Weather Forecast: ਮੌਸਮ ਵਿਭਾਗ ਨੇ ਆਉਣ ਵਾਲੇ ਘੰਟਿਆਂ ਵਿੱਚ ਰਾਸ਼ਟਰੀ ਰਾਜਧਾਨੀ ਅਤੇ ਆਸਪਾਸ ਦੇ ਖੇਤਰਾਂ ਵਿੱਚ ਆਮ ਤੌਰ 'ਤੇ ਬੱਦਲਵਾਈ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਨੇ ਵੀਰਵਾਰ ਯਾਨੀ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ 'ਚ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ।
ਜਦੋਂਕਿ, ਜੰਮੂ-ਕਸ਼ਮੀਰ ਵਿੱਚ 10 ਅਤੇ 11 ਅਗਸਤ ਨੂੰ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੂਰਬੀ ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ 11 ਅਗਸਤ ਤੱਕ, ਹਰਿਆਣਾ, ਚੰਡੀਗੜ੍ਹ, ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ 8 ਤੋਂ 12 ਅਗਸਤ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ 8 ਅਤੇ 9 ਅਗਸਤ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
ਦਿੱਲੀ ਦਾ ਮੌਸਮ
ਮੌਸਮ ਵਿਭਾਗ ਮੁਤਾਬਕ 8 ਅਤੇ 9 ਅਗਸਤ ਨੂੰ ਦਿੱਲੀ ਵਿੱਚ ਬੱਦਲਵਾਈ ਨਾਲ ਹਲਕੀ ਬਾਰਿਸ਼ ਹੋਵੇਗੀ। ਹਾਲਾਂਕਿ, ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ 'ਚ ਜ਼ਿਆਦਾ ਵਾਧਾ ਨਹੀਂ ਹੋਵੇਗਾ। ਵੱਧ ਤੋਂ ਵੱਧ ਤਾਪਮਾਨ 33 ਅਤੇ ਘੱਟੋ-ਘੱਟ ਤਾਪਮਾਨ 25 ਤੋਂ 26 ਡਿਗਰੀ ਰਹਿ ਸਕਦਾ ਹੈ। 10 ਤੋਂ 12 ਅਗਸਤ ਤੱਕ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸੰਘਣੇ ਬੱਦਲ ਛਾਏ ਰਹਿਣਗੇ ਅਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ
ਇਨ੍ਹੀਂ ਦਿਨੀਂ ਪੰਜਾਬ 'ਚ ਹਲਕੀ ਬਾਰਿਸ਼ ਹੋ ਰਹੀ ਹੈ ਅਤੇ ਕਈ ਥਾਵਾਂ 'ਤੇ ਬੱਦਲ ਛਾਏ ਹੋਏ ਹਨ, ਪਰ ਮਾਨਸੂਨ ਦੀ ਰਫਤਾਰ ਬਹੁਤ ਮੱਠੀ ਹੈ। ਮੌਸਮ ਵਿਭਾਗ ਅਨੁਸਾਰ ਅਗਸਤ ਦੇ ਪਹਿਲੇ ਹਫ਼ਤੇ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਬਹੁਤ ਘੱਟ ਮੀਂਹ ਪਿਆ। ਇਨ੍ਹਾਂ ਵਿੱਚ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਸ. ਬੀ. ਐੱਸ. ਨਗਰ, ਬਰਨਾਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਮੋਹਾਲੀ ਸ਼ਾਮਲ ਹਨ। ਹਾਲਾਂਕਿ, ਮੌਸਮ ਵਿਭਾਗ ਨੇ ਸੂਬੇ ਦੇ 5 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੋਪੜ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ, ਜਦੋਂਕਿ, ਬਾਕੀ ਸਾਰੇ ਜ਼ਿਲ੍ਹੇ ਖੁਸ਼ਕ ਰਹਿਣਗੇ ਜਾਂ ਹਲਕੀ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ: Rain Alert: ਹਿਮਾਚਲ ਪ੍ਰਦੇਸ਼ ਵਿੱਚ ਹੜ੍ਹ ਦਾ ਖਤਰਾ, ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦਾ ਅਲਰਟ, ਇੱਥੇ ਪਵੇਗਾ ਭਾਰੀ ਮੀਂਹ - ਇੱਥੇ ਹੁੰਮਸ ਵਾਲੀ ਗਰਮੀ
ਮੌਸਮ ਦੀ ਗਤੀਵਿਧੀ
ਮੌਮਸ ਵਿਭਾਗ ਮੁਤਾਬਕ ਅਗਲੇ 24 ਘੰਟਿਆਂ ਦੌਰਾਨ ਛੱਤੀਸਗੜ੍ਹ, ਤੇਲੰਗਾਨਾ, ਮੱਧ ਪ੍ਰਦੇਸ਼, ਵਿਦਰਭ, ਕੋਂਕਣ, ਗੋਆ ਅਤੇ ਤੱਟਵਰਤੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, ਪੂਰਬੀ ਰਾਜਸਥਾਨ, ਦਿੱਲੀ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰ ਪ੍ਰਦੇਸ਼, ਆਂਧਰਾ ਪ੍ਰਦੇਸ਼, ਬਿਹਾਰ, ਝਾਰਖੰਡ, ਪੱਛਮੀ ਬੰਗਾਲ, ਉੜੀਸਾ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਵਿੱਚ ਇਕੱਲਿਆਂ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤਾਮਿਲਨਾਡੂ, ਅੰਦਰੂਨੀ ਕਰਨਾਟਕ, ਲਕਸ਼ਦੀਪ, ਪੰਜਾਬ, ਪੱਛਮੀ ਗੁਜਰਾਤ, ਮੱਧ ਮਹਾਰਾਸ਼ਟਰ, ਮਰਾਠਵਾੜਾ ਅਤੇ ਸੌਰਾਸ਼ਟਰ ਅਤੇ ਕੱਛ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਸੌਰਾਸ਼ਟਰ, ਕੱਛ ਅਤੇ ਪੱਛਮੀ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
Summary in English: Weather pleasant with rain in Delhi-NCR, Heavy rain alert in Punjab-Haryana-Himachal from August 10 to 12