Weather Forecast: ਉੱਤਰ ਭਾਰਤ ਵਿੱਚ ਠੰਡ ਨੇ ਆਪਣਾ ਜ਼ੋਰ ਫੜ੍ਹ ਲਿਆ ਹੈ। ਪਹਾੜਾਂ ਤੋਂ ਨਿਕਲਣ ਵਾਲੀਆਂ ਠੰਡੀਆਂ ਹਵਾਵਾਂ ਮੈਦਾਨੀ ਇਲਾਕਿਆਂ 'ਚ ਲੋਕਾਂ ਨੂੰ ਤੜਫਾਉਣ ਦਾ ਕੰਮ ਕਰ ਰਹੀਆਂ ਹਨ। ਗੱਲ ਪੰਜਾਬ ਅਤੇ ਹਰਿਆਣਾ ਦੀ ਕਰੀਏ ਤਾਂ ਇੱਥੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਧੁੰਦ ਦੇ ਨਜ਼ਾਰੇ ਦੇਖਣ ਨੂੰ ਮਿਲ ਰਹੇ ਹਨ। ਜਿਸਦੇ ਚਲਦਿਆਂ ਵਾਹਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।
ਪੰਜਾਬ-ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ 'ਚ ਪੈ ਰਹੇ ਮੀਂਹ ਕਾਰਨ ਮੌਸਮ ਪਹਿਲਾਂ ਨਾਲੋਂ ਠੰਡਾ ਹੋ ਗਿਆ ਹੈ। ਦੂਜੇ ਪਾਸੇ ਕਣਕ ਦੀ ਬਿਜਾਈ ਲਈ ਮੀਂਹ ਨੂੰ ਵਧੀਆ ਦੱਸਿਆ ਜਾ ਰਿਹਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇਸ ਮੀਂਹ ਨਾਲ ਬੀਜੀ ਗਈ ਕਣਕ ਦੀ ਫ਼ਸਲ ਨੂੰ ਫਾਇਦਾ ਹੋਵੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੀ ਆਸਮਾਨ ਵਿੱਚ ਬੱਦਲਵਾਈ ਅਤੇ ਮੀਂਹ ਪੈਣ ਦੇ ਆਸਾਰ ਹਨ। ਤਾਪਮਾਨ ਦੀ ਗੱਲ ਕਰੀਏ ਤਾਂ ਵੱਧ ਤੋਂ ਵੱਧ ਤਾਪਮਾਨ 21 ਡਿਗਰੀ ਅਤੇ ਘੱਟ ਤੋਂ ਘੱਟ 13 ਡਿਗਰੀ ਦਰਜ ਕੀਤਾ ਜਾਵੇਗਾ। ਪੰਜਾਬ ਨਾਲ ਲੱਗਦੇ ਸੂਬੇ ਹਰਿਆਣਾ ਵਿੱਚ ਵੀ ਮੌਸਮ ਵਿਭਾਗ ਨੇ ਅੱਜ ਯਾਨੀ 1 ਦਸੰਬਰ ਨੂੰ ਸੰਘਣੀ ਧੁੰਦ ਪੈਣ ਦੀ ਭਵਿੱਖਬਾਣੀ ਕੀਤੀ ਹੈ। ਜਿਸ ਨੂੰ ਲੈ ਕੇ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
ਪਿਛਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਅੰਡੇਮਾਨ ਅਤੇ ਨਿਕੋਬਾਰ ਦੀਪ ਸਮੂਹ, ਤੱਟਵਰਤੀ ਤਾਮਿਲਨਾਡੂ ਅਤੇ ਦੱਖਣੀ ਉੱਤਰ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਤਾਮਿਲਨਾਡੂ, ਤੱਟੀ ਆਂਧਰਾ ਪ੍ਰਦੇਸ਼, ਵਿਦਰਭ, ਉੱਤਰੀ ਪੰਜਾਬ, ਉੱਤਰੀ ਹਰਿਆਣਾ, ਪੂਰਬੀ ਅਤੇ ਮੱਧ ਉੱਤਰ ਪ੍ਰਦੇਸ਼ ਅਤੇ ਦੱਖਣੀ ਮੱਧ ਮਹਾਰਾਸ਼ਟਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ।
● ਪੱਛਮੀ ਹਿਮਾਲਿਆ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋਈ।
● ਛੱਤੀਸਗੜ੍ਹ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਬਾਰਿਸ਼ ਹੋਈ।
ਇਹ ਵੀ ਪੜ੍ਹੋ : Weather Today: ਪੱਛਮੀ ਮਾਲਵੇ ਨੂੰ ਛੱਡ ਕੇ ਪੂਰੇ ਪੰਜਾਬ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ, 11 ਜ਼ਿਲ੍ਹਿਆਂ 'ਚ ਅਲਰਟ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਤੱਟਵਰਤੀ ਤਾਮਿਲਨਾਡੂ ਅਤੇ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਗਰਜ ਨਾਲ ਮੀਂਹ ਪੈ ਸਕਦਾ ਹੈ।
● ਅੰਦਰੂਨੀ ਤਾਮਿਲਨਾਡੂ, ਕੇਰਲ, ਕਰਨਾਟਕ, ਮੱਧ ਮਹਾਰਾਸ਼ਟਰ ਅਤੇ ਮੱਧ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਲੱਦਾਖ, ਮੁਜ਼ੱਫਰਾਬਾਦ ਅਤੇ ਗਿਲਗਿਤ-ਬਾਲਟਿਸਤਾਨ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫਬਾਰੀ ਹੋ ਸਕਦੀ ਹੈ।
● ਉੱਤਰਾਖੰਡ, ਪੰਜਾਬ ਦੇ ਕੁਝ ਹਿੱਸਿਆਂ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਉੱਤਰ-ਪੂਰਬੀ ਰਾਜਸਥਾਨ ਅਤੇ ਬਿਹਾਰ, ਛੱਤੀਸਗੜ੍ਹ ਅਤੇ ਅੰਦਰੂਨੀ ਆਂਧਰਾ ਪ੍ਰਦੇਸ਼ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: Temperature dropped to 6 degrees, rain expected today