Weather Forecast: ਦੇਸ਼ ਭਰ ਵਿੱਚ ਬਦਲਦੇ ਮੌਸਮ ਨੇ ਇੱਕ ਵਾਰ ਫਿਰ ਆਪਣਾ ਰੰਗ ਬਦਲ ਲਿਆ ਹੈ। ਮਾਰਚ ਮਹੀਨੇ ਦੀ ਸ਼ੁਰੂਆਤ ਦਿੱਲੀ-ਐੱਨਸੀਆਰ ਸਮੇਤ ਉੱਤਰ ਪ੍ਰਦੇਸ਼ 'ਚ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਨਾਲ ਹੋਈ, ਜਿਸ ਤੋਂ ਬਾਅਦ ਮੌਸਮ ਸੁਹਾਵਣਾ ਹੋ ਗਿਆ ਹੈ। ਆਓ ਜਾਣਦੇ ਹਾਂ ਕੀ ਮਾਰਚ ਮਹੀਨੇ 'ਚ ਮੌਸਮ ਸੁਹਾਵਣਾ ਹੋਵੇਗਾ ਜਾਂ ਗਰਮੀ ਤੋਂ ਲੋਕ ਹੋਣਗੇ ਹਾਲੋ-ਬੇਹਾਲ?
ਜਿੱਥੇ ਫਰਵਰੀ ਮਹੀਨੇ ਤੋਂ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਸੀ, ਉੱਥੇ ਹੀ ਹੁਣ ਮਾਰਚ ਦੇ ਮਹੀਨੇ ਮੌਸਮ ਸੁਹਾਵਣਾ ਹੋ ਗਿਆ ਹੈ। ਮਾਰਚ ਦੇ ਸ਼ੁਰੂਆਤੀ ਦਿਨਾਂ 'ਚ ਸਵੇਰੇ ਅਤੇ ਸ਼ਾਮ ਨੂੰ ਮੌਸਮ 'ਚ ਹਲਕੀ ਠੰਡਕ ਹੁੰਦੀ ਹੈ, ਜਿਸ ਕਾਰਨ ਤਾਪਮਾਨ ਵਧਣ ਨਾਲ ਲੋਕ ਪਰੇਸ਼ਾਨ ਨਹੀਂ ਹੁੰਦੇ। ਪਰ ਜਿਵੇਂ-ਜਿਵੇਂ ਦਿਨ ਚੜ੍ਹਦਾ ਜਾ ਰਿਹਾ ਹੈ, ਤਿਉਂ-ਤਿਉਂ ਲੋਕਾਂ ਲਈ ਕੜਕਦੀ ਧੁੱਪ 'ਚ ਬਾਹਰ ਨਿਕਲਣਾ ਮੁਸ਼ਕਿਲ ਹੁੰਦਾ ਜਾ ਰਿਹਾ ਹੈ।
ਜਿਵੇਂ ਕਿ ਤੁਸੀਂ ਜਾਣਦੇ ਹੀ ਹੋ ਇਸ ਮਹੀਨੇ ਯਾਨੀ ਮਾਰਚ 'ਚ ਹੋਲੀ ਦਾ ਤਿਉਹਾਰ ਹੈ। ਹੁਣ ਹੋਲੀ 'ਚ ਇਕ ਹਫਤੇ ਤੋਂ ਵੀ ਘੱਟ ਦਾ ਸਮਾਂ ਰਹਿ ਗਿਆ ਹੈ। ਅਜਿਹੇ 'ਚ ਸਵਾਲ ਹੈ ਕਿ ਹੋਲੀ 'ਚ ਮੌਸਮ ਕਿਹੋ ਜਿਹਾ ਰਹੇਗਾ। ਕੀ ਉਸ ਦਿਨ ਮੀਂਹ ਪਵੇਗਾ ਜਾਂ ਲੋਕ ਗਰਮੀ ਤੋਂ ਪਰੇਸ਼ਾਨ ਹੋਣਗੇ?
ਇਹ ਵੀ ਪੜ੍ਹੋ : Delhi-NCR 'ਚ ਬਦਲਿਆ ਮੌਸਮ ਦਾ ਮਿਜਾਜ਼, Punjab-Haryana 'ਚ ਅੱਜ ਮੀਂਹ ਦੇ ਆਸਾਰ
ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਮਾਰਚ ਦਾ ਮਹੀਨਾ ਸ਼ੁਰੂ ਹੁੰਦੇ ਹੀ ਦੇਸ਼ ਦੇ ਕਈ ਸੂਬਿਆਂ ਵਿੱਚ ਗਰਮੀ ਦਾ ਅਲਰਟ ਜਾਰੀ ਕੀਤਾ ਹੈ। ਹੋਲੀ ਤੱਕ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲਦੀ ਰਹੇਗੀ, ਪਰ ਹੋਲੀ ਤੋਂ ਬਾਅਦ ਮੌਸਮ ਵਿੱਚ ਵਾਧਾ ਹੋਵੇਗਾ ਅਤੇ ਘੱਟੋ-ਘੱਟ ਅਤੇ ਵੱਧ ਤੋਂ ਵੱਧ ਤਾਪਮਾਨ ਵਿੱਚ ਵਾਧਾ ਹੋਵੇਗਾ। ਮੌਸਮ ਮਾਹਿਰਾਂ ਮੁਤਾਬਕ 4 ਮਾਰਚ ਤੱਕ ਪੱਛਮੀ ਹਿਮਾਲਿਆ 'ਚ ਤਾਜ਼ਾ ਪੱਛਮੀ ਗੜਬੜੀ ਪਹੁੰਚ ਸਕਦੀ ਹੈ, ਜਿਸ ਕਾਰਨ ਕਈ ਇਲਾਕਿਆਂ 'ਚ ਹਲਕੀ ਬਾਰਿਸ਼ ਦੇਖਣ ਨੂੰ ਮਿਲੇਗੀ।
ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਦਿਨ ਵੇਲੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਅਤੇ ਬਹੁਤ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਹੈ। ਅੱਜ ਵੀਰਵਾਰ ਨੂੰ ਉੱਤਰੀ-ਪੱਛਮੀ ਉੱਤਰ ਪ੍ਰਦੇਸ਼ ਅਤੇ ਪੰਜਾਬ ਦੇ ਉੱਤਰੀ ਹਿੱਸਿਆਂ ਵਿੱਚ ਇੱਕ-ਦੋ ਥਾਵਾਂ 'ਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 48 ਘੰਟਿਆਂ ਦੌਰਾਨ ਉੱਤਰ ਪੱਛਮੀ ਭਾਰਤ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : HEAT ALERT: ਇਸ ਵਾਰ ਟੁੱਟੇਗਾ ਗਰਮੀ ਦਾ Record, ਮਾਰਚ 'ਚ 35 Degree ਤੋਂ ਪਾਰ ਜਾਵੇਗਾ ਪਾਰਾ
ਪਹਾੜੀ ਸੂਬਿਆਂ 'ਚ ਮੀਂਹ ਅਤੇ ਬਰਫ਼ਬਾਰੀ
ਮੌਸਮ ਏਜੰਸੀ ਸਕਾਈਮੇਟ ਵੇਦਰ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਕਈ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਈ ਇਲਾਕਿਆਂ 'ਚ ਬਰਫਬਾਰੀ ਦੇ ਨਾਲ-ਨਾਲ ਇਕ-ਦੋ ਥਾਵਾਂ 'ਤੇ ਭਾਰੀ ਮੀਂਹ ਵੀ ਦੇਖਿਆ ਜਾ ਸਕਦਾ ਹੈ।
Summary in English: Weather Change: Will the weather be pleasant in March or will people be disturbed by the heat?