Weather Forecast: ਉੱਤਰ ਭਾਰਤ ਦੇ ਪਹਾੜੀ ਸੂਬਿਆਂ ਵਿੱਚ ਬਰਫ਼ਬਾਰੀ ਹੋ ਰਹੀ ਹੈ, ਜਿਸਦੇ ਚਲਦਿਆਂ ਮੈਦਾਨੀ ਇਲਾਕਿਆਂ 'ਚ ਠੰਡ ਵਧਣੀ ਸ਼ੁਰੂ ਹੋ ਗਈ ਹੈ। ਹਾਲਾਂਕਿ, ਅਗਲੇ ਕੁਝ ਦਿਨਾਂ ਤੱਕ ਦਿੱਲੀ ਅਤੇ ਐਨਸੀਆਰ ਵਿੱਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਪਰ ਅੱਜ ਅਤੇ ਕੱਲ੍ਹ ਆਸਮਾਨ 'ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਆਓ ਜਾਣਦੇ ਅੱਜ ਦਾ ਮੌਸਮ...
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਿੱਚ ਠੰਡ ਨੇ ਦਸਤਕ ਦੇ ਦਿੱਤੀ ਹੈ। ਦੱਸ ਦੇਈਏ ਕਿ ਸੂਬੇ 'ਚ ਮੀਂਹ ਪੈਣ ਨਾਲ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ, ਜਿਸਦੇ ਚਲਦਿਆਂ ਲੋਕਾਂ ਨੂੰ ਸਰਦੀ ਦਾ ਇਹਸਾਸ ਹੋਣ ਲੱਗਾ ਹੈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਭਾਵੇਂ ਮੌਸਮ ਖੁਸ਼ਕ ਰਹੇਗਾ, ਪਰ ਰਾਤ ਦੇ ਤਾਪਮਾਨ ਵਿੱਚ 2 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਜੇਕਰ ਗੱਲ ਹਰਿਆਣਾ ਦੀ ਕੀਤੀ ਜਾਵੇ ਤਾਂ ਇੱਥੇ ਵੀ ਪੰਜਾਬ ਵਾਂਗ ਸਰਦੀ ਦਾ ਆਗਾਜ਼ ਹੋ ਗਿਆ ਹੈ। ਇਸ ਹਫ਼ਤੇ ਅਸਮਾਨ ਵਿੱਚ ਬੱਦਲ ਛਾਏ ਰਹਿਣ ਦੇ ਨਾਲ-ਨਾਲ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਿਸ ਦਾ ਅਸਰ ਤਾਪਮਾਨ 'ਤੇ ਵੀ ਦੇਖਣ ਨੂੰ ਮਿਲ ਸਕਦਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਲਕਸ਼ਦੀਪ, ਕੇਰਲ ਅਤੇ ਦੱਖਣੀ ਤਾਮਿਲਨਾਡੂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਅਤੇ ਉੱਤਰਾਖੰਡ ਦੇ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋਈ।
● ਬਿਹਾਰ ਦੇ ਕੁਝ ਹਿੱਸਿਆਂ 'ਚ ਹਲਕੀ ਧੁੰਦ ਦੇਖਣ ਨੂੰ ਮਿਲੀ।
● ਗੁਜਰਾਤ, ਪੂਰਬੀ ਰਾਜਸਥਾਨ, ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ।
● ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ ਮੱਧਮ ਤੋਂ ਮਾੜੀ ਸ਼੍ਰੇਣੀ ਵਿੱਚ ਰਿਹਾ।
ਇਹ ਵੀ ਪੜ੍ਹੋ : Weather Today: ਪਹਾੜਾਂ 'ਚ ਬਰਫਬਾਰੀ-ਮੈਦਾਨੀ ਇਲਾਕਿਆਂ 'ਚ ਧੁੰਦ, ਅੱਜ ਤੋਂ ਇਨ੍ਹਾਂ ਸੂਬਿਆਂ 'ਚ ਮੀਂਹ ਪੈਣਾ ਸ਼ੁਰੂ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦੱਖਣੀ ਤਾਮਿਲਨਾਡੂ, ਦੱਖਣੀ ਕੇਰਲ ਅਤੇ ਲਕਸ਼ਦੀਪ ਦੇ ਵੱਖ-ਵੱਖ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹੇਗਾ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Mercury dropped to 8 degrees due to rain, know the weather till November 15