Weather Forecast: ਵੈਸਟਰਨ ਡਿਸਟਰਬੈਂਸ (Western Disturbance) ਕਾਰਨ ਅੱਜ ਯਾਨੀ 24 ਨਵੰਬਰ ਨੂੰ ਦੇਸ਼ ਦੇ ਉਪਰਲੇ ਇਲਾਕਿਆਂ ਯਾਨੀ ਪੱਛਮੀ ਹਿਮਾਲਿਆ ਦੇ ਖੇਤਰਾਂ ਵਿੱਚ ਮੀਂਹ ਅਤੇ ਬਰਫ਼ਬਾਰੀ ਹੋ ਸਕਦੀ ਹੈ। ਹਾਲਾਂਕਿ, ਅੱਜ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ ਦੇਖਣ ਨੂੰ ਨਹੀਂ ਮਿਲੇਗਾ। ਇਸ ਤੋਂ ਇਲਾਵਾ ਦੱਖਣੀ ਸੂਬਿਆਂ ਵਿੱਚ ਵੀ ਮੀਂਹ ਜਾਰੀ ਹੈ। ਆਓ ਜਾਣਦੇ ਹਾਂ ਮੌਸਮ ਦੀ ਪੂਰੀ ਸਥਿਤੀ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਿੱਚ 27 ਨਵੰਬਰ ਤੋਂ ਮੌਸਮ ਪੂਰੀ ਤਰ੍ਹਾਂ ਨਾਲ ਬਦਲਣ ਵਾਲਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਬੱਦਲਵਾਈ, ਤੇਜ਼ ਹਵਾਵਾਂ ਅਤੇ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਕੁਝ ਜ਼ਿਲ੍ਹਿਆਂ 'ਚ ਭਾਰੀ ਤੇ ਕੁਝ ਕੁ ਜ਼ਿਲ੍ਹਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਗੱਲ ਹਰਿਆਣਾ ਸੂਬੇ ਦੀ ਕਰੀਏ ਤਾਂ ਇੱਥੇ ਵੀ ਮੌਸਮ ਵਿਭਾਗ ਨੇ ਮੀਂਹ ਪੈਣ ਦੇ ਆਸਾਰ ਜਤਾਏ ਹਨ। ਮੌਸਮ ਵਿਗਿਆਨ ਚੰਡੀਗੜ੍ਹ ਦੇ ਪੂਰਵ ਅਨੁਮਾਨ ਅਨੁਸਾਰ 27 ਨਵੰਬਰ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਪੰਜਾਬ-ਹਰਿਆਣਾ ਦੇ ਸਾਰੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਕੇਰਲ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋਈ।
● ਤਾਮਿਲਨਾਡੂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਭਾਰੀ ਮੀਂਹ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਦੱਖਣੀ ਅੰਦਰੂਨੀ ਕਰਨਾਟਕ, ਰਾਇਲਸੀਮਾ, ਲਕਸ਼ਦੀਪ ਅਤੇ ਤੱਟਵਰਤੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਸਿੱਕਮ 'ਚ ਇਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਈ।
● ਦਿੱਲੀ-ਐਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ ਗੰਭੀਰ ਸ਼੍ਰੇਣੀ ਵਿੱਚ ਬਣਿਆ ਹੋਇਆ ਹੈ।
ਇਹ ਵੀ ਪੜ੍ਹੋ : Weather Today: ਠੰਡ ਨੇ ਫੜ੍ਹਿਆ ਜ਼ੋਰ, ਸਵੇਰ-ਸ਼ਾਮ ਨੂੰ ਧੁੰਦ ਪੈਣੀ ਸ਼ੁਰੂ, ਨਵੰਬਰ ਦੇ ਇਸ ਦਿਨ ਤੋਂ ਵੱਡਾ ਬਦਲਾਅ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਕੇਰਲ, ਅੰਦਰੂਨੀ ਤਾਮਿਲਨਾਡੂ ਅਤੇ ਦੱਖਣੀ ਕਰਨਾਟਕ ਵਿੱਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ।
● ਤਾਮਿਲਨਾਡੂ, ਆਂਧਰਾ ਪ੍ਰਦੇਸ਼, ਤੇਲੰਗਾਨਾ ਦੇ ਕੁਝ ਹਿੱਸਿਆਂ, ਕਰਨਾਟਕ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ ਅਤੇ ਮੁਜ਼ੱਫਰਾਬਾਦ ਦੇ ਉਪਰਲੇ ਇਲਾਕਿਆਂ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
● ਉੱਤਰ-ਪੂਰਬੀ ਭਾਰਤ ਵਿੱਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ।
● ਦਿੱਲੀ-ਐਨਸੀਆਰ ਦਾ ਹਵਾ ਗੁਣਵੱਤਾ ਸੂਚਕ ਅੰਕ ਗੰਭੀਰ ਸ਼੍ਰੇਣੀ ਵਿੱਚ ਰਹੇਗਾ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Rain on November 27, Winter from November 29