Weather Forecast: ਹੁਣ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਠੰਡ ਦਾ ਕਹਿਰ ਹੌਲੀ-ਹੌਲੀ ਖਤਮ ਹੋ ਰਿਹਾ ਹੈ। ਜੇਕਰ ਦੇਖਿਆ ਜਾਵੇ ਤਾਂ ਰਾਸ਼ਟਰੀ ਰਾਜਧਾਨੀ ਦਿੱਲੀ, ਹਰਿਆਣਾ ਅਤੇ ਹੋਰ ਕਈ ਰਾਜਾਂ 'ਚ ਸਵੇਰ-ਸ਼ਾਮ ਠੰਡ ਹੀ ਰਹਿੰਦੀ ਹੈ। ਦਿੱਲੀ 'ਚ ਦਿਨ ਵੇਲੇ ਤੇਜ਼ ਧੁੱਪ ਹੁੰਦੀ ਹੈ, ਜਿਸ ਕਾਰਨ ਦਿੱਲੀ ਵਾਸੀ ਦੁਪਹਿਰ ਵੇਲੇ ਹਲਕੀ ਗਰਮੀ ਮਹਿਸੂਸ ਕਰ ਰਹੇ ਹਨ। ਹੁਣ ਦਿੱਲੀ 'ਚ ਹਰ ਰੋਜ਼ ਤਾਪਮਾਨ 'ਚ ਲਗਾਤਾਰ ਵਾਧਾ ਦਰਜ ਕੀਤਾ ਜਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਤਾਪਮਾਨ ਆਮ ਨਾਲੋਂ ਵੱਧ ਹੋ ਸਕਦਾ ਹੈ।
ਹਾਲਾਂਕਿ, ਮੌਸਮ ਵਿਭਾਗ ਨੇ ਬਿਹਾਰ, ਉੱਤਰ ਪ੍ਰਦੇਸ਼, ਰਾਜਸਥਾਨ ਸਮੇਤ ਕਈ ਸੂਬਿਆਂ ਵਿੱਚ ਮੀਂਹ ਦੀ ਭਵਿੱਖਬਾਣੀ ਕੀਤੀ ਹੈ ਅਤੇ ਪਹਾੜੀ ਇਲਾਕਿਆਂ 'ਚ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ।
ਪੰਜਾਬ ਦਾ ਮੌਸਮ
ਪੰਜਾਬ ਵਿੱਚ ਐਤਵਾਰ ਯਾਨੀ ਕੱਲ੍ਹ 11 ਫਰਵਰੀ ਨੂੰ ਠੰਡ ਦਾ ਕਹਿਰ ਜਾਰੀ ਰਿਹਾ। ਇਸ ਦੌਰਾਨ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਹੇਠਾਂ ਰਿਹਾ। ਮੌਸਮ ਵਿਭਾਗ ਦੀ ਮੰਨੀਏ ਤਾਂ ਬਠਿੰਡਾ ਪੰਜਾਬ ਵਿੱਚ ਸਭ ਤੋਂ ਠੰਡਾ ਰਿਹਾ, ਜਿੱਥੇ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂਕਿ, ਲੁਧਿਆਣਾ ਅਤੇ ਪਟਿਆਲਾ ਦਾ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਅਤੇ 7.3 ਡਿਗਰੀ ਸੈਲਸੀਅਸ ਰਿਹਾ, ਜੋ ਕਿ ਆਮ ਨਾਲੋਂ ਦੋ ਡਿਗਰੀ ਘੱਟ ਹੈ।
ਹਰਿਆਣਾ ਦਾ ਮੌਸਮ
ਪੰਜਾਬ ਵਾਂਗ ਹਰਿਆਣਾ ਵਿੱਚ ਵੀ ਠੰਡ ਦਾ ਕਹਿਰ ਫਿਲਹਾਲ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦਾ ਹਿਸਾਰ ਸਭ ਤੋਂ ਠੰਡਾ ਰਿਹਾ, ਇੱਥੇ ਘੱਟੋ-ਘੱਟ ਤਾਪਮਾਨ 5.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਚਾਰ ਡਿਗਰੀ ਘੱਟ ਹੈ। ਅੰਬਾਲਾ ਵਿੱਚ ਘੱਟੋ-ਘੱਟ ਤਾਪਮਾਨ 9.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਨ੍ਹਾਂ ਸੂਬਿਆਂ ਵਿੱਚ ਮੀਂਹ
ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਅਪਡੇਟ ਅਨੁਸਾਰ ਅੱਜ ਦੇਸ਼ ਵਿੱਚ ਵੱਖ-ਵੱਖ ਥਾਵਾਂ 'ਤੇ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ ਅਤੇ ਝਾਰਖੰਡ, ਛੱਤੀਸਗੜ੍ਹ, ਬਿਹਾਰ, ਗੰਗਾ ਪੱਛਮੀ ਬੰਗਾਲ ਦੇ ਵੱਖ-ਵੱਖ ਥਾਵਾਂ 'ਤੇ 13 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਪੂਰਬੀ ਮੱਧ ਪ੍ਰਦੇਸ਼ ਅਤੇ ਇਸ ਦੇ ਨਾਲ ਲੱਗਦੇ ਉੱਤਰ 'ਚ ਕੁਝ ਥਾਵਾਂ 'ਤੇ ਗੜੇ ਪੈਣ ਦੀ ਵੀ ਸੰਭਾਵਨਾ ਹੈ। ਅਨੁਮਾਨ ਹੈ ਕਿ 12, 15 ਅਤੇ 16 ਫਰਵਰੀ ਦੌਰਾਨ ਓਡੀਸ਼ਾ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੌਰਾਨ ਤੇਲੰਗਾਨਾ ਵਿੱਚ ਬਾਰਿਸ਼ ਦੀਆਂ ਗਤੀਵਿਧੀਆਂ ਵੀ ਦਰਜ ਕੀਤੀਆਂ ਜਾ ਸਕਦੀਆਂ ਹਨ।
ਇਹ ਵੀ ਪੜੋ: Weather Today: ਦਿਨ ਵੇਲੇ ਧੁੱਪ ਰਾਤੀ ਠੰਡੀਆਂ ਹਵਾਵਾਂ ਦਾ ਕਹਿਰ ਜਾਰੀ, ਇਸ ਹਫਤੇ ਫਿਰ ਹੋ ਸਕਦੀ ਹੈ ਬਾਰਿਸ਼
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ
ਮੌਸਮ ਵਿਭਾਗ ਮੁਤਾਬਕ ਪੂਰਬੀ ਮੱਧ ਪ੍ਰਦੇਸ਼, ਵਿਦਰਭ, ਛੱਤੀਸਗੜ੍ਹ ਅਤੇ ਉੜੀਸਾ ਵਿੱਚ 13 ਫਰਵਰੀ ਤੱਕ ਹਲਕੀ ਬਾਰਿਸ਼ ਹੋ ਸਕਦੀ ਹੈ। ਜਦੋਂਕਿ, 12 ਤੋਂ 14 ਫਰਵਰੀ ਦਰਮਿਆਨ ਦੱਖਣੀ ਉੱਤਰ ਪ੍ਰਦੇਸ਼, ਦੱਖਣੀ ਬਿਹਾਰ, ਝਾਰਖੰਡ ਅਤੇ ਪੱਛਮੀ ਬੰਗਾਲ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਅਗਲੇ 2 ਤੋਂ 3 ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਮੱਧ ਭਾਰਤ ਵਿੱਚ ਘੱਟੋ-ਘੱਟ ਤਾਪਮਾਨ 2 ਤੋਂ 3 ਡਿਗਰੀ ਤੱਕ ਵਧ ਸਕਦਾ ਹੈ।
Summary in English: Weather Today: IMD Big Update, Odisha rain alert, Know Latest Weather Update, aaj ka mausam