Weather Forecast: ਸਾਲ 2023 ਦੀ ਸ਼ੁਰੂਆਤ ਤੋਂ ਹੀ ਮੌਸਮ ਦਾ ਵੱਖਰਾ ਪੈਟਰਨ ਦੇਖਣ ਨੂੰ ਮਿਲ ਰਿਹਾ ਹੈ। ਠੰਡ 'ਚ ਗਰਮੀ ਅਤੇ ਗਰਮੀ 'ਚ ਮੀਂਹ-ਬਰਫਬਾਰੀ ਦੀਆਂ ਗਤੀਵਿਧੀਆਂ ਜਾਰੀ ਹਨ। ਮੌਸਮ ਵਿਭਾਗ ਦੀ ਮੰਨੀਏ ਤਾਂ ਫਿਲਹਾਲ ਮੀਂਹ ਵਾਲਾ ਮੌਸਮ ਕੁਝ ਦਿਨ ਹੋਰ ਜਾਰੀ ਰਹੇਗਾ, ਇਸ ਤੋਂ ਬਾਅਦ ਟੈਮਪ੍ਰੇਚਰ ਦਾ ਟਾਰਚਰ (Temperature Torture) ਸ਼ੁਰੂ ਹੋ ਜਾਵੇਗਾ। ਮੌਸਮ ਵਿਭਾਗ ਨੇ 4 ਜੂਨ ਤੋਂ ਨਵੀਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੀ ਸੰਭਾਵਨਾ ਜਤਾਈ ਹੈ, ਜਿਸ ਦਾ ਅਸਰ 7 ਜੂਨ ਤੱਕ ਦੇਖਿਆ ਜਾ ਸਕਦਾ ਹੈ।
ਪੰਜਾਬ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 04 ਜੂਨ ਤੋਂ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਇਸ ਤੋਂ ਬਾਅਦ 05, 06 ਅਤੇ 07 ਜੂਨ ਨੂੰ ਵੀ ਕੁਝ ਥਾਵਾਂ 'ਤੇ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।
● ਮੌਸਮ ਵਿਭਾਗ ਦੀ ਮੰਨੀਏ ਤਾਂ ਸੂਬੇ ਵਿੱਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ : Weather Today: ਮੀਂਹ ਤੋਂ ਬਾਅਦ "ਲੂ" ਦਾ ਅਟੈਕ, ਜੂਨ ਮਹੀਨੇ 'ਚ ਲੱਗੇਗਾ 46 ਡਿਗਰੀ ਦਾ ਝਟਕਾ
ਹਰਿਆਣਾ ਦਾ ਮੌਸਮ: Met Centre Chandigarh
● ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਾਂਗ ਹਰਿਆਣਾ ਵਿੱਚ ਵੀ 04 ਜੂਨ ਤੋਂ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ।
● ਇਸ ਤੋਂ ਬਾਅਦ 07 ਜੂਨ ਤੱਕ ਵੱਖ-ਵੱਖ ਥਾਵਾਂ 'ਤੇ ਤੇਜ਼ ਹਵਾਵਾਂ ਅਤੇ ਹਲਕੀ ਬਾਰਿਸ਼ ਦੀ ਸੰਭਾਵਨਾ ਬਣੀ ਹੋਈ ਹੈ।
● ਮੌਸਮ ਵਿਭਾਗ ਮੁਤਾਬਕ ਸੂਬੇ 'ਚ ਅਗਲੇ 4 ਤੋਂ 5 ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ ਵਿੱਚ 3 ਤੋਂ 5 ਡਿਗਰੀ ਸੈਲਸੀਅਸ ਦਾ ਵਾਧਾ ਹੋ ਸਕਦਾ ਹੈ।
ਇਹ ਵੀ ਪੜ੍ਹੋ : Weather Today: 4 ਜੂਨ ਤੋਂ ਨਵੀ ਪੱਛਮੀ ਗੜਬੜੀ ਸਰਗਰਮ, ਇਸ ਦਿਨ ਤੱਕ ਮੀਂਹ ਪੈਣ ਦੇ ਆਸਾਰ
ਦੇਸ਼ ਭਰ ਵਿੱਚ ਮੌਸਮ ਪ੍ਰਣਾਲੀ: Skymet Weather
● ਪੱਛਮੀ ਗੜਬੜੀ ਨੂੰ ਜੰਮੂ ਖੇਤਰ 'ਤੇ ਚੱਕਰਵਾਤੀ ਚੱਕਰ ਵਜੋਂ ਦੇਖਿਆ ਜਾ ਰਿਹਾ ਹੈ।
● ਰਾਜਸਥਾਨ ਅਤੇ ਆਸ-ਪਾਸ ਦੇ ਪੱਛਮੀ ਹਿੱਸਿਆਂ ਵਿੱਚ ਇੱਕ ਪ੍ਰੇਰਿਤ ਚੱਕਰਵਾਤ ਸਰਕੂਲੇਸ਼ਨ ਬਣਿਆ ਹੋਇਆ ਹੈ।
● ਆਂਧਰਾ ਪ੍ਰਦੇਸ਼ ਦੇ ਦੱਖਣੀ ਤੱਟ 'ਤੇ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ।
● 5 ਜੂਨ ਤੱਕ ਦੱਖਣ-ਪੂਰਬੀ ਅਰਬ ਸਾਗਰ 'ਤੇ ਚੱਕਰਵਾਤੀ ਚੱਕਰ ਆਉਣ ਦੀ ਸੰਭਾਵਨਾ ਹੈ। ਇਸ ਦੇ ਪ੍ਰਭਾਵ ਹੇਠ, 6 ਜੂਨ ਤੱਕ ਉਸੇ ਖੇਤਰ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਵਿਕਸਤ ਹੋ ਸਕਦਾ ਹੈ।
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਰਾਜਸਥਾਨ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਧੂੜ ਭਰੀ ਹਨੇਰੀ ਦੀ ਸੰਭਾਵਨਾ ਹੈ।
● ਕੇਰਲ, ਲਕਸ਼ਦੀਪ ਅਤੇ ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਪੱਛਮੀ ਹਿਮਾਲਿਆ, ਸਿੱਕਮ, ਉੱਤਰ-ਪੂਰਬੀ ਭਾਰਤ ਤਾਮਿਲਨਾਡੂ ਅਤੇ ਦੱਖਣੀ ਕਰਨਾਟਕ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ
● ਤੱਟਵਰਤੀ ਉੜੀਸਾ ਅਤੇ ਆਂਧਰਾ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Rain expected from 4th to 7th June, After this, temperature torture begins