Weather Forecast: ਦੇਸ਼ ਦੇ ਮੌਸਮ 'ਚ ਇਕ ਵਾਰ ਫਿਰ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਅਲਰਟ ਵੀ ਜਾਰੀ ਕੀਤਾ ਹੈ। ਜਿੱਥੇ ਇੱਕ ਪਾਸੇ ਉੱਤਰ ਭਾਰਤ ਵਿੱਚ ਪਿਛਲੇ ਕੁਝ ਦਿਨਾਂ ਤੋਂ ਠੰਢ ਲਗਾਤਾਰ ਵਧ ਰਹੀ ਹੈ, ਉੱਥੇ ਹੀ ਦੂਜੇ ਪਾਸੇ ਦੱਖਣੀ ਭਾਰਤ ਵਿੱਚ ਵੀ ਬਰਸਾਤ ਦਾ ਦੌਰ ਜਾਰੀ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਅਲਰਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਆਉਣ ਵਾਲੇ ਕੁਝ ਦਿਨਾਂ 'ਚ ਉੱਤਰ ਭਾਰਤ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਧੁੰਦ ਦੇਖਣ ਦੇ ਵੀ ਆਸਾਰ ਹਨ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਿੱਚ ਦੀਵਾਲੀ ਤੋਂ ਬਾਅਦ ਠੰਡ ਨੇ ਆਪਣਾ ਜ਼ੋਰ ਫੜਨਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ ਜਿੱਥੇ ਸਵੇਰ ਅਤੇ ਰਾਤ ਨੂੰ ਠੰਡ ਪੈ ਰਹੀ ਸੀ, ਹੁਣ ਦਿਨੇ ਵੀ ਤਾਪਮਾਨ ਡਿੱਗਣਾ ਸ਼ੁਰੂ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਇਲਾਕਿਆਂ ਵਿੱਚ ਸੰਘਣੀ ਧੁੰਦ ਵੀ ਪੈਣੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਤਾਪਮਾਨ ਵਿੱਚ 1 ਤੋਂ 2 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਜਾਵੇਗੀ। ਕੁਝ ਅਜਿਹਾ ਹੀ ਹਾਲ ਹਰਿਆਣਾ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਕੇਰਲ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
● ਦੱਖਣੀ ਤਾਮਿਲਨਾਡੂ ਅਤੇ ਦੱਖਣੀ ਕੇਰਲ ਵਿੱਚ ਹਲਕੀ ਬਾਰਿਸ਼ ਹੋਈ।
● ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕਾਂਕ ਇੱਕ ਵਾਰ ਫਿਰ ਬਹੁਤ ਹੀ ਖ਼ਰਾਬ ਤੋਂ ਗੰਭੀਰ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ।
ਇਹ ਵੀ ਪੜ੍ਹੋ : Weather Today: ਮੀਂਹ ਕਾਰਨ ਪਾਰਾ ਡਿੱਗਿਆ 8 ਡਿਗਰੀ, ਜਾਣੋ 15 ਨਵੰਬਰ ਤੱਕ ਦਾ ਮੌਸਮ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ 'ਤੇ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਰਾਇਲਸੀਮਾ, ਕੇਰਲ ਦੇ ਕੁਝ ਹਿੱਸਿਆਂ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਲਕਸ਼ਦੀਪ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Disaster from mountains, read latest update