1. Home
  2. ਮੌਸਮ

Weather Today: 23 ਮਈ ਤੋਂ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ, ਇਸ ਦਿਨ ਤੱਕ ਮੀਂਹ ਜਾਰੀ

ਮੌਸਮ ਵਿਭਾਗ ਮੁਤਾਬਕ 23 ਮਈ ਤੋਂ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੂਬੇ 'ਚ 23 ਤੋਂ 28 ਮਈ ਤੱਕ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਉਮੀਦ ਜਤਾਈ ਹੈ।

Gurpreet Kaur Virk
Gurpreet Kaur Virk
ਪੰਜਾਬ 'ਚ 23 ਮਈ ਤੋਂ ਮੌਸਮ 'ਚ ਬਦਲਾਅ

ਪੰਜਾਬ 'ਚ 23 ਮਈ ਤੋਂ ਮੌਸਮ 'ਚ ਬਦਲਾਅ

Weather Forecast: ਉੱਤਰ ਭਾਰਤ 'ਚ ਇੱਕ ਤਾਜ਼ਾ ਪੱਛਮੀ ਗੜਬੜੀ 23 ਮਈ ਤੋਂ ਸਰਗਰਮ ਹੋਣ ਜਾ ਰਹੀ ਹੈ, ਜੋ ਉੱਤਰ ਪੱਛਮੀ ਭਾਰਤ ਦੇ ਕਈ ਇਲਾਕਿਆਂ ਨੂੰ ਪ੍ਰਭਾਵਿਤ ਕਰੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਮੈਦਾਨੀ ਇਲਾਕਿਆਂ ਵਿੱਚ 23 ਤੋਂ 25 ਮਈ ਦੇ ਦੌਰਾਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਹੈ। ਜਦੋਂਕਿ, 27 ਅਤੇ 28 ਮਈ ਨੂੰ ਤੇਜ਼ ਹਵਾਵਾਂ ਚੱਲਣ ਦੇ ਨਾਲ ਹਲਕੀ ਬਾਰਿਸ਼ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ।

ਪੰਜਾਬ ਦਾ ਮੌਸਮ: Met Centre Chandigarh

ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 22 ਮਈ ਨੂੰ ਅਲੱਗ-ਥਲੱਗ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● 23, 24 ਅਤੇ 25 ਮਈ ਨੂੰ ਸੂਬੇ ਵਿੱਚ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਗਈ ਹੈ।
● ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ।
● ਇਸ ਤੋਂ ਬਾਅਦ ਪੰਜਾਬ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

ਹਰਿਆਣਾ ਦਾ ਮੌਸਮ: Met Centre Chandigarh

● ਹਰਿਆਣਾ ਵਿੱਚ ਵੀ ਅੱਜ ਯਾਨੀ 22 ਮਈ ਨੂੰ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
● 23 ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ।
● ਹਰਿਆਣਾ ਰਾਜ ਵਿੱਚ 24 ਅਤੇ 25 ਤਰੀਕ ਨੂੰ ਕਈ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਹੈ।
● ਅਗਲੇ 3 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 2-3 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
● ਇਸ ਤੋਂ ਬਾਅਦ ਹਰਿਆਣਾ ਵਿੱਚ 3-5 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।


ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather

● ਇੱਕ ਤਾਜ਼ਾ ਪੱਛਮੀ ਗੜਬੜੀ 23 ਮਈ ਤੋਂ ਪੱਛਮੀ ਹਿਮਾਲਿਆ ਤੱਕ ਪਹੁੰਚੇਗੀ।
● ਛੱਤੀਸਗੜ੍ਹ ਤੋਂ ਬਿਹਾਰ ਤੋਂ ਤੇਲੰਗਾਨਾ ਤੱਕ ਨੀਵੇਂ ਪੱਧਰ 'ਤੇ ਇੱਕ ਟਰਫ ਲੰਘ ਰਿਹਾ ਹੈ।
● ਇੱਕ ਟਰਫ ਉੱਤਰੀ ਅੰਦਰੂਨੀ ਕਰਨਾਟਕ ਤੋਂ ਦੱਖਣੀ ਤਾਮਿਲਨਾਡੂ ਤੱਕ ਫੈਲੀ ਹੋਈ ਹੈ।

ਇਹ ਵੀ ਪੜ੍ਹੋ 22 ਤੋਂ 28 ਮਈ ਦੀ Weather Report, ਪੰਜਾਬ 'ਚ 2 ਦਿਨ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੇ ਆਸਾਰ

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਉੱਤਰ-ਪੂਰਬੀ ਭਾਰਤ ਅਤੇ ਕੇਰਲ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
ਉੜੀਸਾ ਦੇ ਦੱਖਣੀ ਤੱਟ, ਤੱਟੀ ਆਂਧਰਾ ਪ੍ਰਦੇਸ਼, ਦੱਖਣੀ ਅੰਦਰੂਨੀ ਕਰਨਾਟਕ, ਰਾਇਲਸੀਮਾ, ਸਿੱਕਮ ਅਤੇ ਉੱਤਰਾਖੰਡ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● 22 ਮਈ ਨੂੰ ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਹਿਮਾਚਲ ਪ੍ਰਦੇਸ਼, ਜੰਮੂ ਅਤੇ ਕਸ਼ਮੀਰ, ਹਰਿਆਣਾ ਅਤੇ ਉੱਤਰੀ ਰਾਜਸਥਾਨ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
● ਹੌਲੀ-ਹੌਲੀ ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲਣਗੀਆਂ।
● ਦੱਖਣ-ਪੱਛਮੀ ਉੱਤਰ ਪ੍ਰਦੇਸ਼, ਗੰਗਾ ਪੱਛਮੀ ਬੰਗਾਲ, ਝਾਰਖੰਡ, ਦੱਖਣੀ ਹਰਿਆਣਾ, ਪੱਛਮੀ ਰਾਜਸਥਾਨ ਅਤੇ ਵਿਦਰਭ ਦੇ ਵੱਖ-ਵੱਖ ਸਥਾਨਾਂ 'ਤੇ ਗਰਮੀ ਦੀ ਲਹਿਰ ਸੰਭਵ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Change in the weather of Punjab from May 23, rain continues till this day

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters