Weather Forecast: ਮੌਨਸੂਨ ਨੇ ਉੱਤਰ ਭਾਰਤ ਨੂੰ ਪੂਰੀ ਤਰ੍ਹਾਂ ਨਾਲ ਆਪਣੀ ਲਪੇਟ ਵਿੱਚ ਲੈ ਲਿਆ ਹੈ। ਇਸ ਸਮੇਂ ਪਹਾੜਾਂ ਤੋਂ ਭਾਰੀ ਮੀਂਹ ਅਤੇ ਹੜ੍ਹ ਵਰਗੇ ਹਾਲਾਤਾਂ ਦੀਆਂ ਖ਼ਬਰਾਂ ਮਿਲ ਰਹੀਆਂ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ ਵਰਗੇ ਪਹਾੜੀ ਸੂਬਿਆਂ ਵਿੱਚ ਭਾਰੀ ਮੀਂਹ ਦੇ ਚਲਦਿਆਂ ਤਿੰਨ ਦਿਨਾਂ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਅਤੇ ਪੂਰਬੀ ਉੱਤਰ ਪ੍ਰਦੇਸ਼ ਵਿੱਚ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 18 ਅਤੇ 19 ਜੁਲਾਈ ਨੂੰ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ 20, 21, 22 ਅਤੇ 23 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ ਅੱਜ ਯਾਨੀ 18 ਜੁਲਾਈ ਤੋਂ 23 ਜੁਲਾਈ ਤੱਕ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੂਬੇ ਵਿੱਚ 18 ਤੋਂ 21 ਜੁਲਾਈ ਤੱਕ ਵੱਖ-ਵੱਖ ਥਾਵਾਂ 'ਤੇ ਗਰਜ਼-ਤੂਫ਼ਾਨ/ਬਿਜਲੀ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : ਸ਼ੁਰੂ ਹੋਣ ਜਾ ਰਿਹੈ MONSOON ਦਾ ਤੀਜਾ ਦੌਰ, ਹਫਤੇ ਦੇ ਇਸ ਦਿਨ ਭਾਰੀ ਮੀਂਹ ਦੀ ਭਵਿੱਖਬਾਣੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਦੱਖਣ-ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼, ਵਿਦਰਭ, ਤੇਲੰਗਾਨਾ ਦੇ ਕੁਝ ਹਿੱਸਿਆਂ, ਛੱਤੀਸਗੜ੍ਹ, ਉੜੀਸਾ, ਕੋਂਕਣ ਅਤੇ ਗੋਆ, ਤੱਟਵਰਤੀ ਕਰਨਾਟਕ, ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਪੱਛਮੀ ਮੱਧ ਉੱਤਰ ਪ੍ਰਦੇਸ਼, ਦਿੱਲੀ ਦੇ ਕੁਝ ਹਿੱਸਿਆਂ, ਹਰਿਆਣਾ, ਉੱਤਰੀ ਪੰਜਾਬ, ਦੱਖਣੀ ਗੁਜਰਾਤ, ਬਿਹਾਰ, ਪੱਛਮੀ ਬੰਗਾਲ, ਝਾਰਖੰਡ, ਉੱਤਰੀ ਤੱਟਵਰਤੀ ਆਂਧਰਾ ਪ੍ਰਦੇਸ਼, ਦੱਖਣੀ ਤੇਲੰਗਾਨਾ, ਮਰਾਠਵਾੜਾ, ਮੱਧ ਮਹਾਰਾਸ਼ਟਰ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਉੱਤਰੀ ਅਤੇ ਉੱਤਰ-ਪੂਰਬੀ ਰਾਜਸਥਾਨ, ਪੂਰਬੀ ਉੱਤਰ ਪ੍ਰਦੇਸ਼, ਬਿਹਾਰ, ਤਾਮਿਲਨਾਡੂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
LIVE VIDEO ਲਈ ਲਿੰਕ 'ਤੇ ਕਲਿੱਕ ਕਰੋ
https://www.facebook.com/reel/223310170178822
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Big trouble is coming from the mountains, big danger for 48 hours