Weather Forecast: ਮੌਸਮ ਵਿਭਾਗ ਨੇ ਸਤੰਬਰ ਮਹੀਨੇ ਦੀ ਮੌਸਮ ਰਿਪੋਰਟ ਜਾਰੀ ਕੀਤੀ ਹੈ। ਦਰਅਸਲ, ਦਿੱਲੀ-ਐਨਸੀਆਰ ਸਮੇਤ ਦੇਸ਼ ਭਰ ਵਿੱਚ ਅਗਸਤ ਦਾ ਮਹੀਨਾ ਜੁਲਾਈ ਦੇ ਮੁਕਾਬਲੇ ਕਾਫੀ ਸੁੱਕਾ ਰਿਹਾ। ਪਰ ਕੀ ਸਤੰਬਰ ਦਾ ਮਹੀਨਾ ਵੀ ਅਜਿਹਾ ਹੀ ਰਹੇਗਾ ਇਸ ਬਾਰੇ ਮੌਸਮ ਵਿਭਾਗ ਨੇ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ 3 ਦਿਨਾਂ ਤੱਕ ਦਿੱਲੀ-ਐੱਨਸੀਆਰ 'ਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਤੇਜ਼ ਹਵਾਵਾਂ ਚੱਲਣਗੀਆਂ। ਜਦੋਂਕਿ, ਉੱਤਰ ਭਾਰਤ ਦੇ ਕੁਝ ਹਿੱਸਿਆਂ ਵਿੱਚ ਮੌਸਮ ਖੁਸ਼ਕ ਰਹਿਣ ਦੇ ਨਾਲ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ।
ਪੰਜਾਬ ਦਾ ਮੌਸਮ: Met Centre Chandigarh
ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ ਕਿ 02 ਸਤੰਬਰ ਤੱਕ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਜਦੋਂਕਿ 03 ਸਤੰਬਰ ਨੂੰ ਵੱਖ-ਵੱਖ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ ਸੂਬੇ ਵਿੱਚ ਮੁੜ ਤੋਂ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 07 ਦਿਨਾਂ ਦੌਰਾਨ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ।
ਹਰਿਆਣਾ ਦਾ ਮੌਸਮ: Met Centre Chandigarh
ਪੰਜਾਬ ਦੇ ਨਾਲ-ਨਾਲ ਹਰਿਆਣਾ ਸੂਬੇ ਵਿੱਚ ਵੀ ਮੌਸਮ ਵਿਭਾਗ ਚੰਡੀਗੜ੍ਹ ਨੇ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸਤੰਬਰ ਮਹੀਨੇ ਵਿੱਚ ਮੀਂਹ ਦੀਆਂ ਸੰਭਾਵਨਾਵਾਂ ਕਾਫੀ ਘੱਟ ਹਨ, ਪਰ ਖੁਸ਼ਕ ਮੌਸਮ ਦੇ ਨਾਲ-ਨਾਲ ਕਿਤੇ-ਕਿਤੇ ਮੀਂਹ ਪੈਣ ਦੇ ਆਸਾਰ ਬਣ ਸਕਦੇ ਹਨ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ 07 ਦਿਨਾਂ ਦੌਰਾਨ ਹਰਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਣ ਦੀ ਗੱਲ ਕਹੀ ਹੈ।
ਇਹ ਵੀ ਪੜ੍ਹੋ : Weather Update: ਮੌਸਮ ਨੇ ਮਾਰੀ ਪਲਟੀ, ਪੜੋ ਸਤੰਬਰ ਮਹੀਨੇ ਦੇ ਮੌਸਮ ਦੀ ਇਹ ਵੱਡੀ ਭਵਿੱਖਬਾਣੀ
ਅਗਲੇ 24 ਘੰਟਿਆਂ ਦੌਰਾਨ ਮੌਸਮ ਦੀ ਗਤੀਵਿਧੀ: Skymet Weather
● ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੌਨਸੂਨ ਕਮਜ਼ੋਰ ਰਹੇਗਾ।
● ਅੰਡੇਮਾਨ ਅਤੇ ਨਿਕੋਬਾਰ ਟਾਪੂ, ਤਾਮਿਲਨਾਡੂ ਅਤੇ ਰਾਇਲਸੀਮਾ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਕੇਰਲ ਅਤੇ ਲਕਸ਼ਦੀਪ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।
● ਸਿੱਕਮ, ਅਸਾਮ, ਮੇਘਾਲਿਆ, ਅਰੁਣਾਚਲ ਪ੍ਰਦੇਸ਼, ਛੱਤੀਸਗੜ੍ਹ, ਉੜੀਸਾ, ਪੂਰਬੀ ਉੱਤਰ ਪ੍ਰਦੇਸ਼, ਵਿਦਰਭ, ਤੇਲੰਗਾਨਾ, ਮੱਧ ਮਹਾਰਾਸ਼ਟਰ, ਕਰਨਾਟਕ ਅਤੇ ਉੱਤਰਾਖੰਡ ਵਿੱਚ ਵੱਖ-ਵੱਖ ਥਾਵਾਂ 'ਤੇ।
ਸਰੋਤ: ਇਹ ਜਾਣਕਾਰੀ Met Centre Chandigarh ਅਤੇ Skymet Weather ਤੋਂ ਲਈ ਗਈ ਹੈ।
Summary in English: Weather Update: Monsoon over, now hot with dry weather