1. Home
  2. ਮੌਸਮ

Weather Today: ਧੁੰਦ ਪੈਣੀ ਸ਼ੁਰੂ, 9 ਨਵੰਬਰ ਨੂੰ ਮੀਂਹ, 10 ਤੋਂ 12 ਨਵੰਬਰ ਨੂੰ ਠੰਡੀਆਂ ਹਵਾਵਾਂ ਨਾਲ ਵਧੇਗੀ ਸਰਦੀ

ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ ਮੁਤਾਬਕ ਉੱਤਰ ਭਾਰਤ ਦੀਆਂ ਇਨ੍ਹਾਂ ਥਾਵਾਂ 'ਤੇ 9 ਨਵੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ, ਇਸ ਤੋਂ ਬਾਅਦ ਠੰਡੀਆਂ ਹਵਾਵਾਂ ਕਾਰਨ ਸਰਦੀ ਜ਼ੋਰ ਫੜ ਲਵੇਗੀ।

Gurpreet Kaur Virk
Gurpreet Kaur Virk
ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ

ਉੱਤਰ ਭਾਰਤ ਦੇ ਇਨ੍ਹਾਂ ਸੂਬਿਆਂ 'ਚ ਮੀਂਹ ਦੀ ਸੰਭਾਵਨਾ

Weather Forecast: ਦੇਸ਼ ਦੀ ਰਾਜਧਾਨੀ ਦਿੱਲੀ ਪਿਛਲੇ ਹਫ਼ਤੇ ਤੋਂ ਪ੍ਰਦੂਸ਼ਣ ਦੀ ਮਾਰ ਝੱਲ ਰਹੀ ਹੈ। ਪਰ ਹੁਣ ਹੌਲੀ-ਹੌਲੀ ਇਸ ਧੂਏਂ ਵਿੱਚ ਧੁੰਦ ਵੀ ਘੁਲਦੀ ਜਾ ਰਹੀ ਹੈ। ਦਿੱਲੀ ਤੋਂ ਇਲਾਵਾ ਉੱਤਰ ਪ੍ਰਦੇਸ਼, ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਧੁੰਦ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਮੱਧ ਪ੍ਰਦੇਸ਼ ਵਿੱਚ ਵੀ ਹਲਕੀ ਧੁੰਦ ਪੈਣੀ ਸ਼ੁਰੂ ਹੋ ਗਈ ਹੈ। ਹਾਲਾਂਕਿ, ਰਾਜਸਥਾਨ 'ਚ ਫਿਲਹਾਲ ਆਸਮਾਨ ਸਾਫ ਹੈ। ਇਸ ਤੋਂ ਇਲਾਵਾ ਕਈ ਦੱਖਣੀ ਸੂਬਿਆਂ 'ਚ ਮੀਂਹ ਦਾ ਕਹਿਰ ਅਜੇ ਵੀ ਜਾਰੀ ਹੈ। ਆਓ ਜਾਣਦੇ ਹਾਂ ਦੇਸ਼ ਭਰ ਦੇ ਮੌਸਮ ਦੇ ਹਾਲਾਤ।

ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh

ਪੰਜਾਬ 'ਚ ਵਧਦੇ ਧੂੰਏਂ ਅਤੇ ਪ੍ਰਦੂਸ਼ਣ ਦੇ ਪੱਧਰ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਮੁਤਾਬਕ ਅੱਜ ਯਾਨੀ 7 ਨਵੰਬਰ ਨੂੰ ਕੁਝ ਥਾਵਾਂ 'ਤੇ ਬੱਦਲ ਛਾਏ ਰਹਿਣਗੇ। ਆਈਐਮਡੀ ਨੇ 9 ਨਵੰਬਰ ਨੂੰ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਹਾਲਾਂਕਿ ਇਸ ਦੌਰਾਨ ਪੰਜਾਬ 'ਚ ਮੌਸਮ ਖੁਸ਼ਕ ਰਹਿਣ ਦੀ ਵੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਵਿੱਚ 15 ਨਵੰਬਰ ਤੋਂ ਮੌਸਮ ਠੰਡਾ ਹੋ ਜਾਵੇਗਾ। ਤਾਪਮਾਨ ਘਟੇਗਾ ਅਤੇ ਇਹ 11 ਤੋਂ 12 ਡਿਗਰੀ ਤੱਕ ਪਹੁੰਚ ਜਾਵੇਗਾ। ਗੁਆਂਢੀ ਸੂਬੇ ਹਰਿਆਣਾ ਵਿੱਚ ਵੀ ਵੱਧ ਰਹੇ ਹਵਾ ਪ੍ਰਦੂਸ਼ਣ ਕਾਰਨ ਲੋਕ ਪ੍ਰੇਸ਼ਾਨ ਹੋ ਰਹੇ ਹਨ। ਮੌਸਮ ਵਿਭਾਗ ਨੇ ਸੂਬੇ ਦੇ ਮੌਸਮ 'ਚ ਆਉਣ ਵਾਲੇ ਬਦਲਾਅ ਦੇ ਸੰਕੇਤ ਦਿੱਤੇ ਹਨ।

ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਤਾਮਿਲਨਾਡੂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।

● ਕੇਰਲ, ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ ਅਤੇ ਕਰਨਾਟਕ ਦੇ ਤੱਟ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੇ ਨਾਲ-ਨਾਲ ਭਾਰੀ ਬਾਰਿਸ਼ ਹੋਈ।

● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਅੰਦਰੂਨੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋਈ।

● ਉੜੀਸਾ ਤੱਟ 'ਤੇ ਹਲਕੀ ਬਾਰਿਸ਼ ਹੋਈ।

● ਦਿੱਲੀ-ਐਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ ਖਤਰਨਾਕ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ : Weather Today: ਪੰਜਾਬ 'ਚ ਦਿਨ ਦੀ ਸ਼ੁਰੂਆਤ ਧੁੰਦ ਨਾਲ, ਜਾਣੋ ਇਸ ਹਫਤੇ ਦੀ Weather Report

ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather

● ਦੱਖਣੀ ਆਂਧਰਾ ਪ੍ਰਦੇਸ਼ ਅਤੇ ਦੱਖਣੀ ਕਰਨਾਟਕ, ਤਾਮਿਲਨਾਡੂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।

● ਤੱਟਵਰਤੀ ਆਂਧਰਾ ਪ੍ਰਦੇਸ਼, ਕੇਰਲ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● ਦੱਖਣੀ ਓਡੀਸ਼ਾ ਅਤੇ ਦੱਖਣੀ ਤੇਲੰਗਾਨਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।

● 24 ਘੰਟਿਆਂ ਬਾਅਦ ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ ਅਤੇ ਜੰਮੂ-ਕਸ਼ਮੀਰ 'ਚ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।

● ਦਿੱਲੀ-ਐਨਸੀਆਰ ਦੇ ਹਵਾ ਗੁਣਵੱਤਾ ਸੂਚਕਾਂਕ ਵਿੱਚ ਕੋਈ ਮਹੱਤਵਪੂਰਨ ਸੁਧਾਰ ਦੀ ਉਮੀਦ ਨਹੀਂ ਹੈ।

ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।

Summary in English: Weather Today: Fog started, Rain on November 9, winter will increase with cold winds

Like this article?

Hey! I am Gurpreet Kaur Virk. Did you liked this article and have suggestions to improve this article? Mail me your suggestions and feedback.

ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ। ਖੇਤੀਬਾੜੀ ਨਾਲ ਜੁੜੀਆਂ ਦੇਸ਼ ਭਰ ਦੀਆਂ ਸਾਰੀਆਂ ਤਾਜ਼ਾ ਖ਼ਬਰਾਂ ਮੇਲ 'ਤੇ ਪੜ੍ਹਨ ਲਈ ਸਾਡੇ ਨਿਉਜ਼ਲੈਟਰ ਦੇ ਗਾਹਕ ਬਣੋ।

Subscribe Newsletters