Weather Forecast: ਪਿਛਲੇ ਕੁਝ ਦਿਨਾਂ ਤੋਂ ਦੇਸ਼ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਵਿੱਚ ਵੀ ਹੜ੍ਹ ਦਾ ਖ਼ਤਰਨਾਕ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਨੇ ਆਪਣੀ ਤਾਜ਼ਾ ਭਵਿੱਖਬਾਣੀ ਵਿੱਚ ਅੱਜ ਵੀ ਦੇਸ਼ ਦੇ ਕਈ ਇਲਾਕਿਆਂ ਲਈ ਰੈੱਡ ਅਲਰਟ ਜਾਰੀ ਕੀਤਾ ਹੈ। ਤਾਂ ਆਓ ਜਾਣਦੇ ਹਾਂ ਕਿ ਦੇਸ਼ 'ਚ ਅੱਜ ਮੌਸਮ ਕਿਵੇਂ ਰਹੇਗਾ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਅੱਜ ਯਾਨੀ 13 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਜਤਾਈ ਹੈ। ਇਸ ਤੋਂ ਬਾਅਦ ਸੂਬੇ ਵਿੱਚ 14 ਅਤੇ 15 ਜੁਲਾਈ ਨੂੰ ਅਲੱਗ-ਥਲੱਗ ਥਾਵਾਂ 'ਤੇ ਤੂਫ਼ਾਨ/ਬਿਜਲੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਪੰਜਾਬ ਵਾਂਗ ਹਰਿਆਣਾ ਵਿੱਚ ਵੀ 13 ਜੁਲਾਈ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਸੂਬੇ ਵਿੱਚ 14 ਅਤੇ 15 ਜੁਲਾਈ ਨੂੰ ਅਲੱਗ-ਥਲੱਗ ਥਾਵਾਂ 'ਤੇ ਤੂਫ਼ਾਨ/ਬਿਜਲੀ ਅਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਅਗਲੇ 05 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : North India ਦੇ ਹਾਲਾਤ Under Control, ਭਾਰੀ ਮੀਂਹ ਨਾਲ ਮੁੜ ਤਬਾਹੀ ਦੇ ਆਸਾਰ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਉਪ-ਹਿਮਾਲੀਅਨ ਪੱਛਮੀ ਬੰਗਾਲ, ਅਸਾਮ, ਸਿੱਕਮ, ਅਰੁਣਾਚਲ ਪ੍ਰਦੇਸ਼, ਮੱਧ ਪ੍ਰਦੇਸ਼ ਦੇ ਕੁਝ ਹਿੱਸਿਆਂ, ਵਿਦਰਭ, ਉੱਤਰਾਖੰਡ, ਕੋਂਕਣ ਅਤੇ ਗੋਆ ਅਤੇ ਤੱਟਵਰਤੀ ਕਰਨਾਟਕ ਦੇ ਕੁਝ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਉੱਤਰ-ਪੂਰਬੀ ਭਾਰਤ, ਬਿਹਾਰ, ਝਾਰਖੰਡ, ਉੜੀਸਾ, ਛੱਤੀਸਗੜ੍ਹ, ਗੁਜਰਾਤ ਖੇਤਰ, ਉੱਤਰ ਪ੍ਰਦੇਸ਼, ਤੇਲੰਗਾਨਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗੰਗਾ ਪੱਛਮੀ ਬੰਗਾਲ, ਅੰਦਰੂਨੀ ਕਰਨਾਟਕ, ਮਰਾਠਵਾੜਾ, ਮੱਧ ਮਹਾਰਾਸ਼ਟਰ, ਕੇਰਲ, ਤਾਮਿਲਨਾਡੂ, ਅੰਡੇਮਾਨ ਅਤੇ ਨਿਕੋਬਾਰ ਟਾਪੂ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Rain since July 14, Danger of flood again in North India