Weather Forecast: ਦੇਸ਼ਭਰ ਵਿੱਚ ਮੀਂਹ ਦੀਆਂ ਗਤੀਵਿਧੀਆਂ ਦੇਖਣ ਨੂੰ ਮਿਲ ਰਹੀਆਂ ਹਨ। ਕੁਝ ਥਾਵਾਂ 'ਤੇ ਭਾਰੀ ਮੀਂਹ ਕਾਰਨ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਹਨ, ਜਿਸਦੇ ਚਲਦਿਆਂ ਆਮ ਲੋਕਾਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਫਿਲਹਾਲ, ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਉੱਤਰ-ਪੱਛਮੀ ਭਾਰਤ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਰਾਜਧਾਨੀ ਦਿੱਲੀ ਵਿੱਚ ਅੱਜ ਯਾਨੀ 7 ਅਗਸਤ ਨੂੰ ਮੌਸਮ ਸਾਫ਼ ਰਹੇਗਾ, ਜਦੋਂਕਿ ਉੱਤਰਾਖੰਡ, ਬਿਹਾਰ ਸਮੇਤ ਕਈ ਸੂਬਿਆਂ 'ਚ ਮੀਂਹ ਪੈਣ ਦੇ ਆਸਾਰ ਹਨ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਵਿੱਚ 07, 08 ਅਤੇ 09 ਅਗਸਤ ਨੂੰ ਵੱਖ-ਵੱਖ ਥਾਵਾਂ 'ਤੇ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਸੂਬੇ ਵਿੱਚ ਮੀਂਹ ਦੇ ਚਲਦਿਆਂ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਵਾਂਗ ਹਰਿਆਣਾ ਵਿੱਚ ਵੀ 07, 08 ਅਤੇ 09 ਅਗਸਤ ਨੂੰ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿਣਗੀਆਂ। ਇਸ ਦੌਰਾਨ ਸੂਬੇ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ, ਜਿਸਦੇ ਲਈ ਮੌਸਮ ਵਿਭਾਗ ਨੇ ਪਹਿਲਾਂ ਤੋਂ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਇਹ ਵੀ ਪੜ੍ਹੋ : Weather Today: ਭਾਰੀ ਮੀਂਹ ਕਾਰਨ 4 ਲੋਕ ਰੁੜ੍ਹੇ ਕਈ ਲਾਪਤਾ, ਪਹਾੜਾਂ ਤੋਂ ਆਉਣ ਵਾਲੀ ਹੈ ਮੁਸੀਬਤ
ਦੇਸ਼ਭਰ ਦੇ ਮੌਸਮ ਦਾ ਹਾਲ: Skymet Weather
● ਰਾਜਧਾਨੀ ਦਿੱਲੀ ਵਿੱਚ ਅੱਜ ਯਾਨੀ 7 ਅਗਸਤ ਨੂੰ ਮੌਸਮ ਸਾਫ਼ ਰਹੇਗਾ।
● 9 ਅਗਸਤ ਤੱਕ ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
● ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਕਰਨਾਟਕ, ਕੇਰਲ ਅਤੇ ਉੜੀਸਾ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਗੁਜਰਾਤ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਚੱਕਰ ਬਣਿਆ ਹੋਇਆ ਹੈ।
● ਬੰਗਾਲ ਅਤੇ ਸਿੱਕਮ ਵਿੱਚ 7 ਅਤੇ 8 ਅਗਸਤ ਨੂੰ ਮੀਂਹ ਪੈਣ ਦੇ ਆਸਾਰ ਹਨ।
● ਬਿਹਾਰ ਵਿੱਚ 8 ਅਗਸਤ ਤੱਕ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
● ਝਾਰਖੰਡ ਅਤੇ ਛੱਤੀਸਗੜ੍ਹ ਵਿੱਚ ਭਾਰੀ ਬਾਰਸ਼ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਸ਼ ਹੋ ਸਕਦੀ ਹੈ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Today: The period of rain ends from this day, now humid will attack