Weather Forecast: ਮੌਸਮ ਦੇ ਮਿਜਾਜ਼ ਵਿੱਚ ਵੱਡਾ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਇੱਕ ਪਾਸੇ ਜਿੱਥੇ ਮੀਂਹ ਅਤੇ ਬਰਫ਼ਬਾਰੀ ਕਾਰਨ ਦੇਸ਼ ਦੇ ਕੁਝ ਸੂਬਿਆਂ 'ਚ ਮੌਸਮ ਠੰਡਾ ਬਣਿਆ ਹੋਇਆ ਹੈ, ਉੱਥੇ ਹੀ ਦੂਜੇ ਪਾਸੇ ਕੁਝ ਹਿੱਸਿਆਂ ਵਿੱਚ ਲੂ ਵਰਗੇ ਹਾਲਾਤ ਬਣੇ ਹੋਏ ਹਨ।
ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 23 ਅਪ੍ਰੈਲ ਨੂੰ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂਕਿ, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ ਬਰਫਬਾਰੀ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਉੜੀਸਾ, ਬਿਹਾਰ ਅਤੇ ਝਾਰਖੰਡ ਵਿੱਚ ਹੀਟਵੇਵ ਅਲਰਟ ਜਾਰੀ ਕੀਤਾ ਗਿਆ ਹੈ।
ਦਿੱਲੀ ਦਾ ਮੌਸਮ
ਦਿੱਲੀ ਦੇ ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈ ਲਈ ਹੈ। ਸੋਮਵਾਰ ਸਵੇਰੇ ਇੱਥੇ ਕਈ ਇਲਾਕਿਆਂ 'ਚ ਬਾਰਿਸ਼ ਹੋਈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 23 ਅਪ੍ਰੈਲ ਨੂੰ ਦਿੱਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 38 ਤੋਂ 40 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਜਦੋਂਕਿ, ਘੱਟੋ-ਘੱਟ ਤਾਪਮਾਨ 23 ਤੋਂ 25 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।
ਪੰਜਾਬ-ਹਰਿਆਣਾ ਦਾ ਮੌਸਮ
ਮੌਸਮ ਵਿਭਾਗ ਨੇ ਹਰਿਆਣਾ ਦੇ 5 ਸ਼ਹਿਰਾਂ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਨ੍ਹਾਂ ਸ਼ਹਿਰਾਂ ਵਿੱਚ ਗਰਜ ਦੇ ਨਾਲ-ਨਾਲ ਬਿਜਲੀ ਡਿੱਗਣ ਦਾ ਵੀ ਖਤਰਾ ਹੈ। ਇਸ ਤੋਂ ਇਲਾਵਾ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਤੇਜ਼ ਹਵਾਵਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਹੀਟਵੇਵ ਅਲਰਟ
ਦੇਸ਼ ਦੇ ਉੱਤਰੀ ਸੂਬਿਆਂ ਵਿੱਚ ਤਾਪਮਾਨ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਵਧਦੀ ਗਰਮੀ ਕਾਰਨ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹਾਲਾਂਕਿ, ਕੁਝ ਸੂਬਿਆਂ ਵਿੱਚ ਬਾਰਿਸ਼ ਵੀ ਹੋ ਰਹੀ ਹੈ। ਮੌਸਮ ਵਿਭਾਗ ਨੇ ਕਿਹਾ ਹੈ ਕਿ ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ, ਉੜੀਸਾ, ਅਸਾਮ, ਪੱਛਮੀ ਮੇਘਾਲਿਆ, ਤ੍ਰਿਪੁਰਾ, ਕੋਂਕਣ ਅਤੇ ਗੋਆ, ਤਾਮਿਲਨਾਡੂ, ਪੁਡੂਚੇਰੀ, ਕਰਾਈਕਲ, ਕੇਰਲ, ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਤੱਟਵਰਤੀ ਕਰਨਾਟਕ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹੇਗਾ। ਆਈਐਮਡੀ ਦੇ ਅਨੁਸਾਰ, ਗੰਗਈ ਪੱਛਮੀ ਬੰਗਾਲ, ਪੂਰਬੀ ਉੱਤਰੀ ਪ੍ਰਦੇਸ਼ ਅਤੇ ਅੰਦਰੂਨੀ ਕਰਨਾਟਕ ਵਿੱਚ ਲੂ ਦਾ ਕਹਿਰ ਸ਼ੁਰੂ ਹੋਣ ਵਾਲਾ ਹੈ। ਪੂਰਬੀ ਮੱਧ ਪ੍ਰਦੇਸ਼ 'ਚ ਤਾਪਮਾਨ ਵਧਣ ਕਾਰਨ ਰਾਤਾਂ ਗਰਮ ਹੋਣ ਜਾ ਰਹੀਆਂ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਦੇਸ਼ ਦੇ 13 ਸੂਬਿਆਂ ਵਿੱਚ ਤਾਪਮਾਨ 40 ਡਿਗਰੀ ਨੂੰ ਪਾਰ ਕਰ ਗਿਆ ਹੈ।
ਇਹ ਵੀ ਪੜ੍ਹੋ : Weather Today: ਕਿਤੇ ਲੂ ਦਾ ਅਲਰਟ, ਕਿਤੇ ਭਾਰੀ ਮੀਂਹ ਨਾਲ ਤਬਾਹੀ, ਜਾਣੋ ਦੇਸ਼ ਭਰ ਦੇ ਮੌਸਮ ਦਾ ਹਾਲ
ਮੀਂਹ ਦਾ ਅਲਰਟ
ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਦੇ ਅਨੁਸਾਰ, ਜੰਮੂ-ਕਸ਼ਮੀਰ, ਲੱਦਾਖ, ਗਿਲਗਿਤ-ਬਾਲਟਿਸਤਾਨ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿੱਚ 23 ਤੋਂ 26 ਅਪ੍ਰੈਲ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ। 23 ਅਪ੍ਰੈਲ ਨੂੰ ਉੱਤਰੀ ਪੰਜਾਬ ਅਤੇ ਉੱਤਰੀ ਹਰਿਆਣਾ ਵਿੱਚ ਗਰਜ, ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਥੋੜਾ-ਬਹੁਤ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ ਉੱਤਰ-ਪੂਰਬੀ ਭਾਰਤ ਵਿੱਚ 23 ਤੋਂ 24 ਅਪ੍ਰੈਲ ਦਰਮਿਆਨ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। 23 ਅਪ੍ਰੈਲ ਨੂੰ ਉਪ-ਹਿਮਾਲੀਅਨ ਪੱਛਮੀ ਬੰਗਾਲ, ਬਿਹਾਰ, ਝਾਰਖੰਡ, ਛੱਤੀਸਗੜ੍ਹ, ਪੂਰਬੀ ਮੱਧ ਪ੍ਰਦੇਸ਼ ਅਤੇ ਸਿੱਕਮ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੱਧ ਮਹਾਰਾਸ਼ਟਰ ਅਤੇ ਮਰਾਠਵਾੜਾ ਵਿੱਚ 23 ਤੋਂ 26 ਅਪ੍ਰੈਲ ਅਤੇ ਉੱਤਰੀ ਕੋਂਕਣ ਅਤੇ ਗੋਆ ਵਿੱਚ 23 ਅਪ੍ਰੈਲ ਨੂੰ ਹਲਕੀ ਬਾਰਿਸ਼ ਹੋ ਸਕਦੀ ਹੈ। ਕੇਰਲ ਅਤੇ ਅੰਦਰੂਨੀ ਕਰਨਾਟਕ ਵਿੱਚ 23 ਤੋਂ 24 ਅਪ੍ਰੈਲ ਦਰਮਿਆਨ ਥੋੜੀ-ਬਹੁਤ ਬਾਰਿਸ਼ ਹੋ ਸਕਦੀ ਹੈ।
Summary in English: Weather Today: IMD's big alert, heatwave will continue for 5 days, rain is expected from this day