Weather Today: ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਦਿੱਲੀ-ਐਨਸੀਆਰ ਵਿੱਚ ਮੌਸਮ ਇੱਕ ਵਾਰ ਫਿਰ ਕਰਵਟ ਲੈਣ ਵਾਲਾ ਹੈ। ਦਰਅਸਲ, IMD ਨੇ ਬੁੱਧਵਾਰ ਨੂੰ ਹਲਕੀ ਬਾਰਿਸ਼ ਅਤੇ ਬੂੰਦਾਬਾਂਦੀ ਹੋਣ ਦੀ ਸੰਭਾਵਨਾ ਜਤਾਈ ਹੈ। ਪੂਰਵ ਅਨੁਮਾਨ ਅਨੁਸਾਰ ਆਉਣ ਵਾਲੇ ਹਫ਼ਤੇ ਤੱਕ ਧੁੱਪ ਅਤੇ ਛਾਂ ਦੀ ਅਜਿਹੀ ਖੇਡ ਜਾਰੀ ਰਹੇਗੀ।
ਇਸ ਦੇ ਨਾਲ ਹੀ ਮੌਸਮ ਵਿਭਾਗ ਦਾ ਕਹਿਣਾ ਹੈ ਕਿ Valentine's Day ਵਾਲੇ ਦਿਨ ਯਾਨੀ 14 ਫਰਵਰੀ ਤੋਂ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ 17 ਫਰਵਰੀ ਨੂੰ ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ ਤਾਪਮਾਨ ਵਿੱਚ ਹੋਰ ਗਿਰਾਵਟ ਆਉਣ ਦੀ ਸੰਭਾਵਨਾ ਹੈ।
ਨਵੀ ਪੱਛਮੀ ਗੜਬੜੀ ਸਰਗਰਮ
ਮੌਸਮ ਵਿਭਾਗ ਦੀ ਮੰਨੀਏ ਤਾਂ 17 ਫਰਵਰੀ ਤੋਂ ਮੌਸਮ ਦਾ ਪੈਟਰਨ ਇੱਕ ਵਾਰ ਫਿਰ ਵਿਗੜਨ ਵਾਲਾ ਹੈ। ਦਰਅਸਲ, ਹਿਮਾਚਲ ਪ੍ਰਦੇਸ਼ ਵਿੱਚ 17 ਫਰਵਰੀ ਦੀ ਰਾਤ ਤੋਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਇਸ ਕਾਰਨ ਸੂਬੇ ਦੇ ਉੱਚੇ ਇਲਾਕਿਆਂ 'ਚ ਬਰਫਬਾਰੀ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਚੰਬਾ, ਲਾਹੌਲ ਸਪਿਤੀ, ਕਿਨੌਰ, ਕੁੱਲੂ ਅਤੇ ਸ਼ਿਮਲਾ ਆਦਿ ਉੱਚੇ ਇਲਾਕਿਆਂ 'ਚ ਬਰਫਬਾਰੀ ਹੋਵੇਗੀ। ਜਦੋਂਕਿ, 18 ਫਰਵਰੀ ਨੂੰ ਮੈਦਾਨੀ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਵੈਸਟਰਨ ਡਿਸਟਰਬੈਂਸ ਦਾ ਅਸਰ 20 ਫਰਵਰੀ ਤੱਕ ਦਿਖਾਈ ਦੇਵੇਗਾ।
ਪੰਜਾਬ-ਹਰਿਆਣਾ ਦਾ ਮੌਸਮ
ਹਰਿਆਣਾ ਅਤੇ ਪੰਜਾਬ ਵਿੱਚ ਧੁੰਦ ਅਜੇ ਵੀ ਨਹੀਂ ਘਟੀ ਹੈ। ਪੰਜਾਬ ਦੇ ਫਤਿਹਗੜ੍ਹ ਸਾਹਿਬ ਅਤੇ ਹਰਿਆਣਾ ਦੇ ਅੰਬਾਲਾ ਸਮੇਤ ਦੋਵਾਂ ਸੂਬਿਆਂ ਵਿੱਚ ਅੱਜ ਸਵੇਰ ਤੋਂ ਹੀ ਧੁੰਦ ਛਾਈ ਹੋਈ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵੀ ਘੱਟ ਗਈ ਹੈ। ਹਾਲਾਂਕਿ ਉੱਤਰੀ ਭਾਰਤ ਦੇ ਇਲਾਕਿਆਂ 'ਚੋਂ ਠੰਡ ਘੱਟ ਗਈ ਹੈ, ਪਰ ਧੁੰਦ ਵਾਰ-ਵਾਰ ਆਪਣੀ ਮੌਜੂਦਗੀ ਦਾ ਅਹਿਸਾਸ ਕਰਵਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਪੱਛਮੀ ਗੜਬੜੀ ਦਾ ਅਸਰ ਪੰਜਾਬ-ਹਰਿਆਣਾ 'ਚ ਵੀ ਦੇਖਣ ਨੂੰ ਮਿਲ ਰਿਹਾ ਹੈ। ਇਸ ਕਾਰਨ ਪੰਜਾਬ ਅਤੇ ਹਰਿਆਣਾ ਦੇ ਕੁਝ ਇਲਾਕਿਆਂ ਵਿੱਚ ਮੁੜ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜੋ: Weather Forecast: ਪੰਜਾਬ-ਹਰਿਆਣਾ ਦੇ ਮੌਸਮ ਬਾਰੇ Big Update, ਪੜੋ IMD ਵੱਲੋਂ ਜਾਰੀ ਇਸ ਹਫਤੇ ਦੀ Weather Report
ਅਗਲੇ 24 ਘੰਟਿਆਂ ਦੌਰਾਨ ਸੰਭਾਵਿਤ ਮੌਸਮ
ਮੌਸਮ ਵਿਭਾਗ ਮੁਤਾਬਕ ਪੂਰਬੀ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਗੜੇਮਾਰੀ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਉੱਤਰ-ਪੂਰਬੀ ਮੱਧ ਪ੍ਰਦੇਸ਼, ਉੱਤਰੀ ਛੱਤੀਸਗੜ੍ਹ ਅਤੇ ਝਾਰਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਅਰੁਣਾਚਲ ਪ੍ਰਦੇਸ਼ ਦੇ ਉੱਪਰਲੇ ਇਲਾਕਿਆਂ ਵਿੱਚ ਹਲਕੀ ਬਾਰਿਸ਼ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਤਾਮਿਲਨਾਡੂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather Forecast: The weather has turned bad again, heavy rain-hailstorm-snowfall forecast from this day