Weather Forecast: ਪਹਾੜੀ ਇਲਾਕਿਆਂ 'ਚ ਬਾਰਿਸ਼ ਅਤੇ ਬਰਫਬਾਰੀ ਜਾਰੀ ਹੈ, ਜਿਸਦਾ ਅਸਰ ਉੱਤਰ ਭਾਰਤ ਦੇ ਸਾਰਿਆਂ ਸੂਬਿਆਂ 'ਚ ਦੇਖਣ ਨੂੰ ਮਿਲ ਰਿਹਾ ਹੈ। ਸੀਤ ਲਹਿਰ ਕਾਰਨ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦਿੱਲੀ-ਐੱਨਸੀਆਰ 'ਚ ਠੰਡੀਆਂ ਹਵਾਵਾਂ ਚੱਲ ਰਹੀਆਂ ਹਨ, ਹਾਲਾਂਕਿ ਸੰਘਣੀ ਧੁੰਦ ਵਰਗੇ ਹਾਲਾਤ ਨਹੀਂ ਹਨ। ਇਸ ਦੇ ਨਾਲ ਹੀ ਪੰਜਾਬ, ਹਰਿਆਣਾ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ 'ਚ ਕਈ ਸੂਬਿਆਂ 'ਚ ਬਰਫੀਲੀਆਂ ਹਵਾਵਾਂ ਦਾ ਕਹਿਰ ਦੇਖਣ ਨੂੰ ਮਿਲੇਗਾ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਦੀਆਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ ਅਤੇ ਇਸ ਤੋਂ ਬਾਅਦ ਲੋਕਾਂ ਨੂੰ ਹੜ੍ਹ ਚੀਰਵੀਂ ਠੰਡ ਲਈ ਤਿਆਰ ਰਹਿਣ ਦੀ ਗੱਲ ਕਹੀ ਹੈ। ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਸੈਲਸੀਅਸ ਤੱਕ ਡਿੱਗਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ 28 ਅਤੇ 29 ਨਵੰਬਰ ਨੂੰ ਸੂਬੇ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ ਅਜਿਹਾ ਮੌਸਮ ਰਹਿਣ ਦੀ ਸੰਭਾਵਨਾ ਜਤਾਈ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਮੱਧ ਪ੍ਰਦੇਸ਼, ਦੱਖਣੀ ਰਾਜਸਥਾਨ, ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਉੱਤਰੀ ਮਹਾਰਾਸ਼ਟਰ ਦੇ ਕੁਝ ਹਿੱਸਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
● ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ ਉੱਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਤਾਮਿਲਨਾਡੂ, ਕੇਰਲ ਦੇ ਕੁਝ ਹਿੱਸਿਆਂ, ਰਾਇਲਸੀਮਾ, ਉੱਤਰੀ ਅਤੇ ਮੱਧ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਗੁਜਰਾਤ ਅਤੇ ਦੱਖਣੀ ਰਾਜਸਥਾਨ ਦੇ ਕਈ ਹਿੱਸਿਆਂ ਵਿੱਚ ਗੜੇਮਾਰੀ ਅਤੇ ਬਿਜਲੀ ਡਿੱਗੀ।
● ਮੁੰਬਈ ਦਾ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਸ਼੍ਰੇਣੀ ਵਿੱਚ ਸੁਧਰ ਗਿਆ।
ਇਹ ਵੀ ਪੜ੍ਹੋ : Weather Today: 27 ਨਵੰਬਰ ਨੂੰ ਮੀਂਹ, 29 ਨਵੰਬਰ ਤੋਂ ਹੜ੍ਹ ਭੰਨਵੀਂ ਸਰਦੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਮੱਧ ਪ੍ਰਦੇਸ਼, ਤੱਟਵਰਤੀ ਤਾਮਿਲਨਾਡੂ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਦੇ ਨਾਲ-ਨਾਲ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਇਕ ਜਾਂ ਦੋ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਪੱਛਮੀ ਹਿਮਾਲਿਆ ਦੇ ਉੱਪਰਲੇ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਸੰਭਵ ਹੈ।
● ਉੱਤਰ ਪ੍ਰਦੇਸ਼, ਤਾਮਿਲਨਾਡੂ, ਕੇਰਲ, ਲਾਲਕਸ਼ਦੀਪ ਅਤੇ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Hailstorm and lightning news, ALERT for these 2 days by the weather department!