Weather Foreacst: ਪਿਛਲੇ 24 ਘੰਟਿਆਂ ਤੋਂ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਹੋ ਰਹੀ ਬਾਰਿਸ਼ ਕਾਰਨ ਲੋਕਾਂ ਨੂੰ ਹੁੰਮਸ ਵਾਲੀ ਗਰਮੀ ਤੋਂ ਰਾਹਤ ਮਿਲੀ ਹੈ। ਨਾ ਸਿਰਫ ਮੈਦਾਨੀ, ਸਗੋਂ ਪਹਾੜੀ ਸੂਬਿਆਂ ਨੂੰ ਵੀ ਭਾਰੀ ਮੀਂਹ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਯਾਨੀ 24 ਅਗਸਤ ਨੂੰ ਵੀ ਕਈ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 28 ਅਗਸਤ ਤੱਕ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸਕੂਲਾਂ ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਨੇ ਹਰਿਆਣਾ ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੰਬਾਲਾ, ਪੰਚਕੂਲਾ, ਯਮੁਨਾਨਗਰ, ਜੀਂਦ, ਕਰਨਾਲ, ਕੁਰੂਕਸ਼ੇਤਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਵੱਖ-ਵੱਖ ਥਾਵਾਂ 'ਤੇ ਗਰਜ਼/ਬਿਜਲੀ ਚਮਕਣ ਦੀ ਵੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਪੰਜਾਬ ਦੇ ਮੌਸਮ ਬਾਰੇ ਵੱਡਾ ਅਪਡੇਟ, ਅਗਲੇ 72 ਘੰਟੇ ਸਭ ਤੋਂ ਭਾਰੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉੱਤਰ-ਪੂਰਬੀ ਭਾਰਤ, ਉੱਤਰਾਖੰਡ, ਝਾਰਖੰਡ, ਬਿਹਾਰ, ਪੱਛਮੀ ਬੰਗਾਲ, ਉੱਤਰ ਪ੍ਰਦੇਸ਼ ਅਤੇ ਕੋਂਕਣ ਅਤੇ ਗੋਆ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੜੀਸਾ, ਪੂਰਬੀ ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਦੱਖਣ ਭਾਰਤ, ਮਹਾਰਾਸ਼ਟਰ ਅਤੇ ਪੱਛਮੀ ਮੱਧ ਪ੍ਰਦੇਸ਼ ਵਿੱਚ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Change in weather from August 28