ਪਹਾੜੀ ਸੂਬਿਆਂ `ਚ ਅਜੇ ਵੀ ਬਰਫ਼ਬਾਰੀ ਜਾਰੀ ਹੈ। ਜਿਸਦੇ ਚਲਦਿਆਂ ਦਿੱਲੀ ਸਮੇਤ ਉੱਤਰੀ ਤੇ ਮੱਧ ਭਾਰਤ ਦੇ ਸੂਬਿਆਂ `ਚ ਘੱਟੋ-ਘੱਟ ਤਾਪਮਾਨ `ਚ ਗਿਰਾਵਟ ਦਰਜ ਕੀਤੀ ਗਈ। ਇਸਦੇ ਨਾਲ ਹੀ ਦੱਖਣ ਭਾਰਤ ਦੇ ਸੂਬਿਆਂ `ਚ ਮੀਂਹ ਦਾ ਦੌਰ ਚੱਲ ਰਿਹਾ ਹੈ। ਦੇਸ਼ ਦੇ ਮੌਸਮ ਵਿਭਾਗ ਨੇ ਮੌਸਮ ਨੂੰ ਲੈ ਕੇ ਅੱਜ ਵੀ ਕਈ ਭਵਿੱਖਬਾਣੀਆਂ ਕੀਤੀਆਂ ਹਨ, ਆਓ ਜਾਣਦੇ ਹਾਂ ਇਨ੍ਹਾਂ ਬਾਰੇ।
IMD Forecast:
ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਹਵਾਵਾਂ ਦੀ ਦਿਸ਼ਾ ਬਦਲ ਕੇ ਉੱਤਰ ਵੱਲ ਹੋ ਜਾਵੇਗੀ। ਇਹ ਹਵਾਵਾਂ ਹਿਮਾਲਿਆ ਦੀਆਂ ਪਹਾੜੀਆਂ ਰਾਹੀਂ ਆਉਣਗੀਆਂ। ਇਸ ਲਈ ਇਨ੍ਹਾਂ ਦੇ ਪ੍ਰਭਾਵ ਕਾਰਨ ਅਗਲੇ ਦੋ-ਤਿੰਨ ਦਿਨਾਂ `ਚ ਰਾਤ ਦੇ ਤਾਪਮਾਨ `ਚ ਤੇਜ਼ੀ ਨਾਲ ਗਿਰਾਵਟ ਆਵੇਗੀ। ਇਸਦੇ ਨਾਲ ਹੀ ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਤੇ ਦੱਖਣੀ ਆਂਧਰਾ ਪ੍ਰਦੇਸ਼ `ਚ ਅੱਜ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਹੋ ਸਕਦੀ ਹੈ।
Delhi Weather:
ਮੌਸਮ ਵਿਭਾਗ ਦੇ ਅਨੁਸਾਰ ਆਉਣ ਵਾਲੇ ਦਿਨਾਂ `ਚ ਦਿੱਲੀ ਦਾ ਤਾਪਮਾਨ ਹੋਰ ਤੇਜ਼ੀ ਨਾਲ ਘੱਟਣ ਵਾਲਾ ਹੈ। ਅੱਜ ਦੇ ਤਾਪਮਾਨ ਦੀ ਗੱਲ ਕਰੀਏ ਤੇ ਅੱਜ ਘੱਟੋ-ਘੱਟ ਤਾਪਮਾਨ 16 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 28 ਡਿਗਰੀ ਸੈਲਸੀਅਸ ਦਰਜ ਕੀਤਾ ਜਾ ਸਕਦਾ ਹੈ। ਦਿੱਲੀ `ਚ ਸਵੇਰ ਵੇਲੇ ਧੁੰਦ ਵੇਖਣ ਨੂੰ ਮਿਲੀ। ਦੂਜੇ ਪਾਸੇ ਜੇਕਰ ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਕੱਲ ਦਿੱਲੀ `ਚ AQI 258 ਦਰਜ ਕੀਤਾ ਗਿਆ, ਜੋ ਕਿ ''ਖ਼ਰਾਬ'' ਸ਼੍ਰੇਣੀ 'ਚ ਆਉਂਦਾ ਹੈ।
Punjab Weather:
ਪੰਜਾਬ ਦੇ ਜ਼ਿਆਦਾਤਰ ਜਿਲ੍ਹਿਆਂ `ਚ ਅੱਜ ਮੌਸਮ ਸਾਫ ਰਹਿਣ ਵਾਲਾ ਹੈ ਤੇ ਮੀਂਹ ਦੇ ਕੋਈ ਆਸਾਰ ਨਹੀਂ ਹਨ। ਪਹਾੜਾਂ `ਤੇ ਹੋ ਰਹੀ ਬਰਫ਼ਬਾਰੀ ਕਾਰਨ ਇੱਥੇ ਤਾਪਮਾਨ `ਚ ਗਿਰਾਵਟ ਦਰਜ ਕੀਤੀ ਗਈ ਹੈ। ਤਾਪਮਾਨ ਘੱਟਣ ਕਾਰਨ ਪੰਜਾਬ ’ਚ ਠੰਢ ਵੱਧ ਗਈ ਹੈ। ਪੰਜਾਬ ਦੇ ਤਾਪਮਾਨ ਦੀ ਗੱਲ ਕਰੀਏ ਤਾਂ ਅੱਜ ਇਥੇ ਘੱਟੋ ਘੱਟ ਤਾਪਮਾਨ 12 ਡਿਗਰੀ ਸੈਲਸੀਅਸ ਤੇ ਵੱਧ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਰਹੇਗਾ।
ਇਹ ਵੀ ਪੜ੍ਹੋ : Heavy Snowfall: ਪਹਾੜਾਂ `ਚ ਭਾਰੀ ਬਰਫ਼ਬਾਰੀ ਕਾਰਨ ਆਵਾਜਾਈ ਠੱਪ, ਮੈਦਾਨੀ ਇਲਾਕਿਆਂ `ਚ ਵਧੀ ਠੰਡ
ਹੋਰਾਂ ਸੂਬਿਆਂ ਦਾ ਮੌਸਮ:
● ਤਾਮਿਲਨਾਡੂ, ਕੇਰਲ, ਦੱਖਣੀ ਅੰਦਰੂਨੀ ਕਰਨਾਟਕ ਦੇ ਕੁਝ ਹਿੱਸਿਆਂ ਤੇ ਦੱਖਣੀ ਆਂਧਰਾ ਪ੍ਰਦੇਸ਼ `ਚ ਅੱਜ ਯਾਨੀ ਕੇ 16 ਨਵੰਬਰ ਨੂੰ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਅਗਲੇ 2 ਤੋਂ 3 ਦਿਨਾਂ ਦੌਰਾਨ ਉੱਤਰ-ਪੱਛਮੀ ਤੇ ਮੱਧ ਭਾਰਤ ਦੇ ਕੁਝ ਹਿੱਸਿਆਂ `ਚ ਦਿਨ ਤੇ ਰਾਤ ਦੇ ਤਾਪਮਾਨ `ਚ 2-4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
● ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ `ਚ ਘੱਟੋ-ਘੱਟ ਤਾਪਮਾਨ 14 ਡਿਗਰੀ ਤੇ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਦਰਜ ਕੀਤਾ ਜਾ ਸਕਦਾ ਹੈ। ਇਥੇ ਸਵੇਰੇ ਧੁੰਦ ਛਾਈ ਰਹੀ। ਪ੍ਰਦੂਸ਼ਣ ਦੀ ਗੱਲ ਕਰੀਏ ਤਾਂ ਕੱਲ ਸ਼ਾਮ ਕਰੀਬ 6 ਵਜੇ AQI 146 ਦਰਜ ਕੀਤਾ ਗਿਆ, ਜੋ ਕਿ ''ਮੱਧਮ'' ਸ਼੍ਰੇਣੀ 'ਚ ਆਉਂਦਾ ਹੈ।
● ਮੌਸਮ ਵਿਭਾਗ ਮੁਤਾਬਕ ਬੁੱਧਵਾਰ ਤੋਂ ਹਵਾਵਾਂ ਦੀ ਦਿਸ਼ਾ ਬਦਲ ਕੇ ਉੱਤਰ ਵੱਲ ਹੋ ਜਾਵੇਗੀ। ਇਹ ਹਵਾਵਾਂ ਹਿਮਾਲਿਆ ਦੀਆਂ ਪਹਾੜੀਆਂ ਰਾਹੀਂ ਆਉਣਗੀਆਂ। ਇਸ ਲਈ ਇਨ੍ਹਾਂ ਦੇ ਪ੍ਰਭਾਵ ਕਾਰਨ ਅਗਲੇ ਦੋ-ਤਿੰਨ ਦਿਨਾਂ `ਚ ਰਾਤ ਦੇ ਤਾਪਮਾਨ `ਚ ਤੇਜ਼ੀ ਨਾਲ ਗਿਰਾਵਟ ਆਵੇਗੀ।
● ਮੌਜੂਦਾ ਸਮੇਂ 'ਚ ਦੇਸ਼ ਦੇ ਉੱਤਰੀ ਪਹਾੜੀ ਖੇਤਰਾਂ 'ਚ ਇਕ ਤੋਂ ਬਾਅਦ ਇਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਪਹਾੜਾਂ 'ਤੇ ਬਰਫ਼ਬਾਰੀ ਦੀ ਪ੍ਰਕਿਰਿਆ ਵਧ ਸਕਦੀ ਹੈ।
● ਅੰਡੇਮਾਨ ਤੇ ਨਿਕੋਬਾਰ ਟਾਪੂਆਂ ਦੇ ਵੱਖ-ਵੱਖ ਸਥਾਨਾਂ 'ਤੇ ਅੱਜ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਇਸਦੇ ਨਾਲ ਹੀ ਅੱਜ ਦੱਖਣ-ਪੂਰਬੀ ਬੰਗਾਲ ਦੀ ਖਾੜੀ ਤੇ ਇਸ ਦੇ ਆਸ-ਪਾਸ ਇੱਕ ਘੱਟ ਦਬਾਅ ਵਾਲਾ ਖੇਤਰ ਬਣਨ ਦੀ ਸੰਭਾਵਨਾ ਹੈ।
Summary in English: Weather Today: Rain continues in South India, temperature drop in Central India