ਮੌਸਮ ਵਿਭਾਗ ਨੇ ਵੱਡੀ ਚਿਤਾਵਨੀ ਜਾਰੀ ਕੀਤੀ ਹੈ। ਅਗਲੇ 3 ਦਿਨਾਂ ਦੌਰਾਨ ਪੰਜਾਬ, ਹਰਿਆਣਾ, ਦਿੱਲੀ ਸਮੇਤ ਕਈ ਸੂਬਿਆਂ ਵਿੱਚ ਸੀਤ ਲਹਿਰ ਦੇ ਤੇਜ਼ ਹੋਣ ਦੀ ਸੰਭਾਵਨਾ ਹੈ।
Weather Forecast: ਉੱਤਰ ਭਾਰਤ ਵਿੱਚ ਠੰਢ ਦਾ ਪ੍ਰਕੋਪ ਹੋਰ ਵਧਣ ਵਾਲਾ ਹੈ। ਮੌਸਮ ਵਿਭਾਗ ਨੇ ਚਿਤਾਵਨੀ ਜਾਰੀ ਕਰਦਿਆਂ ਕਿਹਾ ਹੈ ਕਿ ਅਗਲੇ 3 ਦਿਨਾਂ ਦੌਰਾਨ ਉੱਤਰ ਭਾਰਤ ਪੂਰੀ ਤਰ੍ਹਾਂ ਸੀਤ ਲਹਿਰ ਅਤੇ ਸੰਘਣੀ ਧੁੰਦ ਦੀ ਲਪੇਟ 'ਚ ਆਉਣ ਵਾਲਾ ਹੈ। ਇਸ ਤੋਂ ਬਾਅਦ ਵੀਰਵਾਰ ਤੋਂ ਵੈਸਟਰਨ ਡਿਸਟਰਬੈਂਸ ਕਾਰਨ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਸੀਤ ਲਹਿਰ ਦੇ ਕਾਰਨ ਠੰਢ ਵਧਣ ਦਾ ਖ਼ਦਸ਼ਾ ਜਤਾਇਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਅਗਲੇ ਕੁਝ ਦਿਨਾਂ ਲਈ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।
ਪੰਜਾਬ 'ਚ ਕੋਲਡਵੇਵ ਦਾ ਅਟੈਕ
ਤਾਜ਼ਾ ਬਰਫਬਾਰੀ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਸੀਤ ਲਹਿਰ ਦੀ ਲਪੇਟ 'ਚ ਹਨ। ਇਸ ਕਾਰਨ ਸੂਬੇ ਵਿੱਚ ਰਾਤ ਦਾ ਤਾਪਮਾਨ ਸਿਫ਼ਰ ਤੋਂ ਹੇਠਾਂ ਚਲਾ ਗਿਆ ਹੈ। ਸਬ ਤੋਂ ਠੰਡੇ ਇਲਾਕੇ ਦੀ ਗੱਲ ਕਰੀਏ ਤਾਂ ਪੰਜਾਬ ਦਾ ਫਰੀਦਕੋਟ ਐਤਵਾਰ ਨੂੰ ਮਾਇਨਸ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਿਸਦੇ ਚਲਦਿਆਂ ਆਮ ਜਨਜੀਵਨ ਪੂਰੀ ਤਰ੍ਹਾਂ ਪ੍ਰਭਾਵਿਤ ਰਿਹਾ। ਮੌਸਮ ਵਿਭਾਗ ਦੀ ਰਿਪੋਰਟ ਅਨੁਸਾਰ ਆਉਣ ਵਾਲੇ 3 ਦਿਨਾਂ ਤੱਕ ਪੰਜਾਬ ਵਿੱਚ ਮੌਸਮ ਖੁਸ਼ਕ ਰਹੇਗਾ ਅਤੇ ਇੱਥੇ ਸੰਘਣੀ ਧੁੰਦ ਅਤੇ ਸੀਤ ਲਹਿਰ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ ਪੰਜਾਬ ਦੇ:
● ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ ਮਾਇਨਸ ਇੱਕ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 1.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ
● ਲੁਧਿਆਣਾ ਵਿੱਚ 4.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਪਟਿਆਲਾ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਪਠਾਨਕੋਟ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਬਠਿੰਡਾ 1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
● ਗੁਰਦਾਸਪੁਰ ਵਿੱਚ 3.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਹੋ ਜਾਓ ਤਿਆਰ! ਉੱਤਰ ਭਾਰਤ 'ਚ ਮਾਈਨਸ 3 ਤੋਂ 4 ਡਿਗਰੀ ਤੱਕ ਗਿਰ ਸਕਦਾ ਹੈ ਪਾਰਾ!
ਹਰਿਆਣਾ 'ਚ ਠੰਢ ਦੇ ਵਧਾਈਆਂ ਮੁਸ਼ਕਲਾਂ
ਪੰਜਾਬ ਵਾਂਗ ਹਰਿਆਣਾ 'ਚ ਵੀ ਠੰਢ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਤਾਪਮਾਨ 'ਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਹਰਿਆਣਾ ਦੇ ਸਿਰਸਾ ਵਿੱਚ ਘੱਟੋ-ਘੱਟ ਤਾਪਮਾਨ 1.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਮੰਨੀਏ ਤਾਂ 3 ਦਿਨਾਂ ਦੀ ਧੁੰਦ ਅਤੇ ਸੀਤ ਲਹਿਰ ਤੋਂ ਬਾਅਦ 17 ਜਨਵਰੀ ਤੋਂ ਮੌਸਮ ਦਾ ਰੂਪ ਬਦਲਣ ਵਾਲਾ ਹੈ। 18 ਜਨਵਰੀ ਨੂੰ ਮੌਸਮ ਸਾਫ਼ ਰਹੇਗਾ ਅਤੇ ਲੋਕਾਂ ਨੂੰ ਰਾਹਤ ਨਸੀਬ ਹੋਵੇਗੀ।
ਦਿੱਲੀ-ਐੱਨ.ਸੀ.ਆਰ 'ਚ ਤਾਪਮਾਨ ਹੇਠਾਂ
ਮੌਸਮ ਵਿਭਾਗ ਨੇ ਦਿੱਲੀ-ਐਨਸੀਆਰ ਦੇ ਤਾਪਮਾਨ ਨੂੰ ਲੈ ਕੇ ਚਿੰਤਾ ਪ੍ਰਗਟਾਈ ਹੈ। ਵਿਭਾਗ ਮੁਤਾਬਕ ਇੱਥੇ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਤੋਂ ਹੇਠਾਂ ਆ ਸਕਦਾ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ 18 ਜਨਵਰੀ ਤੱਕ ਦਿੱਲੀ-ਐਨਸੀਆਰ ਵਿੱਚ ਸੀਤ ਲਹਿਰ ਦੀ ਸੰਭਾਵਨਾ ਜਤਾਈ ਹੈ। ਫਿਲਹਾਲ, ਡਿੱਗਦੇ ਤਾਪਮਾਨ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਲੋਕਾਂ ਨੂੰ ਸੁਚੇਤ ਰਹਿਣ ਅਤੇ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਹੈ।
ਇਹ ਵੀ ਪੜ੍ਹੋ : ਠੰਢ ਦਾ ਦੂਜਾ ਅਟੈਕ, ਮੀਂਹ ਤੋਂ ਬਾਅਦ ਮੁੜ ਲੁੜਕੇਗਾ ਪਾਰਾ, ਪੰਜਾਬ-ਹਰਿਆਣਾ 'ਚ ਪਵੇਗੀ ਹੱਡ ਚੀਰਵੀਂ ਠੰਢ
ਰਾਜਸਥਾਨ 'ਚ ਅਲਰਟ
ਮੌਸਮ ਵਿਭਾਗ ਨੇ ਰਾਜਸਥਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਇੱਥੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ 1 ਤੋਂ 4 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਨੇ ਮਾਊਂਟ ਆਬੂ 'ਚ ਤਾਪਮਾਨ ਮਾਇਨਸ 7 ਡਿਗਰੀ ਤੋਂ ਹੇਠਾਂ ਦਰਜ ਕੀਤਾ ਹੈ। ਫਤਿਹਪੁਰ ਵਿੱਚ ਘੱਟੋ-ਘੱਟ ਤਾਪਮਾਨ ਮਾਇਨਸ 4.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੁਰੂ ਵਿੱਚ ਤਾਪਮਾਨ ਮਾਇਨਸ 2.5 ਡਿਗਰੀ ਤੱਕ ਪਹੁੰਚ ਗਿਆ ਹੈ।ਮੌਸਮ ਵਿਭਾਗ ਦੀ ਮੰਨੀਏ ਤਾਂ ਇੱਥੇ 2-4 ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਤੋਂ ਹੇਠਾਂ ਦਰਜ ਕੀਤਾ ਜਾ ਰਿਹਾ ਹੈ।
Summary in English: Warning from the IMD, 2 degree Celsius drop is expected on 17-18 January