Weather Forecast: ਮੌਸਮ ਵਿਭਾਗ ਨੇ ਅੱਜ ਯਾਨੀ ਮੰਗਲਵਾਰ ਨੂੰ ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਮੌਸਮ ਖੁਸ਼ਕ ਰਹਿਣ ਦੇ ਆਸਾਰ ਜਤਾਏ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਦੱਖਣੀ ਭਾਰਤ ਦੇ ਕੁਝ ਹਿੱਸਿਆਂ 'ਚ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਵੀ ਭਵਿੱਖਬਾਣੀ ਕੀਤੀ ਹੈ। ਆਓ ਜਾਣਦੇ ਹਾਂ ਮੌਸਮ ਵਿਭਾਗ ਨੇ ਕੀ ਜਾਣਕਾਰੀ ਸਾਂਝੀ ਕੀਤੀ ਹੈ।
ਪੰਜਾਬ ਦਾ ਮੌਸਮ: Met Centre Chandigarh
ਪੰਜਾਬ ਦੇ ਤਾਪਮਾਨ 'ਚ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲ ਰਿਹਾ ਹੈ। ਸਵੇਰੇ ਅਤੇ ਰਾਤ ਨੂੰ ਠੰਡਕ ਦਾ ਇਹਸਾਸ ਹੋ ਰਿਹਾ ਹੈ, ਪਰ ਦਿਨ ਵੇਲੇ ਦੀ ਗਰਮੀ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਦਿਨ ਦਾ ਤਾਪਮਾਨ 0.2 ਡਿਗਰੀ ਵਧਿਆ ਹੈ ਅਤੇ ਰਾਤ ਦੇ ਤਾਪਮਾਨ 'ਚ 0.6 ਡਿਗਰੀ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਫਿਲਹਾਲ, ਪੰਜਾਬ 'ਚ ਸਾੜੀ ਜਾ ਰਹੀ ਪਰਾਲੀ ਦੇ ਧੂੰਏਂ ਨਾਲ ਉੱਤਰ ਭਾਰਤ ਦੇ ਸੂਬਿਆਂ ਦਾ ਦਮ ਘੁੱਟ ਰਿਹਾ ਹੈ। ਜਿਸ ਨਾਲ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ 'ਚ ਪਰਾਲੀ ਸਾੜਨ ਦੇ ਵਧਦੇ ਮਾਮਲਿਆਂ ਕਾਰਨ ਹਰਿਆਣਾ ਦੇ ਸ਼ਹਿਰਾਂ ਦੀ ਹਵਾ ਤੇਜ਼ੀ ਨਾਲ ਖਰਾਬ ਹੋ ਰਹੀ ਹੈ। ਪੰਜਾਬ ਦੇ ਸੰਗਰੂਰ ਜ਼ਿਲ੍ਹੇ ਦੇ ਨੇੜੇ ਸਥਿਤ ਜੀਂਦ ਸੋਮਵਾਰ ਨੂੰ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਰਿਹਾ। ਇੱਥੇ ਏਅਰ ਕੁਆਲਿਟੀ ਇੰਡੈਕਸ 416 'ਤੇ ਪਹੁੰਚ ਗਿਆ ਹੈ। ਦੱਸ ਦੇਈਏ ਕਿ ਪੰਜਾਬ ਵਿੱਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਰਾਲੀ ਸਾੜਨ ਦੇ ਇੱਕ ਹਜ਼ਾਰ ਤੋਂ ਵੱਧ ਮਾਮਲੇ ਦਰਜ ਕੀਤੇ ਗਏ। ਫਿਲਹਾਲ, ਹਰਿਆਣਾ ਦਾ ਮੌਸਮ ਖੁਸ਼ਕ ਹੈ ਅਤੇ ਮੌਸਮ ਵਿਭਾਗ ਨੇ 3 ਨਵੰਬਰ ਤੋਂ ਮੌਸਮ 'ਚ ਵੱਡੇ ਬਦਲਾਅ ਆਉਣ ਦੇ ਆਸਾਰ ਜਤਾਏ ਹਨ।
ਇਹ ਵੀ ਪੜ੍ਹੋ : Weather Today: Karva Chauth ਤੋਂ ਬਾਅਦ ਮੌਸਮ 'ਚ ਵੱਡੀ ਤਬਦੀਲੀ ਦੇ ਆਸਾਰ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤਾਮਿਲਨਾਡੂ, ਕੇਰਲਾ ਅਤੇ ਤੱਟਵਰਤੀ ਅਤੇ ਦੱਖਣੀ ਅੰਦਰੂਨੀ ਕਰਨਾਟਕ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਲਕਸ਼ਦੀਪ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ ਅਤੇ ਐਨਸੀਆਰ ਦਾ ਹਵਾ ਗੁਣਵੱਤਾ ਸੂਚਕਾਂਕ ਬਹੁਤ ਮਾੜੀ ਸ਼੍ਰੇਣੀ ਵਿੱਚ ਰਹੇਗਾ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: North India is suffocating with smoke, the air in the cities is deteriorating