Monsoon Alert: ਰਾਸ਼ਟਰੀ ਰਾਜਧਾਨੀ ਦਿੱਲੀ, ਉੱਤਰ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਸੂਬੇ ਮਾਨਸੂਨ ਦੀ ਬਾਰਿਸ਼ ਦਾ ਇੰਤਜ਼ਾਰ ਕਰ ਰਹੇ ਹਨ। ਮੌਸਮ ਵਿਭਾਗ ਮੁਤਾਬਕ 6 ਜੁਲਾਈ ਤੱਕ ਮਾਨਸੂਨ ਪੂਰੇ ਦੇਸ਼ ਨੂੰ ਆਪਣੀ ਲਪੇਟ 'ਚ ਲੈ ਲਵੇਗਾ। ਹਾਲਾਂਕਿ, ਦਿੱਲੀ 'ਚ ਅੱਜ ਯਾਨੀ 26 ਜੂਨ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਸੈਲਸੀਅਸ ਰਹਿ ਸਕਦਾ ਹੈ।
Punjab Updated Weather: ਪੰਜਾਬ ਦੇ ਲੋਕ ਇੱਕ ਵਾਰ ਫਿਰ ਤੋਂ ਅੱਤ ਦੀ ਗਰਮੀ ਦਾ ਤਾਪ ਸਹਾਰ ਰਹੇ ਹਨ। ਦਰਅਸਲ, ਪੱਛਮੀ ਗੜਬੜੀ ਦਾ ਪ੍ਰਭਾਵ ਖ਼ਤਮ ਹੁੰਦਿਆਂ ਹੀ ਤਾਪਮਾਨ ਵਧਣਾ ਸ਼ੁਰੂ ਹੋ ਗਿਆ ਹੈ। ਸੂਬੇ 'ਚ ਪਿਛਲੇ ਤਿੰਨ ਦਿਨਾਂ ਤੋਂ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਨੀਵਾਰ ਨੂੰ ਸੂਬੇ ਦਾ ਸਭ ਤੋਂ ਗਰਮ ਸਥਾਨ ਲੁਧਿਆਣਾ ਦਾ ਸਮਰਾਲਾ ਰਿਹਾ, ਜਿੱਥੇ ਦਿਨ ਦਾ ਤਾਪਮਾਨ 43.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਐਤਵਾਰ ਅਤੇ ਸੋਮਵਾਰ ਨੂੰ ਪੰਜਾਬ ਦਾ ਮੌਸਮ ਖੁਸ਼ਕ ਰਹੇਗਾ, ਮੰਗਲਵਾਰ ਤੋਂ ਮੌਸਮ ਦਾ ਮਿਜਾਜ਼ ਫਿਰ ਬਦਲਣਾ ਸ਼ੁਰੂ ਹੋ ਜਾਵੇਗਾ।
Delhi-NCR Updated Weather: ਦਿੱਲੀ-ਐੱਨਸੀਆਰ 'ਚ ਗਰਮੀ ਨੇ ਆਪਣੇ ਤਿੱਖੇ ਤੇਵਰ ਦਿਖਾਉਣੇ ਸ਼ੁਰੂ ਕਰ ਦਿੱਤੇ ਹਨ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ। ਨਾਲ ਹੀ, ਅਸਮਾਨ 'ਚ ਅੰਸ਼ਕ ਤੌਰ 'ਤੇ ਬੱਦਲਵਾਈ ਰਹੇਗੀ। ਦੂਜੇ ਪਾਸੇ ਦਿੱਲੀ 'ਚ 27 ਜੂਨ ਤੋਂ ਹਲਕੀ ਬਾਰਿਸ਼ ਸ਼ੁਰੂ ਹੋ ਸਕਦੀ ਹੈ, ਜਦੋਂਕਿ, ਮਾਨਸੂਨ ਦੇ 28 ਤੋਂ 29 ਜੂਨ ਤੱਕ ਪਹੁੰਚਣ ਦੀ ਸੰਭਾਵਨਾ ਹੈ।
Himachal Pradesh Updated Weather: ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ ਹਿਮਾਚਲ ਪ੍ਰਦੇਸ਼ ਵਿੱਚ ਚਾਰ ਦਿਨਾਂ ਤੱਕ ਮੌਸਮ ਖਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਹੈ। ਸੂਬੇ 'ਚ ਅੱਜ ਤੋਂ ਮੌਸਮ ਬਦਲੇਗਾ ਅਤੇ ਸਾਰੇ ਖੇਤਰਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ ਸ਼ਿਮਲਾ ਨੇ 27 ਜੂਨ ਨੂੰ ਸੂਬੇ ਦੇ ਕੁਝ ਖੇਤਰਾਂ ਵਿੱਚ ਮਾਨਸੂਨ ਦੇ ਸ਼ੁਰੂ ਹੋਣ ਦੀ ਭਵਿੱਖਬਾਣੀ ਕੀਤੀ ਹੈ। ਨਾਲ ਹੀ 27 ਤੋਂ 29 ਜੂਨ ਤੱਕ ਸੂਬੇ ਦੇ ਸਾਰੇ ਖੇਤਰਾਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨ ਲਈ ਯੈਲੋ ਅਲਰਟ ਜਾਰੀ ਕੀਤਾ ਹੈ।
Uttar Pradesh Updated Weather: ਉੱਤਰ ਪ੍ਰਦੇਸ਼ ਦੇ ਲਖਨਊ 'ਚ ਮੀਂਹ ਲਈ ਕੁਝ ਦਿਨ ਹੋਰ ਇੰਤਜ਼ਾਰ ਕਰਨਾ ਪਵੇਗਾ। ਮੌਸਮ ਵਿਭਾਗ ਵੱਲੋਂ ਅਗਲੇ ਛੇ ਦਿਨਾਂ ਲਈ ਦਿੱਤੀ ਗਈ ਭਵਿੱਖਬਾਣੀ ਮੁਤਾਬਕ 28 ਜੂਨ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਤਾਪਮਾਨ ਵਿੱਚ ਵੀ ਗਿਰਾਵਟ ਆਵੇਗੀ। ਮੌਸਮ ਵਿਭਾਗ ਨੇ ਦੱਸਿਆ ਕਿ ਅਗਲੇ ਦੋ-ਤਿੰਨ ਦਿਨਾਂ ਤੱਕ ਮੌਸਮ ਅਜਿਹਾ ਹੀ ਰਹੇਗਾ। ਦਿਨ ਦਾ ਤਾਪਮਾਨ 37-38 ਡਿਗਰੀ ਸੈਲਸੀਅਸ ਰਹੇਗਾ। ਇਸ ਤੋਂ ਬਾਅਦ 28 ਜੂਨ ਨੂੰ ਮੌਸਮ ਕਰਵਟ ਲਵੇਗਾ।
Uttarakhand Updated Weather: ਉੱਤਰਾਖੰਡ 'ਚ ਪੱਛਮੀ ਗੜਬੜੀ ਦੇ ਦਸਤਕ ਦੇਣ ਕਾਰਣ ਅੱਜ ਮੌਸਮ ਵਿੱਚ ਤਬਦੀਲੀ ਆਈ ਹੈ। ਸੂਬੇ 'ਚ ਕਈ ਥਾਵਾਂ 'ਤੇ ਬੱਦਲਵਾਈ ਹੈ ਅਤੇ ਕਈ ਥਾਵਾਂ 'ਤੇ ਮੀਂਹ ਪੈ ਰਿਹਾ ਹੈ। ਦੇਹਰਾਦੂਨ 'ਚ ਵੀ ਸਵੇਰ ਤੋਂ ਬੱਦਲ ਛਾਏ ਹੋਏ ਹਨ। ਮੌਸਮ ਵਿਭਾਗ ਨੇ 29 ਜੂਨ ਨੂੰ ਸੂਬੇ ਭਰ ਵਿੱਚ ਭਾਰੀ ਮੀਂਹ ਨੂੰ ਲੈ ਕੇ ਔਰੇਂਜ ਅਲਰਟ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ : Weather Update: ਮਾਨਸੂਨ ਦੀ ਉਡੀਕ 'ਚ ਉੱਤਰ ਭਾਰਤ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ!
Rajasthan Updated Weather: ਰਾਜਸਥਾਨ 'ਚ ਦਿਨ ਅਤੇ ਰਾਤ ਦੇ ਤਾਪਮਾਨ 'ਚ ਵਾਧੇ ਦਾ ਦੌਰ ਲਗਾਤਾਰ ਜਾਰੀ ਹੈ। ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਅੱਤ ਦੀ ਗਰਮੀ ਪੈ ਰਹੀ ਹੈ। ਪਿਛਲੇ ਦੋ ਦਿਨਾਂ ਵਿੱਚ ਤਾਪਮਾਨ ਵਿੱਚ ਅਚਾਨਕ 1 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਅਤੇ ਪੂਰੇ ਸੂਬੇ ਵਿੱਚ ਪਾਰਾ 40 ਡਿਗਰੀ ਸੈਲਸੀਅਸ ਨੂੰ ਪਾਰ ਕਰ ਗਿਆ ਹੈ। ਮੌਸਮ ਵਿਭਾਗ ਮੁਤਾਬਕ ਐਤਵਾਰ ਨੂੰ ਵੀ ਮੌਸਮ ਖੁਸ਼ਕ ਰਹੇਗਾ, ਪਰ ਸੋਮਵਾਰ ਤੋਂ ਮੌਸਮ 'ਚ ਬਦਲਾਅ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ 29 ਜੂਨ ਨੂੰ ਮਾਨਸੂਨ ਦੇ ਰਾਜਸਥਾਨ 'ਚ ਦਾਖਲ ਹੋਣ ਦੀ ਸੰਭਾਵਨਾ ਜਤਾਈ ਹੈ।
IMD Alert: ਮੌਸਮ ਵਿਭਾਗ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪੱਛਮੀ ਤੱਟ 'ਤੇ ਅਗਲੇ ਪੰਜ ਦਿਨਾਂ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 6 ਜੁਲਾਈ ਤੱਕ ਮਾਨਸੂਨ ਪੂਰੇ ਦੇਸ਼ ਨੂੰ ਆਪਣੀ ਲਪੇਟ 'ਚ ਲੈ ਲਵੇਗਾ। ਯੂਪੀ ਨੂੰ ਕਵਰ ਕਰਨ ਦੇ ਨਾਲ, ਮਾਨਸੂਨ ਦਾ ਅਗਲਾ ਸਟਾਪ ਦਿੱਲੀ ਹੈ। ਮਾਨਸੂਨ 27 ਤੋਂ 30 ਜੂਨ ਦਰਮਿਆਨ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪਹੁੰਚ ਸਕਦਾ ਹੈ।
Summary in English: Weather Alert: Rain in many parts of the country today! Extreme heat in many places!