Weather Forecast: ਦੇਸ਼ ਦੇ ਮੌਸਮ ਵਿੱਚ ਲਗਾਤਾਰ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਕਦੇ ਮੀਂਹ - ਕਦੇ ਕੜਕਦੀ ਧੁੱਪ ਅਤੇ ਹੁੰਮਸ ਲੋਕਾਂ ਨੂੰ ਪਰੇਸ਼ਾਨ ਕਰ ਰਹੀ ਹੈ। ਪਰ ਵੀਰਵਾਰ ਨੂੰ ਉੱਤਰ ਭਾਰਤ ਵਿੱਚ ਅਚਾਨਕ ਪਏ ਮੀਂਹ ਕਾਰਨ ਮੌਸਮ ਵਿੱਚ ਵੱਡੀ ਤਬਦੀਲੀ ਦੇਖਣ ਨੂੰ ਮਿਲੀ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਕੁਝ ਦਿਨ ਮੀਂਹ ਪੈਣ ਦੇ ਆਸਾਰ ਹਨ, ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉੱਤਰਾਖੰਡ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ ਭਾਰੀ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪਿਆ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 14, 15, 16 ਅਤੇ 17 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਦੌਰਾਨ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੇ ਵੀ ਆਸਾਰ ਹਨ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਹਰਿਆਣਾ ਵਿੱਚ ਮੌਨਸੂਨ ਨੇ ਇੱਕ ਵਾਰ ਫਿਰ ਤੋਂ ਜ਼ੋਰ ਫੜ ਲਿਆ ਹੈ। ਮੌਸਮ ਵਿਭਾਗ ਮੁਤਾਬਕ ਬੰਗਾਲ ਦੀ ਖਾੜੀ 'ਚ ਘੱਟ ਦਬਾਅ ਕਾਰਨ ਸੂਬੇ ਦੇ ਕਈ ਜ਼ਿਲਿਆਂ 'ਚ ਕਈ ਦਿਨਾਂ ਤੱਕ ਬਾਰਿਸ਼ ਹੋਵੇਗੀ, ਇਸ ਸਬੰਧੀ ਮੌਸਮ ਵਿਭਾਗ ਨੇ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 15, 16 ਅਤੇ 17 ਸਤੰਬਰ ਤੱਕ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਆਉਣ ਵਾਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਇਸ ਤਰੀਕ ਤੋਂ ਬਾਅਦ ਤੇਜ਼ੀ ਨਾਲ ਮੌਸਮ 'ਚ ਬਦਲਾਅ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਛੱਤੀਸਗੜ੍ਹ ਅਤੇ ਪੂਰਬੀ ਮੱਧ ਪ੍ਰਦੇਸ਼ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਮੱਧ ਪ੍ਰਦੇਸ਼, ਵਿਦਰਭ, ਪੂਰਬੀ ਰਾਜਸਥਾਨ, ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ, ਉੱਤਰਾਖੰਡ, ਕੇਰਲ, ਤੱਟਵਰਤੀ ਕਰਨਾਟਕ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਸਿੱਕਮ, ਅਸਾਮ, ਮੇਘਾਲਿਆ, ਨਾਗਾਲੈਂਡ, ਕੋਂਕਣ ਅਤੇ ਗੋਆ, ਤੇਲੰਗਾਨਾ, ਉੜੀਸਾ ਅਤੇ ਝਾਰਖੰਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ, ਬਿਹਾਰ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਜੰਮੂ-ਕਸ਼ਮੀਰ, ਦੱਖਣੀ ਗੁਜਰਾਤ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਪੱਛਮੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Big change in weather, bad situation will happen in next 24 hours