Weather Forecast: ਮੌਸਮ ਵਿਭਾਗ ਦੇ ਅਨੁਸਾਰ ਉੱਤਰ-ਪੱਛਮੀ ਭਾਰਤ ਦੇ ਕੁਝ ਸਥਾਨ ਅਗਲੇ 5 ਦਿਨਾਂ ਤੱਕ ਧੁੰਦ ਨਾਲ ਪ੍ਰਭਾਵਿਤ ਹੋਣਗੇ। ਪੰਜਾਬ, ਰਾਜਸਥਾਨ, ਅਤੇ ਹਰਿਆਣਾ ਵਿੱਚ ਠੰਡ ਹੋਰ ਵਧ ਸਕਦੀ ਹੈ।
ਮੌਸਮ ਵਿਭਾਗ ਦੀ ਮੰਨੀਏ ਤਾਂ ਅਗਲੇ ਦੋ -ਤਿੰਨ ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਸਮੇਂ ਦੌਰਾਨ ਵਿਜ਼ੀਬਿਲਟੀ ਸਿਰਫ 50 ਮੀਟਰ ਰਹਿ ਸਕਦੀ ਹੈ।
ਪੰਜਾਬ-ਹਰਿਆਣਾ-ਦਿੱਲੀ ਦਾ ਮੌਸਮ
IMD ਨੇ ਅੱਜ ਤੋਂ 17 ਜਨਵਰੀ ਦੌਰਾਨ ਪੰਜਾਬ, ਹਰਿਆਣਾ- ਚੰਡੀਗੜ੍ਹ ਦੇ ਕੁਝ ਹਿੱਸਿਆਂ ਵਿੱਚ ਕੜਾਕੇ ਦੀ ਠੰਡ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਪੰਜਾਬ 'ਚ ਠੰਡ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਇਸ ਦੇ ਮੱਦੇਨਜ਼ਰ ਇੱਕ ਵਾਰ ਫਿਰ 13-14 ਜਨਵਰੀ ਲਈ ਦੋਵੇਂ ਸੂਬਿਆਂ 'ਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਦਿਨ ਠੰਡਾ ਰਹੇਗਾ ਅਤੇ ਰਾਤ ਦਾ ਤਾਪਮਾਨ ਵੀ ਡਿੱਗੇਗਾ। ਦਿੱਲੀ ਦੀ ਗੱਲ ਕਰੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਇੱਥੇ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਅਤੇ ਘੱਟੋ- ਘੱਟ 5 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਇਸ ਤੋਂ ਇਲਾਵਾ ਮੌਸਮ ਵਿਭਾਗ ਨੇ 15 ਅਤੇ 16 ਜਨਵਰੀ ਨੂੰ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਬਾਰੇ ਚੰਡੀਗੜ੍ਹ ਮੌਸਮ ਵਿਭਾਗ ਦੇ ਵਿਗਿਆਨੀ ਦਾ ਕਹਿਣਾ ਹੈ ਕਿ ਇਨ੍ਹਾਂ ਦੋ ਦਿਨਾਂ ਦੌਰਾਨ ਲੋੜ ਪੈਣ 'ਤੇ ਹੀ ਘਰੋਂ ਬਾਹਰ ਨਿਕਲੋ ਅਤੇ ਜੇਕਰ ਸੰਭਵ ਹੋਵੇ ਤਾਂ ਵਾਹਨ ਨਾ ਚਲਾਓ।
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ
ਮੌਸਮ ਵਿਭਾਗ ਮੁਤਾਬਕ 15 ਜਨਵਰੀ ਦੇ ਆਸਪਾਸ ਉੱਤਰ-ਪੂਰਬੀ ਮਾਨਸੂਨ ਦੇ ਅੰਤ ਲਈ ਹਾਲਾਤ ਅਨੁਕੂਲ ਬਣ ਰਹੇ ਹਨ। ਪੱਛਮੀ ਗੜਬੜੀ ਉੱਤਰੀ ਪਾਕਿਸਤਾਨ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਹੈ। ਇੱਕ ਹੋਰ ਪੱਛਮੀ ਗੜਬੜ 16 ਜਨਵਰੀ ਨੂੰ ਪੱਛਮੀ ਹਿਮਾਲਿਆ ਦੇ ਨੇੜੇ ਪਹੁੰਚ ਸਕਦੀ ਹੈ।
ਇਹ ਵੀ ਪੜੋ: Weather Today: ਪੰਜਾਬ 'ਚ ਤੇਜ਼ੀ ਨਾਲ ਡਿੱਗ ਰਿਹਾ ਤਾਪਮਾਨ, 15 ਜਨਵਰੀ ਤੋਂ ਬਦਲੇਗਾ ਮੌਸਮ
ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਦਾ ਕਹਿਣਾ ਹੈ ਕਿ 13 ਤੋਂ 16 ਜਨਵਰੀ ਦਰਮਿਆਨ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਸਵੇਰ ਵੇਲੇ ਸੰਘਣੀ ਤੋਂ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪੰਜਾਬ ਅਤੇ ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਠੰਢ ਦੇ ਦਿਨ ਤੋਂ ਲੈ ਕੇ ਸਖ਼ਤ ਠੰਢ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ। ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਠੰਢ ਦੇ ਹਾਲਾਤ ਜਾਰੀ ਰਹਿਣ ਦੀ ਸੰਭਾਵਨਾ ਹੈ।
ਅਗਲੇ 24 ਤੋਂ 48 ਘੰਟਿਆਂ ਦੌਰਾਨ ਪੱਛਮੀ ਹਿਮਾਲਿਆ 'ਚ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ, ਉੜੀਸਾ, ਜੰਮੂ ਡਿਵੀਜ਼ਨ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਬਿਹਾਰ, ਉੱਤਰੀ ਮੱਧ ਪ੍ਰਦੇਸ਼, ਅਸਾਮ, ਮੇਘਾਲਿਆ, ਮਿਜ਼ੋਰਮ ਅਤੇ ਤ੍ਰਿਪੁਰਾ ਦੇ ਕੁਝ ਹਿੱਸਿਆਂ ਵਿੱਚ 13 ਤੋਂ 16 ਜਨਵਰੀ ਦਰਮਿਆਨ ਸਵੇਰੇ ਧੁੰਦ ਪੈਣ ਦੀ ਸੰਭਾਵਨਾ ਹੈ।
Summary in English: Weather Today: Alert issued by the Meteorological Department, said that there is no rain yet, but the cold wave will continue