰਡ ਨੇ ਜ਼ੋਰ ਫੜ ਲਿਆ ਹੈ। ਦਿਨ ਵੇਲੇ ਕੜਕਦੀ ਧੁੱਪ ਬੇਸ਼ੱਕ ਕੁਝ ਰਾਹਤ ਦੇ ਰਹੀ ਹੈ, ਪਰ ਸਵੇਰੇ-ਸ਼ਾਮ ਦੀਆਂ ਠੰਡੀਆਂ ਹਵਾਵਾਂ ਮੁਸੀਬਤਾਂ 'ਚ ਵਧਣ ਕਰ ਰਹੀਆਂ ਹਨ। ਮੌਸਮ ਵਿਭਾਗ ਮੁਤਾਬਕ ਫਿਲਹਾਲ ਸੂਬੇ 'ਚ ਮੌਸਮ ਦਾ ਪੈਟਰਨ ਬਦਲਣ ਦੀ ਉਮੀਦ ਨਹੀਂ ਹੈ। ਇੱਥੇ ਹਲਕੀ ਬਾਰਿਸ਼ ਅਤੇ ਬਰਫਬਾਰੀ ਕਾਰਨ ਅਲਰਟ ਜਾਰੀ ਕੀਤਾ ਗਿਆ ਹੈ।
ਹਿਮਾਚਲ 'ਚ ਵਧੀ ਠੰਡ
ਹਿਮਾਚਲ ਪ੍ਰਦੇਸ਼ ਵਿੱਚ ਠੰਡ ਤੋਂ ਰਾਹਤ ਮਿਲਣ ਦੀ ਫਿਲਹਾਲ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਵੀਰਵਾਰ ਨੂੰ ਰੋਹਤਾਂਗ ਸਮੇਤ ਚੋਟੀਆਂ 'ਤੇ ਬਰਫਬਾਰੀ ਹੋਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ, ਨੀਵੇਂ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਨਵੇਂ ਸਾਲ 'ਚ 2 ਜਨਵਰੀ ਤੱਕ ਮੌਸਮ 'ਚ ਬਦਲਾਅ ਦੀ ਸੰਭਾਵਨਾ ਘੱਟ ਹੈ।
ਇਹ ਵੀ ਪੜ੍ਹੋ : IMD Alert: ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਹੱਡ ਚੀਰਵੀਂ ਠੰਡ ਦਾ ਸਿਤਮ ਜਾਰੀ, ਅਲਰਟ 'ਤੇ ਸੂਬੇ
ਬਿਹਾਰ 'ਚ ਸੀਤ ਲਹਿਰ ਦਾ ਕਹਿਰ ਨਹੀਂ
ਬਿਹਾਰ ਵਿੱਚ ਮੌਸਮ ਦਾ ਰੂਪ ਬਦਲ ਰਿਹਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਇੱਥੇ ਦਸੰਬਰ ਦੇ ਅੰਤ ਤੱਕ ਸੀਤ ਲਹਿਰ ਦੀ ਕੋਈ ਸੰਭਾਵਨਾ ਨਹੀਂ ਹੈ। ਹਾਲਾਂਕਿ, ਵਿਭਾਗ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਇਸ ਹਫਤੇ ਦੇ ਅੰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਦੋ ਤੋਂ ਚਾਰ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਮੌਸਮ ਵਿਭਾਗ ਨੇ ਦਸੰਬਰ ਦੇ ਬਾਕੀ ਦਿਨਾਂ ਅਤੇ ਜਨਵਰੀ ਦੇ ਪਹਿਲੇ ਹਫ਼ਤੇ ਤਾਪਮਾਨ 8 ਤੋਂ 10 ਡਿਗਰੀ ਸੈਲਸੀਅਸ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਸੰਘਣੀ ਧੁੰਦ ਦੀ ਲਪੇਟ 'ਚ ਉੱਤਰ ਭਾਰਤ
ਪੱਛਮੀ ਗੜਬੜੀ ਕਾਰਨ 29 ਦਸੰਬਰ ਨੂੰ ਜੰਮੂ-ਕਸ਼ਮੀਰ, ਲੇਹ ਅਤੇ ਹਿਮਾਚਲ ਵਿੱਚ ਤਾਜ਼ਾ ਬਰਫ਼ਬਾਰੀ ਦੀ ਸੰਭਾਵਨਾ ਹੈ। ਉੱਤਰੀ ਪੰਜਾਬ 'ਚ ਕੁਝ ਥਾਵਾਂ 'ਤੇ ਬਾਰਿਸ਼ ਵੀ ਹੋ ਸਕਦੀ ਹੈ। ਇਸ ਕਾਰਨ 31 ਦਸੰਬਰ ਅਤੇ 1 ਜਨਵਰੀ ਨੂੰ ਲੋਕਾਂ ਨੂੰ ਇੱਕ ਵਾਰ ਫਿਰ ਕੜਾਕੇ ਦੀ ਠੰਡ ਝੱਲਣੀ ਪੈ ਸਕਦੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ 24 ਘੰਟਿਆਂ ਦੌਰਾਨ ਪੱਛਮੀ ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਅਤੇ ਦਿੱਲੀ ਵਿੱਚ ਕੜਾਕੇ ਦੀ ਠੰਡ ਰਹੇਗੀ।
Summary in English: Punjab Weather: Bathinda in Punjab is the coldest, Nainital became Delhi, the cold will increase further